ਪੜਚੋਲ ਕਰੋ
Hans Raj Hans: ਹੰਸ ਰਾਜ ਹੰਸ ਇੱਕ ਵਾਰ ਫਿਰ ਬਣੇ ਦਾਦਾ, ਨੂੰਹ ਮਾਨਸੀ ਸ਼ਰਮਾ ਨੇ ਧੀ ਨੂੰ ਦਿੱਤਾ ਜਨਮ
Yuvraj Hans Mansi Sharma became Parents Second Time: ਪੰਜਾਬੀ ਸੰਗੀਤ ਜਗਤ ਦੀ ਸ਼ਾਨ ਹੰਸ ਰਾਜ ਹੰਸ ਦੇ ਨਾਂਅ ਦੁਨੀਆ ਭਰ ਵਿੱਚ ਸ਼ੁਮਾਰ ਹੈ। ਉਹ ਆਪਣੀ ਗਾਇਕੀ ਨਾਲ ਫੈਨਜ਼ ਦੇ ਦਿਲਾਂ ਤੇ ਰਾਜ ਕਰਦੇ ਆ ਰਹੇ ਹਨ।

Yuvraj Hans Mansi Sharma became Parents again
1/5

ਦੱਸ ਦੇਈਏ ਕਿ ਹੰਸ ਰਾਜ ਹੰਸ ਇੱਕ ਵਾਰ ਫਿਰ ਤੋਂ ਦਾਦਾ ਜੀ ਬਣ ਗਏ ਹਨ। ਇਹ ਖੁਸ਼ਖਬਰੀ ਉਨ੍ਹਾਂ ਦੇ ਪੁੱਤਰ ਯੁਵਰਾਜ ਹੰਸ ਨੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਹੈ।
2/5

ਪੰਜਾਬੀ ਗਾਇਕ ਯੁਵਰਾਜ ਹੰਸ ਸੰਗੀਤ ਜਗਤ ਦਾ ਜਾਣਿਆ-ਪਛਾਣਿਆ ਨਾਂਅ ਹੈ। ਜਿਨ੍ਹਾਂ ਗਾਇਕੀ ਦੇ ਨਾਲ ਅਦਾਕਾਰੀ ਦੇ ਖੇਤਰ ਵਿੱਚ ਵੀ ਜਲਵਾ ਦਿਖਾਇਆ ਹੈ। ਦੱਸ ਦੇਈਏ ਕਿ ਗਾਇਕ ਦੇ ਘਰ ਇੱਕ ਹੋਰ ਨੰਨ੍ਹਾ ਮਹਿਮਾਨ ਆਇਆ ਹੈ। ਇਹ ਖੁਸ਼ਖਬਰੀ ਯੁਵਰਾਜ ਹੰਸ ਵੱਲੋਂ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀ ਕੀਤੀ ਗਈ ਹੈ।
3/5

ਪੰਜਾਬੀ ਗਾਇਕ ਯੁਵਰਾਜ ਹੰਸ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਇੱਕ ਵੀਡੀਓ ਸ਼ੇਅਰ ਕੀਤੀ ਹੈ। ਜਿਸ ਵਿੱਚ ਉਨ੍ਹਾਂ ਪ੍ਰਸ਼ੰਸਕਾਂ ਨਾਲ ਖੁਸ਼ਖਬਰੀ ਸਾਂਝੀ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਰਿਦੂ ਦਾ ਦੀਦੀ ਆ ਗਿਆ... ਬੱਚੀ ਨਾਲ ਬਖਸ਼ਿਸ਼ ਹੋਈ ਹੈ... ਧੰਨਵਾਦ ਬਾਬਾ ਜੀ... ਮਾਨਸੀ ਸ਼ਰਮਾ ਇਸ ਖੂਬਸਰਤ ਤੋਹਫੇ ਲਈ ਧੰਨਵਾਦ...#itsababygirl #babygirl ❤️❤️#itsababygirl #babygirl ❤️❤️
4/5

ਯੁਵਰਾਜ ਹੰਸ ਅਤੇ ਮਾਨਸੀ ਸ਼ਰਮਾ ਦੀ ਇਸ ਖੁਸ਼ੀ ਵਿੱਚ ਪ੍ਰਸ਼ੰਸਕ ਵੀ ਸ਼ਾਮਿਲ ਹੋ ਰਹੇ ਹਨ। ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਲਗਾਤਾਰ ਕਮੈਂਟ ਕਰ ਵਧਾਈ ਦੇ ਰਹੇ ਹਨ। ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸਿਤਾਰੇ ਵੀ ਕਲਾਕਾਰ ਨੂੰ ਵਧਾਈ ਦੇ ਖੁਸ਼ੀ ਜਤਾ ਰਹੇ ਹਨ।
5/5

ਕਾਬਿਲੇਗੌਰ ਹੈ ਕਿ ਯੁਵਰਾਜ ਹੰਸ ਮਸ਼ਹੂਰ ਗਾਇਕ ਹੰਸ ਰਾਜ ਹੰਸ ਦੇ ਪੁੱਤਰ ਹਨ। ਹਾਲਾਂਕਿ ਯੁਵਰਾਜ ਆਪਣੇ ਗੀਤਾਂ ਲਈ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਬੇਹੱਦ ਮਸ਼ਹੂਰ ਹਨ। ਇਸ ਤੋਂ ਇਲਾਵਾ ਯੁਵਰਾਜ ਨੂੰ ਕਈ ਸਟੇਜ ਸ਼ੋਅ ਦੌਰਾਨ ਵੀ ਵੇਖਿਆ ਜਾਂਦਾ ਹੈ। ਦੱਸ ਦੇਈਏ ਕਿ ਯੁਵਰਾਜ ਅਤੇ ਮਾਨਸੀ ਵੱਲੋਂ ਆਪਣੇ ਦੂਜੇ ਬੱਚੇ ਦਾ ਸਵਾਗਤ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦਾ ਇੱਕ ਪੁੱਤਰ ਰਿਦਾਨ ਹੰਸ ਹੈ।
Published at : 16 Sep 2023 05:31 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਪੰਜਾਬ
ਧਰਮ
ਕ੍ਰਿਕਟ
Advertisement
ਟ੍ਰੈਂਡਿੰਗ ਟੌਪਿਕ
