Diljit Dosanjh: ਦਿਲਜੀਤ ਦੋਸਾਂਝ ਦੀ ਐਲਬਮ 'Ghost' ਸਤੰਬਰ 'ਚ ਰਿਲੀਜ਼ ਹੋਣ ਲਈ ਤਿਆਰ, ਫੈਨਜ਼ ਬੇਸਬਰੀ ਨਾਲ ਕਰ ਰਹੇ ਇੰਤਜ਼ਾਰ

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦੀ ਐਲਬਮ ਘੋਸਟ ਰਿਲੀਜ਼ ਹੋਣ ਲਈ ਤਿਆਰ ਹੈ। ਪੰਜਾਬੀ ਗਾਇਕ ਸਤੰਬਰ ਮਹੀਨੇ ਕਦੋਂ ਵੀ ਇਸ ਨੂੰ ਰਿਲੀਜ਼ ਕਰ ਸਕਦਾ ਹੈ।
Download ABP Live App and Watch All Latest Videos
View In App
ਦਿਲਜੀਤ ਦੋਸਾਂਝ ਅਕਸਰ ਆਪਣੀਆਂ ਸੋਸ਼ਲ ਮੀਡੀਆ ਪੋਸਟਾਂ ਵਿੱਚ ਨਵੀਂਆਂ ਤਸਵੀਰਾਂ ਦੇ ਨਾਲ ਘੋਸਟ ਸਤੰਬਰ ਲਿਖ ਕੇ ਸ਼ੇਅਰ ਕਰਦਾ ਹੈ, ਜੋ ਕਿ ਪ੍ਰਸ਼ੰਸਕਾਂ ਦਾ ਉਤਸ਼ਾਹ ਹੋਰ ਵੀ ਵਧਾ ਦਿੰਦਾ ਹੈ।

ਇਸ ਵਿਚਾਲੇ ਦਿਲਜੀਤ ਦੋਸਾਂਝ ਵੱਲੋਂ ਆਪਣੀਆਂ ਸ਼ਾਨਦਾਰ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਦਿਲਜੀਤ ਆਪਣੇ ਮਸਤੀ ਭਰੇ ਅੰਦਾਜ਼ ਵਿੱਚ ਵਿਖਾਈ ਦੇ ਰਹੇ ਹਨ।
ਦੱਸ ਦੇਈਏ ਕਿ ਦਿਲਜੀਤ ਦੀਆਂ ਇਨ੍ਹਾਂ ਤਸਵੀਰਾਂ ਵਿੱਚ ਕੈਮਿਲੋ ਵੀ ਮਸਤੀ ਕਰਦੇ ਦਿਖਾਈ ਦਿੱਤੇ ਸੀ। ਇਹ ਪਲਪੀਤਾ ਗੀਤ ਦਾ ਵੀਡੀਓ ਸ਼ੂਟ ਦੱਸਿਆ ਜਾ ਰਿਹਾ ਹੈ।
ਦਿਲਜੀਤ ਦੋਸਾਂਝ ਨੇ ਆਪਣੀ ਮੇਹਨਤ ਤੇ ਟੈਲੇਂਟ ਦੇ ਦਮ 'ਤੇ ਬਾਲੀਵੁੱਡ ਤੱਕ ਨਾਮ ਕਮਾਇਆ ਹੈ। ਕੋਚੈਲਾ ਪਰਫਾਰਮੈਂਸ ਤੋਂ ਬਾਅਦ ਹੁਣ ਦਿਲਜੀਤ ਗਲੋਬਲ ਸਟਾਰ ਬਣ ਕੇ ਉਭਰੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਐਲਬਮ ਘੋਸਟ ਦੇ ਨਾਲ-ਨਾਲ ਦਿਲਜੀਤ ਆਪਣੀ ਫਿਲਮ ਅਮਰ ਸਿੰਘ ਚਮਕੀਲਾ ਨੂੰ ਲੈ ਵੀ ਸੁਰਖੀਆਂ ਵਿੱਚ ਹਨ। ਦਿਲਜੀਤ ਨੂੰ ਆਖਰੀ ਵਾਰ ਫਿਲਮ ਜੋੜੀ ਵਿੱਚ ਵੇਖਿਆ ਗਿਆ ਸੀ।