Rajvir Jawanda Dies: ਰਾਜਵੀਰ ਜਵੰਦਾ ਦੀ ਮੌਤ 'ਤੇ ਪੰਜਾਬੀ ਅਤੇ ਸਿਆਸੀ ਹਸਤੀਆਂ 'ਚ ਸੋਗ ਦੀ ਲਹਿਰ, ਜਤਾਇਆ ਦੁੱਖ; ਬੋਲੇ- ਮਿੱਠੀ ਆਵਾਜ਼ ਦਿਲਾਂ ‘ਚ ਜ਼ਿੰਦਾ ਰਹੇਗੀ...

Rajvir Jawanda Dies: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਹਾਲਤ ਅਚਾਨਕ ਨਾਜ਼ੁਕ ਹੋ ਗਈ। ਉਨ੍ਹਾਂ ਨੂੰ 27 ਸਤੰਬਰ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਹ ਲਗਾਤਾਰ ਵੈਂਟੀਲੇਟਰ ਤੇ ਸਨ।

Continues below advertisement

Rajvir Jawanda Dies:

Continues below advertisement
1/7
ਅੱਜ ਉਨ੍ਹਾਂ ਦਾ ਲਾਈਫ ਸਪੋਰਟ 'ਤੇ 12ਵਾਂ ਦਿਨ ਸੀ। ਜਵੰਦਾ ਦੀ ਸਿਹਤ ਲਈ ਲਗਾਤਾਰ ਪ੍ਰਾਰਥਨਾਵਾਂ ਕੀਤੀਆਂ ਜਾ ਰਹੀਆਂ ਸਨ। ਪਰ ਇਸ ਵਿਚਾਲੇ ਮੰਦਭਾਗੀ ਖਬਰ ਸਾਹਮਣੇ ਆਈ। ਇਸ ਵਿਚਾਲੇ ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਦੀ ਪੋਸਟ ਸੋਸ਼ਲ ਮੀਡੀਆ ਤੇ ਸਾਹਮਣੇ ਆਈ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਲਿਖਿਆ ਮੌਤ ਕੁਲਿਹਣੀ ਜਿੱਤ ਗਈ, ਜਵੰਦਾ ਹਾਰ ਗਿਆ, ਕਿਵੇਂ ਭੁਲਾਂਗੇ ਤੈਨੂੰ ਨਿੱਕੇ ਵੀਰ 🥲...ਦੱਸ ਦੇਈਏ ਕਿ ਕਲਾਕਾਰ ਦੀ ਪੋਸਟ ਉੱਪਰ ਪ੍ਰਸ਼ੰਸਕਾਂ ਦੇ ਕਮੈਂਟਾਂ ਦਾ ਹੜ੍ਹ ਆ ਗਿਆ ਹੈ।
2/7
ਇਸ ਤੋਂ ਇਲਾਵਾ ਪੰਜਾਬੀ ਇੰਡਸਟਰੀ ਦੇ ਕਈ ਕਲਾਕਾਰਾਂ ਵੱਲੋਂ ਪੋਸਟ ਸ਼ੇਅਰ ਕਰ ਦੁੱਖ ਜਤਾਇਆ ਜਾ ਰਿਹਾ ਹੈ। ਕਿਸੇ ਨੂੰ ਵੀ ਇਹ ਯਕੀਨ ਨਹੀਂ ਹੋ ਰਿਹਾ ਕਿ ਪੰਜਾਬੀ ਗਾਇਕ ਇੰਨੀ ਜਲਦੀ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਪੰਜਾਬੀ ਗਾਇਕਾ ਅਤੇ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਪੋਸਟ ਕੀਤੀ ਸ਼ੇਅਰ।
3/7
ਫਿਲਮੀ ਹਸਤੀਆਂ ਸਣੇ ਸਿਆਸੀ ਹਸਤੀਆਂ ਵੱਲੋਂ ਵੀ ਦੁੱਖ ਜਤਾਇਆ ਜਾ ਰਿਹਾ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੋਸਟ ਸ਼ੇਅਰ ਕਰ ਲਿਖਿਆ ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖਬਰ ਸੁਣ ਕੇ ਮਨ ਨੂੰ ਗਹਿਰਾ ਦੁੱਖ ਪਹੁੰਚਿਆ। ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਰਾਜਵੀਰ ਜਵੰਦਾ ਪਿਛਲੇ ਕਈ ਦਿਨਾਂ ਤੋਂ ਫੋਰਟਿਸ ਹਸਪਤਾਲ ‘ਚ ਜ਼ੇਰੇ ਇਲਾਜ ਸਨ। ਗੁਰੂ ਸਾਹਿਬ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਤੇ ਚਾਹੁੰਣ ਵਾਲਿਆਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਰਾਜਵੀਰ ਜਵੰਦਾ ਦੇ ਗੀਤ ਅਤੇ ਉਨ੍ਹਾਂ ਦੀ ਮਿੱਠੀ ਆਵਾਜ਼ ਹਮੇਸ਼ਾ ਸਾਡੇ ਦਿਲਾਂ ‘ਚ ਜ਼ਿੰਦਾ ਰਹੇਗੀ। 🙏
4/7
ਪੰਜਾਬੀ ਸੰਗੀਤਕਾਰ ਸਚਿਨ ਆਹੂਜਾ ਦੀ ਪੋਸਟ...
5/7
ਪੰਜਾਬੀ ਮਿਊਜ਼ਿਕ ਕੰਪੋਜ਼ਰ MixSingh ਦੀ ਪੋਸਟ ਵਾਇਰਲ...
Continues below advertisement
6/7
ਨਰੇਸ਼ ਕਥੂਰੀਆ ਨੇ ਭਾਵੁਕ ਹੋ ਸ਼ੇਅਰ ਕੀਤੀ ਪੋਸਟ...
7/7
ਦੇਵ ਖਰੌੜ ਵੱਲੋਂ ਸਾਂਝੀ ਕੀਤੀ ਗਈ ਭਾਵੁਕ ਪੋਸਟ...
Sponsored Links by Taboola