ਪੜਚੋਲ ਕਰੋ
Neha Kakkar-Rohanpreet: ਨਿਹੰਗ ਸਿੰਘ ਵੱਲੋਂ ਗਾਇਕਾ ਨੇਹਾ ਕੱਕੜ ਨੂੰ ਸਖਤ ਚੇਤਾਵਨੀ, ਬੋਲੇ- 'ਪੰਜਾਬ ਦਾ ਬੇੜਾ ਗਰਕ...'
Nihang On Neha Kakkar and Rohanpreet: ਬਾਲੀਵੁੱਡ ਗਾਇਕਾ ਨੇਹਾ ਕੱਕੜ ਇੱਕ ਇੰਟਰਨੈਟ ਸੈਂਸੇਸ਼ਨ ਹੈ। ਉਨ੍ਹਾਂ ਨੇ ਆਪਣੇ ਗੀਤਾਂ ਰਾਹੀਂ ਨਾ ਸਿਰਫ ਦੇਸ਼ ਬਲਕਿ ਵਿਦੇਸ਼ ਵਿੱਚ ਵੀ ਖੂਬ ਨਾਂਅ ਕਮਾਇਆ ਹੈ।
Nihang On Neha Kakkar and Rohanpreet
1/6

ਨੇਹਾ ਦੇ ਗੀਤਾਂ ਨੂੰ ਹਿੰਦੀ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾਂਦਾ ਹੈ। ਦੱਸ ਦੇਈਏ ਕਿ ਨੇਹਾ ਇੰਸਟਾਗ੍ਰਾਮ ਉੱਪਰ ਸਭ ਤੋਂ ਵੱਧ ਫਾਲੋ ਕੀਤੀ ਜਾਣ ਵਾਲੀ ਗਾਇਕਾ ਹੈ। ਪਰ ਇਨ੍ਹੀਂ ਦਿਨੀਂ ਗਾਇਕਾ ਨੇਹਾ ਅਤੇ ਉਨ੍ਹਾਂ ਦੇ ਪਤੀ ਰੋਹਨਪ੍ਰੀਤ ਸਿੰਘ ਵਿਵਾਦਾਂ ਨਾਲ ਘਿਰਦੇ ਹੋਏ ਨਜ਼ਰ ਆ ਰਹੇ ਹਨ।
2/6

ਨਿਹੰਗ ਸਿੰਘਾਂ ਵੱਲੋਂ ਨੇਹਾ ਅਤੇ ਰੋਹਨਪ੍ਰੀਤ ਨੂੰ ਚੇਤਾਵਨੀ ਦਰਅਸਲ, ਹਾਲ ਹੀ ਵਿੱਚ ਨਿਹੰਗ ਸਿੰਘਾਂ ਵੱਲੋਂ ਇਸ ਜੋੜੇ ਨੂੰ ਚੇਤਾਵਨੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ "ਆਪਣੇ ਘਰਵਾਲੇ ਨੂੰ ਪਰਦੇ 'ਚ ਰੱਖ, ਤੁਸੀਂ ਪੰਜਾਬ ਦਾ ਬੇੜਾ ਗਰਕ ਕਰਨ 'ਤੇ ਲੱਗੇ ਹੋਏ ਹੋ।
3/6

ਜੇਕਰ ਪੱਗ ਬੰਨ੍ਹ ਕੇ ਅਜਿਹੇ ਕੰਮ ਕਰੋਗੇ ਤਾਂ ਮੈਂ ਵੀ ਪਿੱਛੇ ਹੱਟਣ ਵਾਲਾ ਨਹੀਂ ਹਾਂ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਤੁਸੀ ਸ਼ਰਮ ਨੂੰ ਹੱਥ ਮਾਰੋ, ਜੇਕਰ ਤੁਸੀ ਚੰਗੇ ਸਟਾਰ ਹੋ, ਚੰਗੇ ਗਾਇਕ ਹੋ ਤਾਂ ਚੰਗੀ ਸੋਚ ਵੀ ਰੱਖੋ..
4/6

ਕੁੱਲ੍ਹੜ ਪੀਜ਼ਾ ਕਪਲ ਤੋਂ ਬਾਅਦ ਇਨ੍ਹਾਂ ਸਿਤਾਰਿਆਂ ਨੂੰ ਦਿੱਤੀ ਚੇਤਾਵਨੀ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਨਿਹੰਗ ਸਿੰਘਾਂ ਵੱਲੋਂ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਵੀ ਸਖਤ ਚੇਤਾਵਨੀ ਦਿੱਤੀ ਗਈ ਹੈ। ਇਸਦੇ ਨਾਲ ਹੀ ਉਨ੍ਹਾਂ ਨੂੰ ਕਿਹਾ ਗਿਆ ਕਿ ਜੇਕਰ ਸਹਿਜ ਅਰੋੜਾ ਵੀਡੀਓ ਬਣਾਉਣਾ ਚਾਹੁੰਦੇ ਹਨ ਤਾਂ ਉਹ ਬਿਨਾਂ ਦਸਤਾਰ ਦੇ ਬਣਾਉਣ ਕਿਉਂਕਿ ਉਨ੍ਹਾਂ ਦੀ ਇਹ ਕਾਰਵਾਈ ਸਿੱਖ ਕੌਮ ਦਾ ਅਪਮਾਨ ਕਰ ਰਹੀ ਹੈ।
5/6

ਉਨ੍ਹਾਂ ਇਹ ਵੀ ਕਿਹਾ ਕਿ ਜੋੜੇ ਨੂੰ ਸਿੱਖ ਕੌਮ ਦੀ ਕੋਈ ਬਦਨਾਮੀ ਨਜ਼ਰ ਨਹੀਂ ਆਉਂਦੀ। ਜੇਕਰ ਪੁਲਿਸ ਨੂੰ ਪਤਾ ਲੱਗ ਗਿਆ ਸੀ ਕਿ ਉਸ ਵੱਲੋਂ ਅਸ਼ਲੀਲ ਵੀਡੀਓ ਵਾਇਰਲ ਕੀਤੀ ਗਈ ਹੈ ਤਾਂ ਉਸ ਖਿਲਾਫ਼ ਕੋਈ ਕਾਰਵਾਈ ਕਿਉਂ ਨਹੀਂ ਕੀਤੀ ਗਈ?
6/6

ਨਾਲ ਹੀ ਨਿਹੰਗ ਸਿੰਘਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਕੁੱਲ੍ਹੜ ਪੀਜ਼ਾ ਜੋੜੇ ਨੇ ਹੁਣ ਆਪਣੇ ਬੱਚੇ ਨੂੰ ਵੀਡੀਓ ਵਿੱਚ ਲਿਆ ਕੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ਹੈ, ਜੋ ਕਿ ਨਿੰਦਣਯੋਗ ਹੈ।
Published at : 13 Oct 2024 09:41 PM (IST)
ਹੋਰ ਵੇਖੋ
Advertisement
Advertisement





















