Himanshi Khurana: ਹਿਮਾਂਸ਼ੀ ਖੁਰਾਣਾ ਨੇ ਫੈਨਜ਼ ਨੂੰ ਈਦ ਦੀ ਦਿੱਤੀ ਵਧਾਈ, ਸ਼ੇਅਰ ਕੀਤੀਆਂ ਖੂਬਸੂਰਤ ਤਸਵੀਰਾਂ
ਇਸ ਵਿਚਾਲੇ ਪੰਜਾਬੀ ਅਦਾਕਾਰਾ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਵੱਲੋਂ ਵੀ ਫੈਨਜ਼ ਨੂੰ ਈਦ ਦੀ ਵਧਾਈ ਦਿੱਤੀ ਗਈ ਹੈ। ਦੱਸ ਦੇਈਏ ਕਿ ਹਿਮਾਂਸ਼ੀ ਵੱਲੋਂ ਕਈ ਖਾਸ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ।
Download ABP Live App and Watch All Latest Videos
View In Appਅਦਾਕਾਰਾ ਹਿਮਾਂਸ਼ੀ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਵਾਈਟ ਕਲਰ ਦੇ ਫਰੌਕ ਸੂਟ ਵਿੱਚ ਸ਼ਾਨਦਾਰ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਬਰਸਾ ਰਹੇ ਹਨ।
ਹਿਮਾਂਸ਼ੀ ਨੇ ਇਹ ਤਸਵੀਰਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਸ਼ੇਅਰ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ, ਈਦ ਮੁਬਾਰਕ...
ਦੱਸ ਦੇਈਏ ਕਿ ਹਿਮਾਂਸ਼ੀ ਦਾ ਨਾਂਅ ਆਸਿਮ ਰਿਆਜ਼ ਨਾਲ ਚੱਲਦੇ ਸੁਰਖੀਆਂ ਵਿੱਚ ਰਿਹਾ। ਦੋਵਾਂ ਨੂੰ ਬਿੱਗ ਬੌਸ ਤੋਂ ਬਾਹਰ ਆਉਣ ਤੋਂ ਬਾਅਦ ਕਈ ਵਾਰ ਇਕੱਠੇ ਦੇਖਿਆ ਗਿਆ।
ਹਾਲਾਂਕਿ ਦੋਵੇਂ ਬ੍ਰੇਕਅੱਪ ਤੋਂ ਬਾਅਦ ਵੱਖ ਹੋ ਚੁੱਕੇ ਹਨ। ਇਸ ਵਿਚਾਲੇ ਹਿਮਾਂਸ਼ੀ ਦਾ ਈਦ ਦੀ ਵਧਾਈ ਦੇਣਾ ਇੱਕ ਤਰੀਕੇ ਨਾਲ ਆਸਿਮ ਵੱਲ ਹੀ ਇਸ਼ਾਰਾ ਕਰ ਰਿਹਾ ਹੈ।
ਦੱਸ ਦੇਈਏ ਕਿ ਹਿਮਾਂਸ਼ੀ ਨੂੰ ਆਸਿਮ ਦੇ ਪਰਿਵਾਰ ਨਾਲ ਈਦ ਮਨਾਉਂਦੇ ਹੋਏ ਵੀ ਵੇਖਿਆ ਗਿਆ। ਅਦਾਕਾਰਾ ਦੀ ਆਸਿਮ ਦੀ ਮਾਂ ਨਾਲ ਇੱਕ ਤਸਵੀਰ ਵੀ ਸੋਸ਼ਲ ਮੀਡੀਆ ਉੱਪਰ ਵਾਇਰਲ ਹੋਈ ਸੀ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਿਮਾਂਸ਼ੀ ਜਲਦ ਹੀ ਫਿਲਮ ਹਾਂ ਮੈਂ ਪਾਗਲ ਹਾਂ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹੋਏ ਵਿਖਾਈ ਦਏਗੀ। ਇਸ ਫਿਲਮ ਦੀ ਰਿਲੀਜ਼ ਡੇਟ ਬਾਰੇ ਹਾਲੇ ਕੋਈ ਖੁਲਾਸਾ ਨਹੀਂ ਹੋਇਆ ਹੈ।