ਪੜਚੋਲ ਕਰੋ
Anmol Gagan Maan Mehndi: ਅਨਮੋਲ ਗਗਨ ਮਾਨ ਨੇ ਸਹਿਬਾਜ਼ ਦੇ ਨਾਂਅ ਦੀ ਰਚਾਈ ਮਹਿੰਦੀ, ਜ਼ਸ਼ਨ ਦੀਆਂ ਤਸਵੀਰਾਂ ਨੇ ਖਿੱਚਿਆ ਧਿਆਨ
Anmol Gagan Maan Mehndi Pics: ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ, ਆਮ ਆਦਮੀ ਪਾਰਟੀ (ਆਪ) ਦੀ ਆਗੂ ਅਤੇ ਸਾਬਕਾ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਇਨ੍ਹੀਂ ਦਿਨੀਂ ਖੂਬ ਸੁਰਖੀਆਂ ਬਟੋਰ ਰਹੀ ਹੈ।
Anmol Gagan Maan Mehndi Pics
1/6

ਦੱਸ ਦੇਈਏ ਕਿ ਅਨਮੋਲ ਗਗਨ ਮਾਨ 16 ਜੂਨ ਨੂੰ ਜ਼ੀਰਕਪੁਰ ਦੇ ਵਕੀਲ ਅਤੇ ਕਾਰੋਬਾਰੀ ਸਹਿਬਾਜ਼ ਸੋਹੀ ਨਾਲ ਵਿਆਹ ਦੇ ਬੰਧਨ ਵਿੱਚ ਬੱਝਣ ਜਾ ਰਹੀ ਹੈ। ਇਸ ਵਿਚਾਲੇ ਸਾਬਕਾ ਗਾਇਕਾ ਦੇ ਵਿਆਹ ਦੀਆਂ ਰਸਮਾਂ ਦੀ ਸ਼ੁਰੂਆਤ ਹੋ ਚੁੱਕੀਆਂ ਹਨ। ਦੱਸ ਦੇਈਏ ਕਿ ਅਨਮੋਲ ਗਗਨ ਮਾਨ ਦੇ ਇਸ ਖਾਸ ਜਸ਼ਨ ਵਿੱਚ ਪੰਜਾਬੀ ਸਿਨੇਮਾ ਜਗਤ ਦੀਆਂ ਹਸਤੀਆਂ ਨੇ ਵੀ ਸ਼ਿਰਕਤ ਕੀਤੀ।
2/6

ਦਰਅਸਲ, ਅਨਮੋਲ ਗਗਨ ਮਾਨ ਦੇ ਮਹਿੰਦੀ ਫੰਕਸ਼ਨ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਜਿਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਬੇਹੱਦ ਪਸੰਦ ਕੀਤਾ ਜਾ ਰਿਹਾ ਹੈ। ਇਸ ਖਾਸ ਮੌਕੇ ਪੰਜਾਬੀ ਗਾਇਕਾ ਅਤੇ ਐਂਕਰ ਸਤਿੰਦਰ ਸੱਤੀ ਵੀ ਇਸ ਜਸ਼ਨ ਦਾ ਹਿੱਸਾ ਬਣੀ। ਜਿਸਦੀਆਂ ਕਈਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਤੁਸੀ ਵੀ ਵੇਖੋ filmy_media ਇੰਸਟਾਗ੍ਰਾਮ ਹੈਂਡਲ ਉੱਪਰ ਸ਼ੇਅਰ ਕੀਤਾ ਇਹ ਵੀਡੀਓ, ਜਿਸ ਵਿੱਚ ਸਤਿੰਦਰ ਸੱਤੀ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਉੱਪਰ ਪਿਆਰ ਲੁਟਾਉਂਦੇ ਹੋਏ ਨਜ਼ਰ ਆ ਰਹੀ ਹੈ।
Published at : 15 Jun 2024 04:59 PM (IST)
ਹੋਰ ਵੇਖੋ





















