ਪੜਚੋਲ ਕਰੋ
YouTuber Ashish Chanchlani: ਯੂਟਿਊਬਰ ਆਸ਼ੀਸ਼ ਚੰਚਲਾਨੀ ਨੂੰ ਆਇਆ ਗੁੱਸਾ, ਕੁੱਲ੍ਹੜ ਪੀਜ਼ਾ ਕਪਲ ਦੇ ਵਾਇਰਲ ਵੀਡੀਓ 'ਤੇ ਸੁਣਾਈਆਂ ਕਰਾਰੀਆਂ ਗੱਲਾਂ
Ashish Chanchlani On Kulhad Pizza Couple Viral Video: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ 'ਚ ਕਈ ਮਸ਼ਹੂਰ ਹਸਤੀਆਂ ਵੀ ਸਾਹਮਣੇ ਆ ਰਹੀਆਂ ਹਨ।
Ashish Chanchlani On Kulhad Pizza Couple Viral Video
1/6

ਦੱਸ ਦੇਈਏ ਕਿ ਪੰਜਾਬੀ ਗਾਇਕ ਭੁਪਿੰਦਰ ਗਿੱਲ ਦੀ ਪਤਨੀ ਤੋਂ ਬਾਅਦ ਅਨਮੋਲ ਕਵਾਤਰਾ ਅਤੇ ਹੁਣ ਆਸ਼ੀਸ਼ ਚੰਚਲਾਨੀ ਨੇ ਵੀ ਉਨ੍ਹਾਂ ਦੇ ਨਿੱਜੀ ਵੀਡੀਓ ਨੂੰ ਵਾਇਰਲ ਕਰਨ ਵਾਲਿਆਂ ਨੂੰ ਫਟਕਾਰ ਲਗਾਈ ਹੈ।
2/6

ਇਸ ਵੀਡੀਓ ਦੇ ਸਾਹਮਣੇ ਆਉਂਦੇ ਹੀ ਹਰ ਪਾਸੇ ਤਹਿਲਕਾ ਮੱਚ ਗਿਆ। ਜਿੱਥੇ ਕਈ ਲੋਕਾਂ ਨੇ ਕੁੱਲ੍ਹੜ ਪੀਜ਼ਾ ਕਪਲ ਨੂੰ ਟ੍ਰੋਲ ਕੀਤਾ, ਉੱਥੇ ਹੀ ਕਈ ਲੋਕ ਉਨ੍ਹਾਂ ਦੇ ਸਮਰਥਨ ਵਿੱਚ ਨਿਤਰੇ ਅਤੇ ਨਿੱਜੀ ਵੀਡੀਓ ਨੂੰ ਵਾਇਰਲ ਨਾ ਕਰਨ ਦੀ ਅਪੀਲ ਕੀਤੀ। ਇਸ ਵਿਚਾਲੇ ਹੁਣ ਮਸ਼ਹੂਰ ਯੂਟਿਊਬਰ ਆਸ਼ੀਸ਼ ਚੰਚਲਾਨੀ ਵੱਲੋਂ ਵੀ ਕੁੱਲ੍ਹੜ ਪੀਜ਼ਾ ਕਪਲ ਦੇ ਸਮਰਥਨ ਵਿੱਚ ਇੱਕ ਪੋਸਟ ਸ਼ੇਅਰ ਕੀਤੀ ਗਈ ਹੈ। ਉਨ੍ਹਾਂ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਇਹ ਘਟਨਾ ਕਿਸੇ ਨਾਲ ਵੀ ਹੋ ਸਕਦੀ ਹੈ।
Published at : 24 Sep 2023 06:07 PM (IST)
ਹੋਰ ਵੇਖੋ





















