Singer Shubh: ਦਿਲਜੀਤ ਦੋਸਾਂਝ ਤੋਂ ਬਾਅਦ ਗਾਇਕ ਸ਼ੁਭ ਨੇ ਕੰਗਨਾ ਰਣੌਤ ਨਾਲ ਲਿਆ ਪੰਗਾ, ਫੈਨਜ਼ ਬੋਲੇ- ਸਵਾਦ ਆ ਗਿਆ...
ਇਸ ਵਿਚਾਲੇ ਕਲਾਕਾਰ ਦੀ ਈਪੀ ਲੀਓ ਨੇ ਹਰ ਪਾਸੇ ਤਹਿਲਕਾ ਮਚਾ ਦਿੱਤਾ ਹੈ। ਇਸ ਗੀਤ ਦੀ ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਵਿੱਚ ਸ਼ੁਭ ਨੇ ਅਸਿੱਧੇ ਤੌਰ ਤੇ ਕੰਗਨਾ ਰਣੌਤ ਨੂੰ ਆਪਣਾ ਨਿਸ਼ਾਨਾ ਬਣਾਇਆ ਹੈ।
Download ABP Live App and Watch All Latest Videos
View In Appਦੱਸ ਦੇਈਏ ਕਿ ਸ਼ੁਭ ਦੀ ਈਪੀ ਲੀਓ ਵਿੱਚ ਇੱਕ ਲਾਈਨ ਹੈ, ਜੋ ਕਿ ਕੰਗਨਾ ਰਣੌਤ ਤੇ ਢੁੱਕਵੀ ਲੱਗਦੀ ਹੈ। ਜਿਸ ਉੱਪਰ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕੀਤੇ ਜਾ ਰਹੇ ਹਨ।
ਦਰਅਸਲ, ਗੀਤ ਦੀ ਇੱਕ ਲਾਈਨ 'ਭਾਲਦੀ ਏ ਫੇਮ ਤੇਰੀ ਮੂਵੀ ਨਾ ਚੱਲਦੀ' ਨੂੰ ਲੋਕਾਂ ਨੇ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨਾਲ ਜੋੜਿਆ ਹੈ। ਜਿਸ ਤੋਂ ਬਾਅਦ ਹਰ ਪਾਸੇ ਤਹਿਲਕਾ ਮੱਚ ਗਿਆ ਹੈ। ਇਸ ਉੱਪਰ ਪ੍ਰਸ਼ੰਸਕਾਂ ਵੱਲ਼ੋਂ ਲਗਾਤਾਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਹਰ ਕਿਸੇ ਦਾ ਇਹੀ ਕਹਿਣਾ ਹੈ ਕਿ ਅਸਿੱਧੇ ਤੌਰ ਤੇ ਕੰਗਨਾ ਨੂੰ ਹੀ ਸੁਣਾ ਦਿੱਤੀਆਂ।
ਕਾਬਿਲੇਗੌਰ ਹੈ ਕਿ ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੂੰ ਪੰਗਾ ਕੁਈਨ ਐਵੇਂ ਹੀ ਨਹੀਂ ਕਿਹਾ ਜਾਂਦਾ। ਉਹ ਹਰ ਦੂਜੇ ਦਿਨ ਕਿਸੇ ਨਾ ਕਿਸੇ ਨਾਲ ਪੰਗੇ ਲੈਂਦੀ ਰਹਿੰਦੀ ਹੈ। ਖਾਸ ਕਰਕੇ ਉਹ ਪੰਜਾਬੀ ਕਲਾਕਾਰਾਂ ਨੂੰ ਨਿਸ਼ਾਨਾ ਜ਼ਰੂਰ ਬਣਾਉਂਦੀ ਹੈ। ਉਸ ਨੇ ਕਈ ਵਾਰ ਦਿਲਜੀਤ ਦੋਸਾਂਝ ਨੂੰ ਵੀ ਨਿਸ਼ਾਨਾ ਬਣਾਇਆ ਹੈ। ਦਿਲਜੀਤ ਦੋਂ ਬਾਅਦ ਕੰਗਨਾ ਨੇ ਪੰਜਾਬੀ ਗਾਇਕ ਸ਼ੁਭ ਨੂੰ ਵੀ ਨਹੀਂ ਛੱਡਿਆ।
ਦਰਅਸਲ, ਸ਼ੁਭ ਨੇ ਅਪਣੇ ਲੰਡਨ ਦੇ ਲਾਈਵ ਸ਼ੋਅ ਦੌਰਾਨ ਇੰਦਰਾ ਗਾਂਧੀ ਦੇ ਕਤਲ ਨੂੰ ਦਰਸਾਉਂਦੀ ਹੁੱਡੀ ਪਹਿਨੀ ਸੀ ਤੇ ਇਸ ਨੂੰ ਰੱਜ ਕੇ ਪ੍ਰਮੋਟ ਵੀ ਕੀਤਾ ਸੀ। ਇਸ ਤੋਂ ਬਾਅਦ ਕੰਗਨਾ ਰਣੌਤ ਨੇ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਮਰਹੂਮ ਇੰਦਰਾ ਗਾਂਧੀ ਨੂੰ ਲੈ ਕੇ ਪੰਜਾਬੀ ਗਾਇਕ ਸ਼ੁਭ 'ਤੇ ਨਿਸ਼ਾਨਾ ਸਾਧਿਆ।
ਉਨ੍ਹਾਂ ਨੇ ਸਾਬਕਾ ਪੀਐੱਮ ਦੇ 'ਕਾਇਰਾਨਾ ਕਤਲ' ਦਾ ਜਸ਼ਨ ਮਨਾਉਣ ਲਈ ਸ਼ੁਭ 'ਤੇ ਸਵਾਲ ਖੜ੍ਹੇ ਕੀਤੇ। ਦੱਸਿਆ ਗਿਆ ਕਿ ਇੱਕ ਪੰਜਾਬੀ ਗਾਇਕ ਨੇ ਇੱਕ ਸੰਗੀਤ ਸਮਾਰੋਹ ਦੌਰਾਨ ਪੰਜਾਬ ਦੇ ਨਕਸ਼ੇ ਅਤੇ ਇੰਦਰਾ ਗਾਂਧੀ ਦੇ ਕਤਲ ਦੀ ਤਾਰੀਖ ਦਾ ਜ਼ਿਕਰ ਕੀਤਾ ਸੀ। ਹਾਲਾਂਕਿ ਇਸ ਵਿਵਾਦ ਤੋਂ ਬਾਅਦ ਕਲਾਕਾਰ ਨੇ ਇਸ ਨੂੰ ਸਾਰਿਆਂ ਦੇ ਸਾਹਮਣੇ ਸਪਸ਼ਟ ਜਵਾਬ ਦਿੱਤਾ ਸੀ।