Gurdas Maan: ਗੁਰਦਾਸ ਮਾਨ ਮੌਤ ਦੇ ਮੂੰਹ 'ਚੋਂ ਇੰਝ ਆਏ ਸੀ ਬਾਹਰ, ਸੁਣੋ ਪੰਜਾਬੀ ਗਾਇਕ ਨਾਲ ਜੁੜੀਆਂ ਅਣਸੁਣੀਆਂ ਗੱਲਾਂ
ਦੱਸ ਦੇਈਏ ਕਿ ਕਲਾਕਾਰ ਅੱਜ ਆਪਣਾ 67ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ ਇੰਡਸਟਰੀ ਦੇ ਕਈ ਸਿਤਾਰੇ ਅਤੇ ਪ੍ਰਸ਼ੰਸਕ ਕਲਾਕਾਰ ਨੂੰ ਵਧਾਈ ਦੇ ਰਹੇ ਹਨ। ਉਨ੍ਹਾਂ ਦਾ ਜਨਮ 4 ਜਨਵਰੀ 1957 ਨੂੰ ਪੰਜਾਬ ਦੇ ਮੁਕਤਸਰ ਸਾਹਿਬ ਦੇ ਗਿੱਦੜਬਾਹਾ 'ਚ ਹੋਇਆ।
Download ABP Live App and Watch All Latest Videos
View In Appਕਲਾਕਾਰ ਨੂੰ ਆਪਣੀ ਗਾਇਕੀ ਕਰਕੇ ਸਾਲ 2010 'ਚ ਬ੍ਰਿਟੇਨ ਦੇ ਵੋਲਵਰਹੈਮਟਨ ਯੂਨੀਵਰਸਿਟੀ ਨੇ ਉਹਨਾਂ ਨੂੰ ਵਿਸ਼ਵ ਸੰਗੀਤ 'ਚ ਡਾਕਟਰੇਟ ਦੀ ਉਪਾਧੀ ਨਾਲ ਸਨਮਾਨਿਤ ਕੀਤਾ। ਉਨ੍ਹਾਂ ਦੀ ਇਸ ਉਪਲੱਬਧੀ ਨੇ ਨਾ ਸਿਰਫ ਪਰਿਵਾਰ ਸਗੋਂ ਉਨ੍ਹਾਂ ਦੇ ਚੌਹਣ ਵਾਲਿਆਂ ਦੇ ਦਿਲ ਵਿੱਚ ਉਨ੍ਹਾਂ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਨੂੰ ਹੋਰ ਭਰ ਦਿੱਤਾ।
ਗੁਰਦਾਸ ਮਾਨ ਦੀ ਤਰੱਕੀ ਦਾ ਸਿਲਸਿਲਾ ਇੱਥੇ ਹੀ ਖਤਮ ਨਹੀਂ ਹੋਇਆ, ਬਲਕਿ ਇਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੀ 36ਵੀਂ ਕਾਨਵੋਕੇਸ਼ਨ 'ਚ ਰਾਜਪਾਲ ਨੇ ਉਹਨਾਂ ਨੂੰ ਡਾਕਟਰ ਆਫ ਲਿਟ੍ਰੇਚਰ ਦੀ ਉਪਾਧੀ ਨਾਲ ਸਨਮਾਨਿਤ ਕੀਤਾ। ਮਾਨ ਸਾਬ੍ਹ ਦਾ ਸਾਲ 1980 'ਚ ਆਇਆ ਗੀਤ 'ਦਿਲ ਦਾ ਮਾਮਲਾ ਹੈ' ਸੁਪਰਹਿੱਟ ਹੋਇਆ, ਇਸ ਗਾਣੇ ਨਾਲ ਹੀ ਉਹਨਾਂ ਨੂੰ ਵਿਸ਼ਵ ਪੱਧਰ ਤੇ ਪਹਿਚਾਣ ਮਿਲੀ, ਉਨ੍ਹਾਂ ਦੀ ਲੋਕਪ੍ਰਿਅਤਾ ਵੱਧਣ ਲੱਗੀ। ਫਿਰ ਉਨ੍ਹਾਂ ਆਪਣੀ ਜ਼ਿੰਦਗੀ ਵਿੱਚ ਕਦੇ ਪਿੱਛੇ ਮੁੜ ਨਹੀਂ ਵੇਖਿਆ।
ਇਸ ਗੱਲ ਤੋਂ ਸ਼ਾਇਦ ਤੁਸੀ ਲੋਕ ਅਣਜਾਣ ਹੋਵੋਗੇ ਕਿ ਗੁਰਦਾਸ ਮਾਨ ਜਿੱਥੇ ਗਾਇਕੀ ਦੇ ਖੇਤਰ ‘ਚ ਸਰਗਰਮ ਹਨ, ਉੱਥੇ ਹੀ ਮਾਰਸ਼ਲ ਆਰਟਸ ਵਿੱਚ ਵੀ ਉਨ੍ਹਾਂ ਨੂੰ ਮੁਹਾਰਤ ਹਾਸਿਲ ਹੈ। ਕਲਾਕਾਰ ਨੇ ਜੁੱਡੋ 'ਚ ਬਲੈਕ ਬੈਲਟ ਵੀ ਜਿੱਤੀ ਹੈ। ਗਾਇਕ ਨੂੰ ਬਤੌਰ ਬੈਸਟ ਪਲੇਬੈਕ ਸਿੰਗਰ ਨੈਸ਼ਨਲ ਫਿਲਮ ਅਵਾਰਡ ਵੀ ਮਿਲ ਚੁਕਿਆ ਹੈ।
ਦੱਸ ਦੇਈਏ ਕਿ ਸਾਲ 2001 ਗੁਰਦਾਸ ਮਾਨ ਲਈ ਬਹੁਤ ਮੁਸ਼ਕਿਲ ਭਰਿਆ ਰਿਹਾ। ਦਰਅਸਲ, ਰੋਪੜ ਕੋਲ ਇਕ ਸੜਕ ਹਾਦਸੇ 'ਚ ਮਾਨ ਵਾਲ-ਵਾਲ ਬਚ ਗਏ, ਪਰ ਹਾਦਸੇ 'ਚ ਉਨ੍ਹਾਂ ਦੇ ਡਰਾਈਵਰ ਤੇਜਪਾਲ ਸਿੰਘ ਦੀ ਮੌਤ ਹੋ ਗਈ। ਮਾਨ ਡਰਾਈਵਰ ਨੂੰ ਆਪਣਾ ਚੰਗਾ ਦੋਸਤ ਵੀ ਸਮਝਦੇ ਸੀ।
ਵਰਕਫਰੰਟ ਦੀ ਗੱਲ ਕਰਿਏ ਤਾਂ ਗੁਰਦਾਸ ਮਾਨ ਆਪਣੇ ਗੀਤਾਂ ‘ਚ ਹਮੇਸ਼ਾ ਕੋਈ ਨਾ ਕੋਈ ਸੁਨੇਹਾ ਸਮਾਜ ਨੂੰ ਦਿੰਦੇ ਹਨ। ਲੱਖ ਪ੍ਰਦੇਸੀ ਹੋਈਏ ‘ਚ ਉਨ੍ਹਾਂ ਨੇ ਜਿੱਥੇ ਆਪਣੇ ਦੇਸ਼ ਪ੍ਰਤੀ ਪਿਆਰ ਨੂੰ ਦਰਸਾਉਣ ਦੀ ਕੋਸ਼ਿਸ਼ ਕੀਤੀ ਹੈ। ਕੀ ਬਣੂੰ ਦੁਨੀਆ ਦਾ ਗੀਤ ‘ਚ ਉਨ੍ਹਾਂ ਆਧੁਨਿਕੀਕਰਨ ਦੇ ਵਹਿਣ ‘ਚ ਵਹਿੰਦੇ ਨੌਜਵਾਨਾਂ ਦੀ ਗੱਲ ਕੀਤੀ। ਉਨ੍ਹਾਂ ਦਾ ਹਰ ਗੀਤ ਸਮਾਜ ਦੀ ਅਸਲ ਜ਼ਿੰਦਗੀ ਨੂੰ ਪਰਦੇ ਉੱਪਰ ਉਕੇਰਦਾ ਹੈ।