Mandy Takhar: ਮੈਂਡੀ ਤੱਖਰ ਦੀਆਂ ਪਤੀ ਸ਼ੇਖਰ ਨਾਲ ਵੈਡਿੰਗ ਰਿਸੈਪਸ਼ਨ ਦੀਆਂ ਤਸਵੀਰਾਂ ਵਾਇਰਲ, ਵੇਖੋ ਜੋੜੇ ਦਾ ਰੋਮਾਂਟਿਕ ਅੰਦਾਜ਼
ਜ਼ਿਆਦਾਤਰ ਫੈਨਜ਼ ਇਹ ਜਾਣਨਾ ਚਾਹੁੰਦੇ ਹਨ ਕਿ ਸ਼ੇਖਰ ਕੌਸ਼ਲ ਆਖਿਰ ਹੈ ਕੌਣ ਅਤੇ ਕੀ ਕੰਮ ਕਰਦਾ ਹੈ। ਇਸ ਖਬਰ ਰਾਹੀਂ ਅੱਜ ਅਸੀ ਤੁਹਾਨੂੰ ਇਸ ਬਾਰੇ ਦੱਸਣ ਜਾ ਰਹੇ ਹਾਂ। ਭਲੇ ਹੀ ਮੈਂਡੀ ਆਪਣੇ ਸੋਸ਼ਲ ਮੀਡੀਆ ਉੱਪਰ ਲਗਾਤਾਰ ਐਕਟਿਵ ਨਜ਼ਰ ਆਉਂਦੀ ਹੈ, ਪਰ ਉਸਨੇ ਆਪਣੇ ਪਿਆਰ ਨੂੰ ਹਰ ਕਿਸੇ ਦੀਆਂ ਨਜ਼ਰਾਂ ਕੋਲੋਂ ਲੁੱਕਾ ਕੇ ਰੱਖਿਆ। ਅਦਾਕਾਰਾ ਦੇ ਵਿਆਹ ਦੀ ਖਬਰ ਨੇ ਪ੍ਰਸ਼ੰਸਕਾਂ ਨੂੰ ਹੈਰਾਨ ਕਰ ਦਿੱਤਾ।
Download ABP Live App and Watch All Latest Videos
View In Appਮੈਂਡੀ ਦੇ ਰਿਸੈਪਸ਼ਨ ਦੀਆਂ ਤਸਵੀਰਾਂ ਵੀ ਸਾਹਮਣੇ ਆ ਗਈਆਂ ਹਨ। ਜਿਨ੍ਹਾਂ ਵਿੱਚ ਜੋੜੇ ਦਾ ਲੁੱਕ ਹਰ ਕਿਸੇ ਨੂੰ ਦੀਵਾਨਾ ਬਣਾ ਰਿਹਾ ਹੈ।
ਦੱਸ ਦਈਏ ਕਿ ਸ਼ੇਖਰ ਕੌਸ਼ਲ ਪੇਸ਼ੇ ਤੋਂ ਇੱਕ ਜਿੰਮ ਤੇ ਫਿੱਟਨੈੱਸ ਟ੍ਰੇਨਰ ਹਨ। ਇਹ ਗੱਲ ਉਨ੍ਹਾਂ ਦੇ ਸੋਸ਼ਲ ਮੀਡੀਆ ਤੋਂ ਸਪੱਸ਼ਟ ਹੁੰਦੀ ਹੈ। ਉਨ੍ਹਾਂ ਦੇ ਸੋਸ਼ਲ ਮੀਡੀਆ ਅਕਾਊਂਟ ਉੱਪਰ ਉਨ੍ਹਾਂ ਦੀਆਂ ਕਈ ਜਿੰਮ ਦੀਆਂ ਤਸਵੀਰਾਂ ਅਤੇ ਵੀਡੀਓ ਵੇਖਿਆ ਜਾ ਸਕਦੀਆਂ ਹਨ।
ਇਸ ਤੋਂ ਇਲਾਵਾ ਸ਼ੇਖਰ THE MAKER'S FITNESS ਦੇ ਸੰਸਥਾਪਕ ਅਤੇ ਸੀ.ਈ.ਓ ਵੀ ਹਨ। ਇਸ ਤੋਂ ਇਲਾਵਾ ਮੈਂਡੀ ਨੂੰ ਵੀ ਇਸ ਜਿੰਮ ਵਿੱਚ ਵੇਖਿਆ ਜਾ ਚੁੱਕਿਆ ਹੈ, ਜਿਸ ਤੋਂ ਅਦਾਕਾਰਾ ਦੀਆਂ ਕਈ ਤਸਵੀਰਾਂ ਸਾਹਮਣੇ ਆਈਆਂ।
ਪੰਜਾਬੀ ਅਦਾਕਾਰਾ ਮੈਂਡੀ ਦੇ ਵਿਆਹ ਵਿੱਚ ਪੰਜਾਬੀ ਸੰਗੀਤ ਜਗਤ ਦੇ ਕਈ ਸਿਤਾਰੇ ਸ਼ਾਮਲ ਹੋਏ। ਜਿਨ੍ਹਾਂ ਨੇ ਪ੍ਰਸ਼ੰਸਕਾਂ ਦਾ ਧਿਆਨ ਆਪਣੇ ਵੱਲ ਖਿੱਚਿਆ। ਉਨ੍ਹਾਂ ਨੇ ਮੈਂਡੀ ਦੇ ਵਿਆਹ ਵਿੱਚ ਖੂਬ ਰੌਣਕਾਂ ਲਗਾਈਆਂ। ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਸੋਸ਼ਲ਼ ਮੀਡੀਆ ਉੱਪਰ ਛਾਏ ਹੋਏ ਹਨ।
ਕਾਬਿਲੇਗ਼ੌਰ ਹੈ ਕਿ ਮੈਂਡੀ ਤੱਖਰ ਦੀ ਗਿਣਤੀ ਪੰਜਾਬੀ ਇੰਡਸਟਰੀ ਦੀਆਂ ਟੌਪ ਅਭਿਨੇਤਰੀਆਂ ਵਿੱਚ ਹੁੰਦੀ ਹੈ। ਉਹ ਕਈ ਪੰਜਾਬੀ ਫਿਲਮਾਂ 'ਚ ਨਜ਼ਰ ਆ ਚੁੱਕੀ ਹੈ। ਉਸ ਦੀ ਐਕਟਿੰਗ ਨੂੰ ਕਾਫੀ ਤਾਰੀਫਾਂ ਵੀ ਮਿਲਦੀਆਂ ਹਨ।
ਫਿਲਹਾਲ ਅਦਾਕਾਰਾ ਨੇ ਆਪਣੀ ਜ਼ਿੰਦਗੀ ਦੇ ਨਵੇਂ ਸਫਰ ਦੀ ਸ਼ੁਰੂਆਤ ਕਰ ਦਿੱਤੀ ਹੈ। ਜਿਸ ਦੀਆਂ ਪ੍ਰਸ਼ੰਸਕਾਂ ਵੱਲੋਂ ਉਨ੍ਹਾਂ ਨੂੰ ਖੂਬ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।