ਬੰਬੀਹਾ ਗਰੁੱਪ ਨੇ ਹੀ ਕਰਵਾਈ ਸੀ ਮਨਕੀਰਤ ਔਲਖ ਦੀ ਰੇਕੀ? ਪੰਜਾਬ ਪੁਲਿਸ ਮੋਟਰ ਸਾਈਕਲ ਸਵਾਰਾਂ ਦੀ ਕਰ ਰਹੀ ਪਛਾਣ
ਪੰਜਾਬੀ ਗਾਇਕ ਤੇ ਅਦਾਕਾਰ ਮਨਕੀਰਤ ਔਲਖ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ।
Download ABP Live App and Watch All Latest Videos
View In Appਬੀਤੇ ਦਿਨੀਂ ਖਬਰਾਂ ਆਈਆਂ ਸਨ ਕਿ ਮਨਕੀਰਤ ਔਲਖ ਜਦੋਂ ਆਪਣੇ ਮੋਹਾਲੀ ਵਿਖੇ ਘਰ ਹੋਮ ਲੈਂਡ ਹਾਈਟਸ ਜਾ ਰਹੇ ਸੀ, ਤਾਂ ਬਾਈਕ ਸਵਾਰ ਤਿੰਨ ਵਿਅਕਤੀਆਂ ਨੇ ਲਗਭਗ 2 ਕਿਲੋਮੀਟਰ ਤੱਕ ਔਲਖ ਦਾ ਪਿੱਛਾ ਕੀਤਾ। ਹੁਣ ਇਸ ਮਾਮਲੇ ;ਚ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ।
ਤਿੰਨ ਬਾਈਕ ਸਵਾਰਾਂ ਦੀ ਪੁਲਿਸ ਨੇ ਸ਼ਨਾਖਤ ਸ਼ੁਰੂ ਕਰ ਦਿੱਤੀ ਹੈ। ਕਿਆਸ ਲਗਾਇਆ ਜਾ ਰਿਹਾ ਹੈ ਕਿ ਬੰਬੀਹਾ ਗੈਂਗ ਨੇ ਇੱਕ ਵਾਰ ਫਿਰ ਮਨਕੀਰਤ ਦੀ ਰੇਕੀ ਸ਼ੁਰੂ ਕਰ ਦਿੱਤੀ ਹੈ। ਪਰ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਨਕੀਰਤ 'ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਪਿਛਲੇ ਦਿਨੀਂ ਮਨਕੀਰਤ ਔਲਖ ਦੀਆਂ ਕਾਰਾਂ ਦੇ ਕਾਫਲੇ ਦਾ ਬਾਈਕ 'ਤੇ ਪਿੱਛਾ ਕਰਨ ਵਾਲੇ ਬਾਈਕ ਸਵਾਰਾਂ ਦੀ ਪਛਾਣ ਕਰਨ ਲਈ ਪੁਲਿਸ ਮੋਹਾਲੀ ਅਤੇ ਚੰਡੀਗੜ੍ਹ 'ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ। ਬਾਈਕ ਦੀ ਲੋਕੇਸ਼ਨ ਟਰੇਸ ਕਰਨ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਕੋਈ ਸੁਰਾਗ ਮਿਲ ਸਕੇ।
ਪੰਜਾਬ ਪੁਲਿਸ ਨੂੰ ਦਿੱਤੀ ਸ਼ਿਕਾਇਤ ਅਨੁਸਾਰ ਰਾਤ ਸਮੇਂ ਮਨਕੀਰਤ ਔਲਖ ਆਪਣੇ ਸੁਰੱਖਿਆ ਕਾਫ਼ਲੇ ਸਮੇਤ ਮੁਹਾਲੀ ਸਥਿਤ ਹੋਮਲੈਂਡ 'ਚ ਘਰ ਵੱਲ ਆ ਰਿਹਾ ਸੀ। ਉਦੋਂ ਹੀ ਬਾਈਕ ਸਵਾਰ ਨੌਜਵਾਨਾਂ ਨੇ ਉਨ੍ਹਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ।
ਤਿੰਨੋਂ ਨੌਜਵਾਨਾਂ ਦੇ ਚਿਹਰੇ ਢਕੇ ਹੋਏ ਸਨ। ਬਾਈਕ ਸਵਾਰਾਂ ਨੇ ਕਰੀਬ ਦੋ ਕਿਲੋਮੀਟਰ ਤੱਕ ਕਾਫਲੇ ਦਾ ਪਿੱਛਾ ਕੀਤਾ ਪਰ ਕਾਰ 'ਚ ਬੈਠੇ ਸੁਰੱਖਿਆ ਮੁਲਾਜ਼ਮ ਅਤੇ ਮਨਕੀਰਤ ਔਲਖ ਨੂੰ ਇਸ ਦੀ ਭਿਣਕ ਲੱਗ ਗਈ।
ਜਿਸ ਤੋਂ ਬਾਅਦ ਮਨਕੀਰਤ ਔਲਖ ਦਾ ਸੁਰੱਖਿਆ ਗਾਰਡ ਆਪਣੇ ਲਾਇਸੰਸੀ ਹਥਿਆਰ ਨਾਲ ਬਾਈਕ ਸਵਾਰਾਂ ਦੇ ਪਿੱਛੇ ਭੱਜਿਆ ਪਰ ਉਦੋਂ ਤੱਕ ਬਾਈਕ ਸਵਾਰ ਉਥੋਂ ਫਰਾਰ ਹੋ ਚੁੱਕੇ ਸਨ। ਮਨਕੀਰਤ ਔਲਖ ਨੇ ਪੰਜਾਬ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ 'ਚ ਕਿਹਾ ਹੈ ਕਿ ਇਹ ਉਸ 'ਤੇ ਹਮਲਾ ਕਰਨ ਦੀ ਕੋਸ਼ਿਸ਼ ਹੋ ਸਕਦੀ ਹੈ, ਜਦਕਿ ਪੁਲਸ ਨੂੰ ਸ਼ੱਕ ਹੈ ਕਿ ਰੇਕੀ ਕੀਤੀ ਜਾ ਰਹੀ ਹੈ।