ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਦੀ ਐਲਬਮ 'GHOST' ਸਤੰਬਰ ਮਹੀਨੇ ਹੋਵੇਗੀ ਰਿਲੀਜ਼, ਦੋਸਾਂਝਾਵਾਲੇ ਨੇ ਸਟਾਈਲਿਸ਼ ਲੁੱਕ ਨਾਲ ਕੀਤਾ ਐਲਾਨ
Diljit Dosanjh Announces Album 'Ghost' Releasing: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ। ਉਨ੍ਹਾਂ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।

Diljit Dosanjh Announces Album 'Ghost' Releasing
1/6

ਦੱਸ ਦੇਈਏ ਕਿ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੀ ਐਲਬਮ ਘੋਸਟ ਅਤੇ ਕੌਲੈਬ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਇਸ ਵਿਚਾਲੇ ਕਲਾਕਾਰ ਨੇ ਆਪਣੀ ਐਲਬਮ ਦੇ ਰਿਲੀਜ਼ ਦਾ ਐਲਾਨ ਕਰ ਦਿੱਤਾ ਹੈ।
2/6

ਦਰਅਸਲ, ਦਿਲਜੀਤ ਦੋਸਾਂਝ ਵੱਲੋਂ ਇਹ ਖੁਸ਼ਖਬਰੀ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਆਪਣੀਆਂ ਸਟਾਈਲਿਸ਼ ਤਸਵੀਰਾਂ ਸ਼ੇਅਰ ਕਰਦੇ ਹੋਏ ਸੁਣਾਈ ਗਈ ਹੈ।
3/6

ਦਿਲਜੀਤ ਦੋਸਾਂਝ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਹੈਲੋ ਘੋਸਟ- ਐਲਬਮ ਇਸ ਸਤੰਬਰ ਵਿੱਚ ਆ ਰਹੀ ਹੈ 🔥...
4/6

ਦੋਸਾਂਝਾਵਾਲੇ ਦੇ ਇਸ ਐਲਾਨ ਤੋਂ ਬਾਅਦ ਪ੍ਰਸ਼ੰਸਕਾਂ ਵਿੱਚ ਐਲਬਮ ਘੋਸਟ ਨੂੰ ਲੈ ਉਤਸ਼ਾਹ ਹੋਰ ਵੀ ਵੱਧ ਗਿਆ ਹੈ। ਉਹ ਲਗਾਤਾਰ ਇਸ ਉੱਪਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।
5/6

ਦੱਸ ਦੇਈਏ ਕਿ ਹਾਲ ਹੀ ਵਿੱਚ ਦਿਲਜੀਤ ਦਾ ਗੀਤ Palpita ਰਿਲੀਜ਼ ਹੋਇਆ ਹੈ। ਇਸਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਦਿਲਜੀਤ ਕੋਲੰਬੀਆ ਦੇ ਗਾਇਕ ਅਤੇ ਗੀਤਕਾਰ Camilo ਨਾਲ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਦੋਵਾਂ ਦਾ ਇਸ ਗੀਤ ਵਿੱਚ ਅੰਦਾਜ਼ ਪ੍ਰਸ਼ੰਸਕਾਂ ਨੂੰ ਬੇਹੱਦ ਪਸੰਦ ਆ ਰਿਹਾ ਹੈ।
6/6

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਆਪਣੀ ਐਲਬਮ ਅਤੇ ਕੌਲੈਬ ਤੋਂ ਇਲਾਵਾ ਜਲਦ ਹੀ ਫਿਲਮ ਅਮਰ ਸਿੰਘ ਚਮਕੀਲਾ ਨਾਲ ਪਰਦੇ ਤੇ ਧਮਾਕਾ ਕਰੇਗਾ। ਇਸ ਫਿਲਮ ਦਾ ਪ੍ਰਸ਼ੰਸਕਾਂ ਨੂੰ ਵੀ ਬੇਸਬਰੀ ਨਾਲ ਇੰਤਜ਼ਾਰ ਹੈ।
Published at : 03 Sep 2023 08:35 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
