Gurnam Bhullar: ਗੁਰਨਾਮ ਭੁੱਲਰ ਨੇ ਰਿਸੈਪਸ਼ਨ ਮੌਕੇ ਬੰਨੀ ਪੱਗ, Wedding Reception ਦੀਆਂ ਤਸਵੀਰਾਂ ਵਾਇਰਲ
ਦੱਸ ਦੇਈਏ ਕਿ ਕਲਾਕਾਰ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਲਗਾਤਾਰ ਵਾਇਰਲ ਹੋ ਰਹੀਆਂ ਹਨ।
Download ABP Live App and Watch All Latest Videos
View In Appਇਸ ਵਿਚਾਲੇ ਹੁਣ ਗੁਰਨਾਮ ਭੁੱਲਰ ਦੇ ਵਿਆਹ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਨੇ ਇੱਕ ਵਾਰ ਫਿਰ ਤੋਂ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ ਹੈ।
ਦੱਸ ਦੇਈਏ ਕਿ ਗੁਰਨਾਮ ਭੁੱਲਰ ਦੇ ਵਿਆਹ ਦੇ ਰਿਸੈਪਸ਼ਨ ਦੀਆਂ ਵੀਡੀਓਜ਼ ਅਤੇ ਤਸਵੀਰਾਂ ਫੈਨ ਪੇਜ਼ ਵੱਲੋਂ ਸ਼ੇਅਰ ਕੀਤੀਆਂ ਗਈਆਂ ਹਨ। ਜੋ ਕਿ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
ਗੁਰਨਾਮ ਦੇ ਵਿਆਹ ਵਿੱਚ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰਾਂ ਤੋਂ ਇਲਾਵਾ ਪੰਜਾਬੀ ਸੰਗੀਤ ਜਗਤ ਦੇ ਕਈ ਮਸ਼ਹੂਰ ਸਿਤਾਰੇ ਵੀ ਸ਼ਾਮਿਲ ਹੋਏ। ਇਸ ਦੌਰਾਨ ਪੰਜਾਬੀ ਗਾਇਕ ਹਰਭਜਨ ਮਾਨ ਵੱਲੋਂ ਗੁਰਨਾਮ ਭੁੱਲਰ ਨੂੰ ਵਿਆਹ ਉੱਪਰ ਖਾਸ ਪੋਸਟ ਸ਼ੇਅਰ ਕਰ ਵਧਾਈ ਦਿੱਤੀ ਗਈ।
ਜਾਣਕਾਰੀ ਲਈ ਦੱਸ ਦੇਈਏ ਕਿ ਗੁਰਨਾਮ ਭੁੱਲਰ ਇਨ੍ਹੀਂ ਦਿਨੀਂ ਆਪਣੀ ਫਿਲਮ ਪਰਿੰਦੇ ਦੇ ਪ੍ਰਮੋਸ਼ਨ ਵਿੱਚ ਵਿਅਸਤ ਹਨ। ਇਸ ਵਿਚਾਲੇ ਕਲਾਕਾਰ ਨੇ ਪ੍ਰਸ਼ੰਸਕਾਂ ਨੂੰ ਫਿਲਮ ਵੇਖਣ ਦੀ ਖਾਸ ਅਪੀਲ ਕੀਤੀ ਹੈ।
ਦਰਅਸਲ, ਉਨ੍ਹਾਂ ਆਪਣੇ ਸੋਸ਼ਲ ਮੀਡੀਆ ਉੱਪਰ ਇੱਕ ਵੀਡੀਓ ਸ਼ੇਅਰ ਕੀਤਾ ਹੈ, ਜਿਸ ਨੂੰ ਸ਼ੇਅਰ ਕਰਦਿਆਂ ਉਨ੍ਹਾਂ ਕਿਹਾ ਕਿ ਫਿਲਮ ਪਰਿੰਦੇ 24 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋ ਰਹੀ ਹੈ। ਇਸ ਵਿੱਚ ਕਲਾਕਾਰਾਂ ਦੇ ਸਫਰ ਨੂੰ ਵੀ ਵਿਖਾਇਆ ਗਿਆ ਹੈ। ਆਖਿਰ ਉਨ੍ਹਾਂ ਨੂੰ ਜ਼ਿੰਦਗੀ ਵਿੱਚ ਕਿਸ-ਕਿਸ ਚੀਜ਼ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਫਿਲਮ ਵਿੱਚ ਰੂਪੀ ਗਿੱਲ ਉਨ੍ਹਾਂ ਨਾਲ ਸਕ੍ਰੀਨ ਸ਼ੇਅਰ ਕਰਦੇ ਹੋਏ ਵਿਖਾਈ ਦੇਣ ਵਾਲੀ ਹੈ। ਇਹ ਫਿਲਮ 24 ਨਵੰਬਰ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਏਗੀ।