ਪੜਚੋਲ ਕਰੋ
Sidhu Moose Wala: ਸਿੱਧੂ ਮੂਸੇਵਾਲਾ ਦੀ ਬੱਦਲਾਂ 'ਚ ਝਲਕ ਵੇਖ ਫੈਨਜ਼ ਹੈਰਾਨ, ਬੋਲੇ- 'ਮਹਿਸੂਸ ਕਰੋ ਤਾਂ ਸਭ ਕੁੱਝ ਹੈਗਾ...'
Sidhu Moose wala: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀਆਂ ਯਾਦਾਂ ਆਏ ਦਿਨ ਮਾਤਾ ਚਰਨ ਕੌਰ ਅਤੇ ਪਿਤਾ ਬਲਕੌਰ ਸਿੰਘ ਦੀਆਂ ਅੱਖਾਂ ਨਮ ਕਰ ਜਾਂਦੀਆਂ ਹਨ।
Sidhu Moose wala
1/5

ਭਾਵੇਂ ਹੀ ਚਰਨ ਕੌਰ ਅਤੇ ਬਲਕੌਰ ਸਿੰਘ ਆਪਣੇ ਛੋਟੇ ਪੁੱਤਰ ਨਾਲ ਸਮਾਂ ਬਤੀਤ ਕਰ ਰਹੇ ਹਨ, ਪਰ ਉਨ੍ਹਾਂ ਦੇ ਦਿਲ ਵਿੱਚੋਂ ਵੱਡੇ ਪੁੱਤਰ ਮੂਸੇਵਾਲਾ ਦੀਆਂ ਯਾਦਾਂ ਕਾਇਣ ਹਨ। ਉਹ ਸਿੱਧੂ ਲਈ ਇਨਸਾਫ ਦੀ ਜੰਗ ਲੜ੍ਹ ਰਹੇ ਹਨ। ਇਸ ਵਿਚਾਲੇ ਮਾਤਾ ਚਰਨ ਕੌਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਭਾਵੁਕ ਕਰ ਦੇਣ ਵਾਲੀ ਪੋਸਟ ਸਾਂਝੀ ਕੀਤੀ ਹੈ। ਇਹ ਪੋਸਟ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।
2/5

ਫਿਰ ਬੱਦਲਾਂ 'ਚ ਨਜ਼ਰ ਆਏ ਸਿੱਧੂ ਮੂਸੇਵਾਲਾ ਮਾਤਾ ਚਰਨ ਕੌਰ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਇੱਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਨ੍ਹਾਂ ਨੇ ਆਪਣੇ ਮਰਹੂਮ ਪੁੱਤ ਸਿੱਧੂ ਮੂਸੇਵਾਲਾ ਨੂੰ ਯਾਦ ਕਰਦਿਆਂ ਭਾਵੁਕ ਪੋਸਟ ਲਿਖੀ ਹੈ। ਇਸ ਪੋਸਟ ਦੇ ਨਾਲ ਮਾਤਾ ਚਰਨ ਕੌਰ ਨੇ ਇੱਕ ਤਸਵੀਰ ਸਾਂਝੀ ਕੀਤੀ ਹੈ। ਇਹ ਤਸਵੀਰ ਸਿੱਧੂ ਮੂਸੇਵਾਲਾ ਦੀ ਹਵੇਲੀ ਉੱਤੇ ਛਾਏ ਬਦਲਾਂ ਦੀ ਹੈ।
Published at : 25 Jul 2024 07:18 PM (IST)
ਹੋਰ ਵੇਖੋ





















