Amrit Maan: ਅੰਮ੍ਰਿਤ ਮਾਨ ਨੇ ਜਨਮਦਿਨ ਮੌਕੇ ਮਾਂ ਨੂੰ ਕੀਤਾ ਯਾਦ, ਭਾਵੁਕ ਹੋ ਬੋਲੇ- 'ਇਹ ਦਿਨ ਤੁਹਾਡੇ ਬਿਨਾਂ ਅਧੂਰਾ...'
ਦੱਸ ਦੇਈਏ ਕਿ ਹਾਲ ਹੀ ਵਿੱਚ 10 ਜੂਨ ਨੂੰ ਕਲਾਕਾਰ ਨੇ ਆਪਣਾ 31ਵਾਂ ਜਨਮਦਿਨ ਸੈਲਿਬ੍ਰੇਟ ਕੀਤਾ। ਇਸ ਖਾਸ ਮੌਕੇ ਉੱਪਰ ਕਲਾਕਾਰ ਵੱਲੋਂ ਆਪਣੀ ਮਾਂ ਨੂੰ ਯਾਦ ਕਰ ਇੱਕ ਤਸਵੀਰ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਸਾਂਝੀ ਕੀਤੀ ਗਈ ਹੈ।
Download ABP Live App and Watch All Latest Videos
View In Appਦਰਅਸਲ, ਕਲਾਕਾਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾ ਦੀ ਸਟੋਰੀ ਵਿੱਚ ਤਸਵੀਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਮਿਸਿੰਗ ਯੂ ਮਾਂ... ਇਹ ਜਨਮਦਿਨ ਤੁਹਾਡੇ ਬਿਨਾਂ ਅਧੂਰਾ... ਮੈਨੂੰ ਆਸ ਹੈ ਕਿ ਤੁਸੀ ਉਪਰੋਂ ਦੇਖ ਰਹੇ ਹੋਵੋ...
ਦੱਸ ਦੇਈਏ ਕਿ ਅੰਮ੍ਰਿਤ ਮਾਨ ਅਕਸਰ ਆਪਣੀ ਮਾਂ ਨਾਲ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾਉਂਦੇ ਹਨ। ਇਸ ਦੌਰਾਨ ਜਦੋਂ ਕਲਾਕਾਰ ਵੱਲੋਂ 10 ਜੂਨ ਨੂੰ ਆਪਣਾ ਜਨਮਦਿਨ ਮਨਾਇਆ ਗਿਆ ਤਾਂ ਉਹ ਬੇਹੱਦ ਭਾਵੁਕ ਹੋ ਗਏ।
ਕਾਬਿਲੇਗੌਰ ਹੈ ਕਿ ਅੰਮ੍ਰਿਤ ਮਾਨ ਉਨ੍ਹਾਂ ਸਿੰਗਰਾਂ ਵਿੱਚੋਂ ਇੱਕ ਹੈ ਜੋ ਦੇਸ਼ ਅਤੇ ਵਿਦੇਸ਼ ਬੈਠੇ ਪੰਜਾਬੀਆਂ ਦਾ ਖੁਬ ਮਨੋਰੰਜਨ ਕਰ ਰਹੇ ਹਨ। ਉਨ੍ਹਾਂ ਆਪਣੀ ਗਾਇਕੀ ਨਾਲ ਦਰਸ਼ਕਾਂ ਦੇ ਦਿਲਾਂ ਵਿੱਚ ਵੱਖਰੀ ਪਛਾਣ ਬਣਾਈ ਹੈ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਅੰਮ੍ਰਿਤ ਮਾਨ ਨੇ ਦਾ ਗੀਤ ਡਬਲ ਬਲੈਕ ਰਿਲੀਜ਼ ਹੋਇਆ। ਜਿਸ ਨੂੰ ਪ੍ਰਸ਼ੰਸਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।
ਅੰਮ੍ਰਿਤ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੇ ਜਰਿਏ ਅਕਸਰ ਪ੍ਰਸ਼ੰਸਕਾਂ ਵਿੱਚ ਐਕਟਿਵ ਰਹਿੰਦੇ ਹਨ। ਉਹ ਆਪਣੇ ਗੀਤਾਂ ਦੇ ਨਾਲ-ਨਾਲ ਲੁੱਕ ਦੇ ਚੱਲਦੇ ਚਰਚਾ ਵਿੱਚ ਰਹਿੰਦੇ ਹਨ।
ਦੱਸ ਦੇਈਏ ਕਿ ਅੰਮ੍ਰਿਤ ਮਾਨ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨਾਲ ਆਪਣੀ ਦੋਸਤੀ ਦੇ ਚੱਲਦੇ ਵੀ ਸੁਰਖੀਆਂ ਵਿੱਚ ਰਹੇ। ਹਾਲਾਂਕਿ ਅੰਮ੍ਰਿਤ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਹਾਲੇ ਹੀ ਸਿੱਧੂ ਨਾਲ ਤਸਵੀਰ ਲਗਾਈ ਹੋਈ ਹੈ।