Nimrat Khaira; ਨਿਮਰਤ ਖਹਿਰਾ ਦੀਆਂ ਨਵੀਆਂ ਤਸਵੀਰਾਂ ਹੋ ਰਹੀਆਂ ਵਾਇਰਲ, ਦੇਖੋ ਗਾਇਕਾ ਦਾ ਸ਼ਾਹੀ ਅੰਦਾਜ਼
Nimrat Khaira Pics: ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਅਦਾਕਾਰਾ ਰਾਇਲ ਲੁੱਕ ਚ ਨਜ਼ਰ ਆ ਰਹੀ ਹੈ। ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ
ਨਿਮਰਤ ਖਹਿਰਾ
1/8
ਪੰਜਾਬੀ ਸਿੰਗਰ ਤੇ ਅਦਾਕਾਰਾ ਨਿਮਰਤ ਖਹਿਰਾ ਇੰਨੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ। ਉਹ ਹਾਲ ਹੀ 'ਚ ਦਿਲਜੀਤ ਦੋਸਾਂਝ ਦੇ ਨਾਲ ਫਿਲਮ 'ਜੋੜੀ' 'ਚ ਨਜ਼ਰ ਆਈ ਸੀ।
2/8
ਇਸ ਫਿਲਮ 'ਚ ਦਿਲਜੀਤ-ਨਿਮਰਤ ਦੀ ਲਵ ਕੈਮਿਸਟਰੀ ਨੂੰ ਖੂਬ ਪਿਆਰ ਮਿਲ ਰਿਹਾ ਹੈ। ਇਸ ਦੌਰਾਨ ਨਿਮਰਤ ਖਹਿਰਾ ਲਗਾਤਾਰ ਲਾਈਮਲਾਈਟ 'ਚ ਬਣੀ ਹੋਈ ਹੈ।
3/8
ਨਿਮਰਤ ਖਹਿਰਾ ਨੇ ਆਪਣੀਆਂ ਨਵੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ। ਜਿਨ੍ਹਾਂ ਵਿੱਚ ਅਦਾਕਾਰਾ ਰਾਇਲ ਲੁੱਕ 'ਚ ਨਜ਼ਰ ਆ ਰਹੀ ਹੈ।
4/8
ਉਸ ਨੇ ਆਰੇਂਜ ਰੰਗ ਦਾ ਪੰਜਾਬੀ ਸੂਟ ਪਾਇਆ ਹੋਇਆ ਹੈ, ਇਹ ਰੰਗ ਨਿਮਰਤ 'ਤੇ ਕਾਫੀ ਜਚ ਰਿਹਾ ਹੈ। ਇਸ ਦੇ ਨਾਲ ਨਾਲ ਉਸ ਨੇ ਆਂਪਣੇ ਲੁੱਕ ਨੂੰ ਹੈਵੀ ਝੁਮਕਿਆਂ, ਖੁੱਲ੍ਹੇ ਵਾਲਾਂ ਤੇ ਮਿਨੀਮਲ ਮੇਕਅੱਪ ਨਾਲ ਪੂਰਾ ਕੀਤਾ।
5/8
ਨਿਮਰਤ ਦੀਆਂ ਇਹ ਤਸਵੀਰਾਂ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ।
6/8
ਦੱਸ ਦਈਏ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਇਸ ਫਿਲਮ ਨੂੰ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਬੈਠੇ ਪੰਜਾਬੀਆਂ ਦਾ ਵੀ ਭਰਮਾ ਹੁੰਗਾਰਾ ਮਿਲ ਰਿਹਾ ਹੈ।
7/8
ਦੱਸ ਦੇਈਏ ਕਿ ਫਿਲਮ ਵਿੱਚ ਉਨ੍ਹਾਂ ਦੀ ਗਾਇਕੀ ਅਤੇ ਅਦਾਕਾਰੀ ਦਰਸ਼ਕਾਂ ਦਾ ਲਗਾਤਾਰ ਮਨੋਰੰਜਨ ਕਰ ਰਹੀ ਹੈ।
8/8
ਇਸ ਦੌਰਾਨ ਇੱਕ ਹਫਤੇ ਵਿੱਚ ਫਿਲਮ ਨੇ ਦੁਨੀਆ ਭਰ ਵਿੱਚ 20 ਕਰੋੜ ਤੋਂ ਜ਼ਿਆਦਾ ਦੀ ਕਮਾਈ ਕਰ ਲਈ ਹੈ। ਇਸਦੀ ਜਾਣਕਾਰੀ ਫਿਲਮ ਨਿਰਦੇਸ਼ਕ ਅੰਬਰਦੀਪ ਸਿੰਘ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸਾਂਝੀ ਕੀਤੀ ਗਈ ਸੀ।
Published at : 17 May 2023 06:44 PM (IST)