ਪੜਚੋਲ ਕਰੋ
(Source: ECI/ABP News)
ਨੀਰੂ ਬਾਜਵਾ ਦੇ ਘਰ ਆਈ ਵੱਡੀ ਖੁਸ਼ੀ! ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ
ਪੰਜਾਬੀ ਅਦਾਕਾਰਾ ਨੀਰੂ ਬਾਜਵਾ ਦੇ ਘਰ ਇਸ ਸਮੇਂ ਜਸ਼ਨ ਦਾ ਮਾਹੌਲ ਹੈ, ਕਿਉਂਕਿ ਉਹ ਮਾਸੀ ਬਣ ਗਈ ਹੈ। ਉਨ੍ਹਾਂ ਦੀ ਛੋਟੀ ਭੈਣ ਅਤੇ ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਨੇ ਪੁੱਤਰ ਨੂੰ ਜਨਮ ਦਿੱਤਾ ਹੈ। ਸੋਸ਼ਲ ਮੀਡੀਆ ਤੇ ਨੀਰੂ ਨੂੰ ਮਾਸੀ ਬਣਨ ਦੀ..

image source: instagram
1/6

ਨੀਰੂ ਬਾਜਵਾ ਦੀ ਛੋਟੀ ਭੈਣ ਰੁਬੀਨਾ ਬਾਜਵਾ ਦੇ ਘਰ 'ਚ ਕਿਲਕਾਰੀਆਂ ਗੂੰਜ ਗਈਆਂ ਹਨ। ਘਰ ਦੇ ਵਿੱਚ ਖੁਸ਼ੀ ਦਾ ਮਾਹੌਲ ਹੈ।
2/6

ਨੀਰੂ ਬਾਜਵਾ ਦੀ ਛੋਟੀ ਭੈਣ ਰੁਬੀਨਾ ਬਾਜਵਾ ਵੀ ਪੰਜਾਬੀ ਫ਼ਿਲਮਾਂ ਦੇ ਵਿੱਚ ਅਦਾਕਾਰੀ ਦੇ ਜਲਵੇ ਬਿਖੇਰ ਚੁੱਕੀ ਹੈ। ਦੋਵੇਂ ਭੈਣਾਂ ਕਈ ਫ਼ਿਲਮਾਂ ਦੇ ਵਿੱਚ ਇਕੱਠੇ ਵੀ ਨਜ਼ਰ ਆ ਚੁੱਕੀਆਂ ਹਨ।
3/6

ਪੰਜਾਬੀ ਅਦਾਕਾਰਾ ਰੁਬੀਨਾ ਬਾਜਵਾ ਅਤੇ ਗੁਰਬਖਸ਼ ਚਹਿਲ ਦੇ ਪਰਿਵਾਰ ਵਿੱਚ ਖੁਸ਼ੀ ਨੇ ਦਸਤਕ ਦੇ ਦਿੱਤੀ ਹੈ। ਦੋਵਾਂ ਨੇ ਗੁਰਪੁਰਬ ਦੇ ਦਿਨ ਆਪਣੇ ਪਹਿਲੇ ਬੱਚੇ ਦਾ ਸਵਾਗਤ ਕੀਤਾ। ਜੋੜੇ ਨੇ ਇਹ ਖੁਸ਼ਖਬਰੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ।
4/6

ਇਸ ਦੇ ਨਾਲ ਹੀ ਉਨ੍ਹਾਂ ਨੇ ਆਪਣੇ ਬੇਟੇ ਦਾ ਨਾਂ ਦਾ ਵੀ ਖੁਲਾਸਾ ਕਰ ਦਿੱਤਾ ਹੈ। ਦੋਵਾਂ ਨੇ ਆਪਣੇ ਬੱਚੇ ਦਾ ਨਾਂ ਗੁਰਬਖਸ਼ 'ਵੀਰ' ਸਿੰਘ ਚਾਹਲ ਜੂਨੀਅਰ ਰੱਖਿਆ ਹੈ। ਜਿਵੇਂ ਹੀ ਇਸ ਜੋੜੇ ਨੇ ਸੋਸ਼ਲ ਮੀਡੀਆ 'ਤੇ ਇਹ ਖਬਰ ਸਾਂਝੀ ਕੀਤੀ ਤਾਂ ਉਨ੍ਹਾਂ ਨੂੰ ਹਰ ਪਾਸਿਓਂ ਵਧਾਈਆਂ ਮਿਲਣੀਆਂ ਸ਼ੁਰੂ ਹੋ ਗਈਆਂ।
5/6

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੂਨ ਵਿੱਚ ਰੁਬੀਨਾ ਅਤੇ ਗੁਰਬਖਸ਼ ਨੇ ਸੋਸ਼ਲ ਮੀਡੀਆ ਰਾਹੀਂ ਪ੍ਰੈਗਨੈਂਸੀ ਦਾ ਐਲਾਨ ਕੀਤਾ ਸੀ। ਗੁਰਬਖਸ਼ ਨੇ ਉਸ ਸਮੇਂ ਰੁਬੀਨਾ ਬਾਜਵਾ ਦੇ ਬੇਬੀ ਬੰਪ ਦੀ ਇੱਕ ਤਸਵੀਰ ਸ਼ੇਅਰ ਕੀਤੀ ਗਈ ਸੀ, ਜਿਸ ਵਿੱਚ ਲਿਖਿਆ ਸੀ, '2024 ਅਜਿਹਾ ਸਾਲ ਬਣ ਗਿਆ ਹੈ ਜਿਸ ਨੇ ਸਭ ਕੁਝ ਬਦਲ ਦਿੱਤਾ ਹੈ। ਰੁਬੀਨਾ ਮੇਰੇ ਪਿਆਰ ਤੁਸੀਂ ਮੈਨੂੰ ਜਨਮਦਿਨ ਦਾ ਸਭ ਤੋਂ ਵਧੀਆ ਤੋਹਫਾ ਦਿੱਤਾ ਹੈ। ਰੁਬੀਨਾ, ਤੁਸੀਂ ਮੇਰੀ ਤਾਕਤ ਹੋ, ਮੇਰੀ ਸਾਥੀ ਹੋ ਅਤੇ ਹੁਣ ਤੁਸੀਂ ਸਭ ਤੋਂ ਵਧੀਆ ਮਾਂ ਬਣਨ ਜਾ ਰਹੇ ਹੋ।
6/6

ਦੱਸ ਦਈਏ ਜੋੜੇ ਨੇ ਸਾਲ 2022 ਵਿੱਚ ਇੱਕ ਦੂਜੇ ਨਾਲ ਜ਼ਿੰਦਗੀ ਦਾ ਨਵਾਂ ਸਫਰ ਸ਼ੁਰੂ ਕਰਦੇ ਹੋਏ ਵਿਆਹ ਕਰਵਾਇਆ ਸੀ। ਰੁਬੀਨਾ ਬਾਜਵਾ ਮਸ਼ਹੂਰ ਪੰਜਾਬੀ ਅਦਾਕਾਰਾ ਅਤੇ ਨਿਰਮਾਤਾ ਨੀਰੂ ਬਾਜਵਾ ਦੀ ਭੈਣ ਹੈ।
Published at : 15 Nov 2024 10:32 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
