ਟ੍ਰੈਡੀਸ਼ਨਲ ਡ੍ਰੈੱਸ ਪਹਿਨ ਕੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੇ ਦਿੱਤੇ ਕਾਤਲਾਨਾ ਪੋਜ਼, ਤਸਵੀਰਾਂ ਦੇਖ ਤੁਸੀਂ ਵੀ ਹੋ ਜਾਓਗੇ ਫੈਨ
Himanshi Khurana Latest Photoshoot: ਪੰਜਾਬੀ ਫ਼ਿਲਮਾਂ ਦੀ ਮਸ਼ਹੂਰ ਅਭਿਨੇਤਰੀ ਅਤੇ ਗਾਇਕਾ ਹਿਮਾਂਸ਼ੀ ਖੁਰਾਣਾ ਕਿਸੇ ਜਾਣ-ਪਛਾਣ ਦੀ ਮੋਹਤਾਜ਼ ਨਹੀਂ ਹੈ। ਹਿਮਾਂਸ਼ੀ ਨੇ ਸਖਤ ਮਿਹਨਤ ਨਾਲ ਖੁਦ ਨੂੰ ਇੰਡਸਟਰੀ ਦੀਆਂ ਸਫਲ ਅਭਿਨੇਤਰੀਆਂ ਦੀ ਸੂਚੀ 'ਚ ਸ਼ਾਮਲ ਕੀਤਾ ਹੈ।
Download ABP Live App and Watch All Latest Videos
View In Appਇਸ ਦੇ ਨਾਲ ਹੀ ਅਦਾਕਾਰਾ ਸੋਸ਼ਲ ਮੀਡੀਆ 'ਤੇ ਵੀ ਕਾਫੀ ਐਕਟਿਵ ਰਹਿੰਦੀ ਹੈ। ਜਿੱਥੇ ਉਹ ਅਕਸਰ ਆਪਣੀਆਂ ਖੂਬਸੂਰਤ ਤਸਵੀਰਾਂ ਫ਼ੈਨਜ ਲਈ ਸ਼ੇਅਰ ਕਰਦੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਨਵੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਉਹਨਾਂ ਵੱਲ ਇੱਕ ਨਜ਼ਰ...
ਤਸਵੀਰਾਂ 'ਚ ਹਿਮਾਂਸ਼ੀ ਰੈੱਡ ਅਨਾਰਕਲੀ ਸੂਟ ਪਾ ਕੇ ਕਈ ਤਰ੍ਹਾਂ ਦੇ ਪੋਜ਼ ਦੇ ਰਹੀ ਹੈ। ਇਕ ਤਸਵੀਰ 'ਚ ਉਹ ਫੋਨ ਦੇ ਨਾਲ ਪੋਜ਼ ਦਿੰਦੀ ਬੇਹੱਦ ਖੂਬਸੂਰਤ ਲੱਗ ਰਹੀ ਹੈ।
ਇਸ ਦੇ ਨਾਲ ਹੀ ਹਿਮਾਂਸ਼ੀ ਨੇ ਆਪਣੇ ਲੁੱਕ ਨੂੰ ਪੂਰਾ ਕਰਨ ਲਈ ਖੁੱਲ੍ਹੇ ਵਾਲ ਅਤੇ ਹਲਕਾ ਮੇਕਅੱਪ ਕੀਤਾ ਹੈ। ਇਸ ਦੇ ਨਾਲ ਹੀ ਕੰਨਾਂ 'ਚ ਵੱਡੇ -ਵੱਡੇ ਝੁਮਕੇ ਵੀ ਕੈਰੀ ਕੀਤੇ ਹਨ।
ਦੱਸ ਦੇਈਏ ਕਿ ਹਿਮਾਂਸ਼ੀ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ ਤੇ ਕੁਝ ਹੀ ਘੰਟਿਆਂ 'ਚ ਉਨ੍ਹਾਂ ਦੀਆਂ ਤਸਵੀਰਾਂ 'ਤੇ ਹਜ਼ਾਰਾਂ ਲਾਈਕਸ ਤੇ ਕਮੈਂਟਸ ਆ ਚੁੱਕੇ ਹਨ।