Neha Malik: ਬਾਡੀਕੌਨ ਡਰੈੱਸ 'ਚ ਨੇਹਾ ਮਲਿਕ ਨੇ ਪਾਰ ਕੀਤੀ ਬੋਲਡਨੈੱਸ ਦੀ ਹੱਦ, ਪ੍ਰਸ਼ੰਸਕਾਂ ਦੇ ਉੱਡੇ ਹੋਸ਼
ਨੇਹਾ ਮਲਿਕ ਭੋਜਪੁਰੀ ਦੀ ਮਸ਼ਹੂਰ ਅਦਾਕਾਰਾ ਵਿੱਚੋਂ ਇੱਕ ਹੈ। ਅਦਾਕਾਰਾ ਅਕਸਰ ਆਪਣੀਆਂ ਹੌਟ ਅਤੇ ਬੋਲਡ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕਰਦੀ ਰਹਿੰਦੀ ਹੈ।
Download ABP Live App and Watch All Latest Videos
View In Appਨੇਹਾ ਮਲਿਕ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਸਾਲ 2012 ਵਿੱਚ ਮਾਡਲਿੰਗ ਨਾਲ ਕੀਤੀ ਸੀ। ਅਦਾਕਾਰਾ ਮੁੰਬਈ ਦੀ ਰਹਿਣ ਵਾਲੀ ਹੈ ਅਤੇ ਉਹ ਪੰਜਾਬੀ ਪਰਿਵਾਰ ਨਾਲ ਸਬੰਧ ਰੱਖਦੀ ਹੈ।
ਅਦਾਕਾਰਾ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਰਹਿੰਦੀ ਹੈ। ਉਹ ਅਕਸਰ ਆਪਣੇ ਇੰਸਟਾਗ੍ਰਾਮ 'ਤੇ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਇਸ ਦੇ ਨਾਲ ਹੀ ਹਾਲ ਹੀ 'ਚ ਉਸ ਨੇ ਆਪਣੀਆਂ ਕੁਝ ਬੋਲਡ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਸ ਵਾਰ ਉਸ ਨੇ ਲਾਲ ਬਾਡੀਕੋਨ ਡਰੈੱਸ 'ਚ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਨੇਹਾ ਮਲਿਕ ਕਾਫੀ ਹੌਟ ਨਜ਼ਰ ਆ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਵੱਖ-ਵੱਖ ਪੋਜ਼ 'ਚ ਫੋਟੋਜ਼ ਕਲਿੱਕ ਕੀਤੀਆਂ ਹਨ।
ਇਸ ਲੁੱਕ ਲਈ ਅਦਾਕਾਰਾ ਨੇ ਲਾਲ ਰੰਗ ਦਾ ਮੇਕਅੱਪ ਕੀਤਾ ਹੈ ਅਤੇ ਲਾਲ ਲਿਪਸਟਿਕ ਵੀ ਲਗਾਈ ਹੈ। ਇਸ ਦੇ ਨਾਲ ਹੀ ਉਸ ਨੇ ਹੱਥਾਂ 'ਚ ਚੂੜੀਆਂ ਪਾਈਆਂ ਹੋਈਆਂ ਹਨ।
ਨੇਹਾ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਲੁੱਕ ਨੂੰ ਪੂਰਾ ਕਰਨ ਲਈ ਨੇਹਾ ਨੇ ਕੰਨਾਂ 'ਚ ਚੌਰਸ ਗੋਲਡਨ ਈਅਰਰਿੰਗਸ ਪਾਏ ਹੋਏ ਹਨ ਅਤੇ ਆਪਣੇ ਵਾਲ ਖੁੱਲ੍ਹੇ ਰੱਖੇ ਹੋਏ ਹਨ।
ਇਸ ਦੇ ਨਾਲ ਹੀ ਨੇਹਾ ਨੇ ਬਲੈਕ ਕਲਰ ਦੀ ਹੀਲ ਕੈਰੀ ਕੀਤੀ ਹੈ। ਇਨ੍ਹਾਂ ਤਸਵੀਰਾਂ 'ਚ ਅਦਾਕਾਰਾ ਨੇ ਬੋਲਡਨੈੱਸ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਪ੍ਰਸ਼ੰਸਕ ਵੀ ਉਨ੍ਹਾਂ ਦੀ ਖੂਬ ਤਾਰੀਫ ਕਰ ਰਹੇ ਹਨ।
ਨੇਹਾ ਦੀ ਫੈਨ ਫਾਲੋਇੰਗ ਦੀ ਲਿਸਟ ਕਾਫੀ ਲੰਬੀ ਹੈ। ਉਨ੍ਹਾਂ ਦੇ ਪ੍ਰਸ਼ੰਸਕ ਅਕਸਰ ਕਮੈਂਟ ਕਰਦੇ ਰਹਿੰਦੇ ਹਨ। ਨੇਹਾ ਮਲਿਕ ਦੇ ਇੰਸਟਾਗ੍ਰਾਮ 'ਤੇ ਕਰੀਬ 3.4 ਮਿਲੀਅਨ ਫਾਲੋਅਰਜ਼ ਹਨ।