ਪੜਚੋਲ ਕਰੋ
Diljit Dosanjh: ਦਿਲਜੀਤ ਦੋਸਾਂਝ ਦੀ ਹਾਲੀਵੁੱਡ ਸਟਾਰ ਦੇ ਲੁੱਕ ਨਾਲ ਹੋਈ ਤੁਲਨਾ, ਤਸਵੀਰਾਂ ਵੇਖ ਫੈਨਜ਼ ਬੋਲੇ- 'ਮਾਇਕਲ ਜੈਕਸਨ...'
Diljit Dosanjh Pics: ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਹੁਣ ਗਲੋਬਲ ਸਟਾਰ ਬਣ ਚੁੱਕੇ ਹਨ। ਉਨ੍ਹਾਂ ਆਪਣੀ ਗਾਇਕੀ ਅਤੇ ਅਦਾਕਾਰੀ ਦੇ ਦਮ ਤੇ ਦੁਨੀਆਂ ਭਰ ਵਿੱਚ ਵੱਖਰਾ ਮੁਕਾਮ ਹਾਸਿਲ ਕੀਤਾ ਹੈ।
Diljit Dosanjh
1/7

ਹਾਲ ਹੀ ਵਿੱਚ ਦੋਸਾਂਝਾਵਾਲੇ ਨੂੰ ਫਿਲਮ ਅਮਰ ਸਿੰਘ ਚਮਕੀਲਾ ਵਿੱਚ ਵੇਖਿਆ ਗਿਆ। ਇਮਤਿਆਜ਼ ਅਲੀ ਦੁਆਰਾ ਨਿਰਦੇਸ਼ਿਤ ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ।
2/7

ਦੱਸ ਦੇਈਏ ਕਿ ਇਸ ਫਿਲਮ ਵਿੱਚ ਦਿਲਜੀਤ ਵੱਲੋਂ ਚਮਕੀਲੇ ਅਤੇ ਪਰਿਣੀਤੀ ਚੋਪੜਾ ਵੱਲੋਂ ਅਮਰਜੋਤ ਦਾ ਕਿਰਦਾਰ ਨਿਭਾਇਆ ਗਿਆ। ਜਿਸ ਨੂੰ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲਿਆ।
3/7

ਦਿਲਜੀਤ ਉਨ੍ਹਾਂ ਸਿਤਾਰਿਆਂ ਵਿੱਚੋਂ ਇੱਕ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਹਮੇਸ਼ਾ ਐਕਟਿਵ ਨਜ਼ਰ ਆਉਂਦੇ ਹਨ।
4/7

ਇਸ ਵਿਚਾਲੇ ਦਿਲਜੀਤ ਆਪਣੀਆਂ ਨਵੀਆਂ ਤਸਵੀਰਾਂ ਨੂੰ ਲੈ ਸੁਰਖੀਆਂ ਬਟੋਰ ਰਹੇ ਹਨ। ਦਰਅਸਲ, ਦਿਲਜੀਤ ਵੱਲੋਂ ਆਪਣੇ ਵੱਖਰੇ ਅੰਦਾਜ਼ ਵਿੱਚ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
5/7

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦਿਆਂ ਦਿਲਜੀਤ ਨੇ ਕੈਪਸ਼ਨ ਵਿੱਚ ਲਿਖਿਆ, Winnipeg Sound Check...
6/7

ਕਲਾਕਾਰ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇੱਕ ਯੂਜ਼ਰ ਨੇ ਦਿਲਜੀਤ ਦੀ ਤੁਲਨਾ ਅਮਰੀਕੀ ਪੌਪ ਸਟਾਰ ਮਾਈਕਲ ਜੈਕਸਨ ਨਾਲ ਕਰ ਦਿੱਤੀ। ਦਰਅਸਲ, ਜੇਕਰ ਤਸਵੀਰਾਂ ਨੂੰ ਗੌਰ ਨਾਲ ਵੇਖਿਆ ਜਾਏ ਤਾਂ ਦਿਲਜੀਤ ਦੋਸਾਂਝ ਮਾਈਕਲ ਜੈਕਸਨ ਵਾਲੇ ਲੁੱਕ ਵਿੱਚ ਵਿਖਾਈ ਦੇ ਰਹੇ ਹਨ। ਇਸੇ ਲਈ ਫੈਨਜ਼ ਵੱਲੋਂ ਕਮੈਂਟ ਕੀਤੇ ਜਾ ਰਹੇ ਹਨ।
7/7

ਵਰਕਫਰੰਟ ਦੀ ਗੱਲ ਕਰਿਏ ਤਾਂ ਦਿਲਜੀਤ ਦੋਸਾਂਝ ਜਲਦ ਹੀ ਜੱਟ ਐਂਡ ਜੁਲੀਅਟ 3 ਵਿੱਚ ਵਿਖਾਈ ਦੇਣਗੇ। ਇਹ ਫਿਲਮ 28 ਜੂਨ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ। ਇਸ ਤੋਂ ਇਲਾਵਾ ਕਲਾਕਾਰ ਫਿਲਮ ਰੰਨਾਂ 'ਚ ਧੰਨਾਂ ਵਿੱਚ ਵੀ ਵਿਖਾਈ ਦਏਗਾ।
Published at : 06 May 2024 09:25 AM (IST)
ਹੋਰ ਵੇਖੋ
Advertisement
Advertisement





















