ਪੜਚੋਲ ਕਰੋ
Sad News: ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਲੋਕ ਗਾਇਕ ਦੁਨੀਆ ਤੋਂ ਹੋਇਆ ਰੁਖ਼ਸਤ; ਇੰਡਸਟਰੀ 'ਚ ਲਗਾਤਾਰ ਮਾਤਮ ਦਾ ਮਾਹੌਲ...
Punjabi Singer Gurmeet Maan Death: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਤੋਂ ਅਜੇ ਪੰਜਾਬੀ ਮਿਊਜ਼ਿਕ ਇੰਡਸਟਰੀ ਸੋਗ ’ਚੋਂ ਬਾਹਰ ਨਹੀਂ ਨਿਕਲੀ ਸੀ ਕਿ ਇੱਕ ਪੰਜਾਬੀ ਗਾਇਕ ਦੇ ਦੇਹਾਂਤ ਹੋ ਜਾਣ ਦੀ ਦੁਖਦ ਖਬਰ ਸਾਹਮਣੇ ਆਈ ਹੈ।
Punjabi Singer Gurmeet Maan Death
1/5

ਮਿਲੀ ਜਾਣਕਾਰੀ ਮੁਤਾਬਿਕ ਪੰਜਾਬੀ ਲੋਕ ਗਾਇਕ ਗੁਰਮੀਤ ਮਾਨ ਦਾ ਦੇਹਾਂਤ ਹੋ ਗਿਆ ਹੈ। ਦੱਸ ਦਈਏ ਕਿ ਗੁਰਮੀਤ ਮਾਨ ਰੋਪੜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਪੰਜਾਬ ਪੁਲਿਸ ਵਿੱਚ ਨੌਕਰੀ ਵੀ ਕਰਦੇ ਸਨ।
2/5

ਦੱਸ ਦਈਏ ਕਿ ਪਿਛਲੇ ਲੰਬੇ ਸਮੇਂ ਤੋਂ ਗੁਰਮੀਤ ਮਾਨ ਆਪਣੀ ਗਾਇਕੀ ਨਾਲ ਲੋਕਾਂ ਦੇ ਦਿਲਾਂ ’ਤੇ ਰਾਜ਼ ਕਰਦੇ ਆ ਰਹੇ ਹਨ। ਇਨ੍ਹਾਂ ਹੀ ਨਹੀਂ ਗਾਇਕ ਗੁਰਮੀਤ ਮਾਨ ਤੇ ਪ੍ਰੀਤ ਪਾਇਲ ਦੀ ਦੋਗਾਣਾ ਜੋੜੀ ਨੇ ਪੰਜਾਬੀ ਸੱਭਿਆਚਾਰ ਜਿਉਂਦਾ ਵੀ ਰੱਖਿਆ ਹੈ। ਹਾਲਾਂਕਿ ਮੌਤ ਦੀ ਅਸਲ ਵਜ੍ਹਾ ਸਾਹਮਣੇ ਨਹੀਂ ਆਈ ਹੈ।
3/5

ਦੱਸਣਯੋਗ ਹੈ ਕਿ 8 ਅਕਤੂਬਰ ਨੂੰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਮੁਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ ਫੈਲ ਗਈ।
4/5

ਪੰਜਾਬੀ ਗਾਇਕ ਰਾਜਵੀਰ ਜਵੰਦਾ ਨੂੰ 27 ਸਤੰਬਰ 2025 ਨੂੰ ਇੱਕ ਭਿਆਨਕ ਸੜਕੀ ਹਾਦਸੇ ਦਾ ਸ਼ਿਕਾਰ ਹੋ ਗਏ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਗੰਭੀਰ ਹਾਲਤ ’ਚ ਮੁਹਾਲੀ ਦੇ ਫੋਰਟਿਸ ਹਸਪਤਾਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਿਕ ਉਨ੍ਹਾਂ ਦੀ ਰੀੜ੍ਹ ਦੀ ਹੱਡੀ ਤੇ ਦਿਮਾਗ ਨੂੰ ਬੇਹੱਦ ਨੁਕਸਾਨ ਹੋਇਆ ਪਿਆ ਸੀ।
5/5

ਉਨ੍ਹਾਂ ਦੇ ਦੇਹਾਂਤ ਤੋਂ ਬਾਅਦ ਹੀ ਮਸ਼ਹੂਰ ਅਦਾਕਾਰ ਅਤੇ ਬਾਡੀ ਬਿਲਡਰ ਵਰਿੰਦਰ ਘੁੰਮਣ ਦਾ ਵੀ ਦੇਹਾਂਤ ਹੋ ਗਿਆ। ਉਨ੍ਹਾਂ ਨੂੰ ਆਪ੍ਰੇਸ਼ਨ ਤੋਂ ਪਹਿਲਾਂ ਦੋ ਵਾਰ ਹਾਰਟ ਅਟੈਕ ਆਉਣ ਤੋਂ ਬਾਅਦ ਉਨ੍ਹਾਂ ਦੀ ਮੌਤ ਹੋ ਗਈ।
Published at : 10 Oct 2025 02:50 PM (IST)
ਹੋਰ ਵੇਖੋ
Advertisement
Advertisement





















