ਪੜਚੋਲ ਕਰੋ
Ranjit Kaur Bhabhi: ਚੁੰਮਿਆ ਵਾਲੀ ਰਣਜੀਤ ਕੌਰ ਭਾਬੀ ਤੋਂ ਪ੍ਰਭਾਵਿਤ ਹੋਏ ਦਿਲਜੀਤ ਦੋਸਾਂਝ, ਗਾਇਕ ਨੇ ਇਨ੍ਹਾਂ ਸ਼ਬਦਾਂ 'ਚ ਕੀਤੀ ਤਾਰੀਫ਼
Diljit dosanjh Shared Video With Ranjit Kaur Bhabhi: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਕਿਸੇ ਪਛਾਣ ਦੇ ਮੋਹਤਾਜ ਨਹੀਂ ਹਨ।
Diljit dosanjh Shared Video With Ranjit Kaur Bhabhi
1/6

ਪੰਜਾਬੀਆਂ ਵਿੱਚ ਵਾਹੋ-ਵਾਹੀ ਖੱਟਣ ਵਾਲੇ ਦਿਲਜੀਤ ਕੋਚੈਲਾ ਪਰਫਾਰਮੈਂਸ ਤੋਂ ਬਾਅਦ ਗਲੋਬਲ ਆਈਕਨ ਬਣ ਗਏ ਹਨ। ਇਸ ਤੋਂ ਬਾਅਦ ਹੀ ਦਿਲਜੀਤ ਲਗਾਤਾਰ ਰਿਕਾਰਡ ਤੇ ਰਿਕਾਰਡ ਬਣਾ ਰਹੇ ਹਨ। ਦੋਸਾਂਝਾਵਾਲਾ ਉਨ੍ਹਾਂ ਕਲਾਕਾਰਾਂ ਵਿੱਚੋਂ ਇੱਕ ਹੈ, ਜਿਸਨੇ ਆਪਣੇ ਦਮ ਤੇ ਦੁਨੀਆ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ। ਅੱਜ ਉਹ ਹਰ ਕਿਸੇ ਦਾ ਪਸੰਦੀਦਾ ਸੁਪਰਸਟਾਰ ਹੈ।
2/6

ਦੱਸ ਦੇਈਏ ਕਿ ਦਿਲਜੀਤ ਉਨ੍ਹਾਂ ਹਸਤੀਆਂ ਵਿੱਚੋਂ ਇੱਕ ਹੈ ਜੋ ਸੋਸ਼ਲ ਮੀਡੀਆ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਅਕਸਰ ਐਕਟਿਵ ਰਹਿੰਦੇ ਹਨ। ਇਸ ਵਿਚਾਲੇ ਦਿਲਜੀਤ ਦਾ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋਇਆ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਨਾਲ ਵਿਖਾਈ ਦਿੱਤੇ। ਇਸਦੇ ਨਾਲ ਹੀ ਦਿਲਜੀਤ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵੀ ਇਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਵਿੱਚ ਉਹ ਰਣਜੀਤ ਕੌਰ ਭਾਬੀ ਦੀਆਂ ਗੱਲਾਂ ਤੇ ਹੱਸਦੇ ਹੋਏ ਵਿਖਾਈ ਦੇ ਰਹੇ ਹਨ। ਤੁਸੀ ਵੀ ਵੇਖੋ ਇਹ ਵੀਡੀਓ...
Published at : 17 Dec 2023 07:59 AM (IST)
ਹੋਰ ਵੇਖੋ





















