ਪੜਚੋਲ ਕਰੋ
(Source: ECI/ABP News)
Anmol Gagan Maan ਦੇ ਵਿਆਹ 'ਚ ਸਿਆਸੀ ਆਗੂਆਂ ਸਣੇ ਪੰਜਾਬੀ ਕਲਾਕਾਰਾਂ ਨੇ ਕੀਤੀ ਸ਼ਿਰਕਤ, CM ਮਾਨ ਦੀ ਪਤਨੀ ਬਣੀ ਖਿੱਚ ਦਾ ਕੇਂਦਰ
Anmol Gagan Maan Wedding: ਪੰਜਾਬ ਦੇ ਸੈਰ-ਸਪਾਟਾ ਮੰਤਰੀ, ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦਾ ਵਿਆਹ ਦੇ ਬੰਧਨ ਵਿੱਚ ਬੱਝ ਚੁੱਕੀ ਹੈ।

Anmol Gagan Maan Wedding Pics
1/9

ਦੱਸ ਦੇਈਏ ਕਿ ਉਨ੍ਹਾਂ ਦੇ ਵਿਆਹ ਵਿੱਚ ਕਈ ਵੱਡੇ ਸਿਆਸੀ ਆਗੂਆਂ ਸਣੇ ਪੰਜਾਬੀ ਸਿਨੇਮਾ ਜਗਤ ਦੇ ਕਈ ਕਲਾਕਾਰਾਂ ਨੇ ਸ਼ਿਰਕਤ ਕੀਤੀ। ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਕਈ ਤਸਵੀਰਾਂ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ।
2/9

ਇਸ ਵਿਚਾਲੇ ਅਸੀ ਤੁਹਾਨੂੰ ਅਨਮੋਲ ਗਗਨ ਮਾਨ ਦੇ ਵਿਆਹ ਦੀਆਂ ਇਨਸਾਈਡ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਇਨ੍ਹਾਂ ਤਸਵੀਰਾਂ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਪਤਨੀ ਗੁਰਪ੍ਰੀਤ ਨਾਲ ਸ਼ਿਰਕਤ ਕੀਤੀ।
3/9

ਵਿਆਹ ਤੋਂ ਉਨ੍ਹਾਂ ਦੀਆਂ ਕਈ ਸ਼ਾਨਦਾਰ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ਵਿੱਚ ਇੱਕ ਵਾਰ ਫਿਰ ਤੋਂ ਡਾਂ. ਗੁਰਪ੍ਰੀਤ ਕੌਰ ਖਿੱਚ ਦਾ ਕੇਂਦਰ ਬਣੀ।
4/9

ਅਨਮੋਲ ਗਗਨ ਮਾਨ ਵਿਆਹ ਦੇ ਜੋੜੇ ਵਿੱਚ ਬੇਹੱਦ ਖੂਬਸੂਰਤ ਨਜ਼ਰ ਆਈ। ਸ਼ਹਿਬਾਜ਼ ਸੋਹੀ ਨਾਲ ਉਨ੍ਹਾਂ ਦੀ ਜੋੜੀ ਉੱਪਰ ਹਰ ਕਿਸੇ ਨੇ ਖੂਬ ਪਿਆਰ ਬਰਸਾਇਆ।
5/9

ਦੱਸ ਦੇਈਏ ਕਿ ਪੰਜਾਬ ਦੇ ਸੈਰ-ਸਪਾਟਾ ਮੰਤਰੀ ਤੇ ਵਿਧਾਨ ਸਭਾ ਹਲਕਾ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਦਾ ਵਿਆਹ ਅੱਜ ਐਡਵੋਕੇਟ ਸ਼ਹਿਬਾਜ਼ ਸੋਹੀ ਨਾਲ ਹੋਇਆ। ਸੋਹੀ ਪਰਿਵਾਰ ਦਾ ਨਾਂਅ ਵੀ ਸਿਆਸਤ ਵਿੱਚ ਸਰਗਰਮ ਹੈ।
6/9

ਦੱਸ ਦੇਈਏ ਕਿ ਅਨਮੋਲ ਗਗਨ ਮਾਨ ਨਾ ਸਿਰਫ ਇੱਕ ਡਾਂਸਰ ਅਤੇ ਗਾਇਕ ਬਲਕਿ ਇੱਕ ਵਧੀਆ ਸੰਗੀਤਕਾਰ, ਕਵਿਤਾ-ਲੇਖਕ ਅਤੇ ਗੀਤਕਾਰ ਵੀ ਹੈ।
7/9

ਉਨ੍ਹਾਂ ਨੇ ਸਾਲ 2013 ਵਿੱਚ ਮਿਸ ਵਰਲਡ ਪੰਜਾਬਣ ਵਿੱਚ ਮਿਸ ਮੋਹਾਲੀ ਪੰਜਾਬਣ ਦਾ ਤਾਜ ਵੀ ਜਿੱਤਿਆ ਸੀ।
8/9

ਇਸ ਤੋਂ ਬਾਅਦ ਗਾਇਕੀ ਵੱਲ ਰੁੱਖ ਕਰਦੇ ਹੋਏ ਅਨਮੋਲ ਗਗਨ ਮਾਨ ਨੇ 2014 'ਚ ਡੈਬਿਊ ਗੀਤ 'ਰੋਇਲ ਜੱਟੀ' ਨਾਲ ਸੰਗੀਤ ਜਗਤ ਵਿੱਚ ਕਦਮ ਰੱਖਿਆ। "ਕੁੰਡੀ ਮੁੱਛ, ਕਾਲਾ ਸ਼ੇਰ, ਪਤੰਦਰ, ਮਾਂ," ਅਜਿਹੇ ਕਈ ਗੀਤਾਂ ਨਾਲ ਅਨਮੋਲ ਦੇ ਪੰਜਾਬੀਆਂ ਵਿਚਾਲੇ ਖੂਬ ਨਾਂਅ ਖੱਟਿਆ।
9/9

ਫਿਲਹਾਲ ਸਿਆਸਤ ਵਿੱਚ ਵੀ ਉਨ੍ਹਾਂ ਆਪਣੀ ਤਰੱਕੀ ਨਾਲ ਹਰ ਕਿਸੇ ਨੂੰ ਹੈਰਾਨ ਕਰ ਦਿੱਤਾ। ਸਿਆਸਤ ਵਿੱਚ ਵੀ ਉਹ ਅੱਗੇ ਵੱਧ ਰਹੇ ਹਨ।
Published at : 16 Jun 2024 05:50 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਵਿਸ਼ਵ
ਪੰਜਾਬ
ਤਕਨਾਲੌਜੀ
Advertisement
ਟ੍ਰੈਂਡਿੰਗ ਟੌਪਿਕ
