Millind Gaba Sister Wedding: ਮਿਲਿੰਦ ਗਾਬਾ ਦੀ ਭੈਣ ਪੱਲਵੀ ਦਾ ਹੋਇਆ ਵਿਆਹ, ਪੰਜਾਬੀ ਗਾਇਕ ਦਾ ਭੈਣ ਨਾਲ ਪਿਆਰ ਕਰ ਰਿਹਾ ਭਾਵੁਕ
ਦਰਅਸਲ, ਪੰਜਾਬੀ ਗਾਇਕ ਦੀ ਪਿਆਰੀ ਭੈਣ ਪਲਵੀ ਗਾਬਾ ਵਿਆਹ ਦੇ ਬੰਧਨ ਵਿੱਚ ਬੱਝ ਗਈ ਹੈ। ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਇੱਕ ਭਾਵੁਕ ਕਰ ਦੇਣ ਵਾਲਾ ਵੀਡੀਓ ਸ਼ੇਅਰ ਕੀਤਾ ਗਿਆ ਹੈ।
Download ABP Live App and Watch All Latest Videos
View In Appਇਸ ਵੀਡੀਓ ਵਿੱਚ ਮਿਲਿੰਦ ਫੁੱਟ-ਫੁੱਟ ਕੇ ਰੋਂਦੇ ਹੋਏ ਵਿਖਾਈ ਦੇ ਰਹੀ ਹਨ। ਕਲਾਕਾਰ ਦਾ ਉਸਦੀ ਭੈਣ ਨਾਲ ਸ਼ੇਅਰ ਕੀਤਾ ਗਿਆ ਇਹ ਵੀਡੀਓ ਹਰ ਕਿਸੇ ਦੀਆਂ ਅੱਖਾਂ ਨਮ ਕਰ ਰਿਹਾ ਹੈ।
ਪੰਜਾਬੀ ਗਾਇਕ ਮਿਲਿੰਦ ਨੇ ਇਹ ਵੀਡੀਆ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰ ਕਲਾਕਾਰ ਨੇ ਕੈਪਸ਼ਨ ਵਿੱਚ ਲਿਖਿਆ, ਹਾਂ, ਤੇਰੀਆਂ ਖੁਸ਼ੀਆਂ ਲਈ, ਮੈਂ ਰੱਬ ਨਾਲ ਲੜ੍ਹ ਜਾਵਾਂਗਾ...🥺🥹ਮੈਂ ਸਭ ਤੋਂ ਖੁਸ਼ਕਿਸਮਤ ਭਰਾ ਹਾਂ... @weddingcrazephotography @bannetdosanjh
ਮਿਲਿੰਗ ਗਾਬਾ ਦੀ ਇਸ ਪੋਸਟ ਉੱਪਰ ਪ੍ਰਸ਼ੰਸਕਾਂ ਵੱਲੋਂ ਜਿੱਥੇ ਵਧਾਈ ਦਿੱਤੀ ਜਾ ਰਹੀ ਹੈ, ਉਸਦੇ ਨਾਲ ਹੀ ਇਹ ਪਲ ਹਰ ਕਿਸੇ ਨੂੰ ਭਾਵੁਕ ਕਰ ਰਹੇ ਹਨ।
ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਸੰਗੀਤ ਜਗਤ ਦੇ ਸਿਤਾਰਿਆਂ ਨੇ ਪੋਸਟ ਉੱਪਰ ਕਮੈਂਟ ਕਰ ਵਧਾਈ ਦਿੱਤੀ। ਦੱਸ ਦੇਈਏ ਕਿ ਪੰਜਾਬੀ ਗਾਇਕ ਮਿਲਿੰਗ ਗਾਬਾ ਆਪਣੀ ਭੈਣ ਦੇ ਬੇਹੱਦ ਨਜ਼ਦੀਕ ਸਨ। ਇਸ ਤੋਂ ਪਹਿਲਾਂ ਵੀ ਗਾਇਕ ਆਪਣੀ ਭੈਣ ਪ੍ਰਤੀ ਪਿਆਰ ਨੂੰ ਦਿਖਾ ਚੁੱਕੇ ਹਨ।
ਉਹ ਅਕਸਰ ਆਪਣੀ ਭੈਣ ਨਾਲ ਸੋਸ਼ਲ ਮੀਡੀਆ ਉੱਪਰ ਖਾਸ ਤਸਵੀਰਾਂ ਅਤੇ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਵੀ ਆਪਣਾ ਪਿਆਰ ਲੁਟਾਉਂਦੇ ਹਨ।