Punjabi Singer Ninja: ਪੰਜਾਬੀ ਗਾਇਕ ਨਿੰਜਾ ਮਨਾ ਰਹੇ ਵਿਆਹ ਦੀ ਪੰਜਵੀਂ ਵਰ੍ਹੇਗੰਢ, ਪਤਨੀ ਲਈ ਲਿਖੇ ਰੋਮਾਂਟਿਕ ਸ਼ਬਦ
ਦੱਸ ਦੇਈਏ ਕਿ ਪੰਜਾਬੀਆਂ ਦੇ ਦਿਲਾਂ ਉੱਪਰ ਰਾਜ਼ ਕਰਨ ਵਾਲਾ ਪੰਜਾਬੀ ਸਿਤਾਰਾ ਨਿੰਜਾ ਅੱਜ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਜਿਸਦੀਆਂ ਖੂਬਸੂਰਤ ਤਸਵੀਰਾਂ ਕਲਾਕਾਰ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਸ਼ੇਅਰ ਕੀਤੀਆਂ ਗਈਆਂ ਹਨ।
Download ABP Live App and Watch All Latest Videos
View In Appਪੰਜਾਬੀ ਗਾਇਕ ਨਿੰਜਾ ਦੇ ਵਿਆਹ ਨੂੰ ਕਰੀਬ ਪੰਜ ਸਾਲ ਪੂਰੇ ਹੋ ਚੁੱਕੇ ਹਨ। ਇਸ ਖਾਸ ਮੌਕੇ ਕਲਾਕਾਰ ਵੱਲ਼ੋਂ ਆਪਣੀ ਪਤਨੀ ਨਾਲ ਰੋਮਾਂਟਿਕ ਪੋਸਟ ਸ਼ੇਅਰ ਕੀਤੀ ਗਈ ਹੈ।
ਨਿੰਜਾ ਅੱਜ ਯਾਨਿ 25 ਜਨਵਰੀ ਨੂੰ ਆਪਣੇ ਵਿਆਹ ਦੀ ਪੰਜਵੀਂ ਵਰ੍ਹੇਗੰਢ ਮਨਾ ਰਿਹਾ ਹੈ। ਉਨ੍ਹਾਂ ਨੇ ਇਸ ਸਪੈਸ਼ਲ ਮੌਕੇ 'ਤੇ ਪਤਨੀ ਨਾਲ ਕਈ ਖੂਬਸੂਰਤ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਨਿੰਜਾ ਦੀ ਨਿੱਜੀ ਜ਼ਿੰਦਗੀ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਵਿਆਹ 25 ਜਨਵਰੀ 2019 ਨੂੰ ਹੋਇਆ ਸੀ। ਅਕਤੂਬਰ 2022 'ਚ ਗਾਇਕ ਦੇ ਘਰ ਉਨ੍ਹਾਂ ਦੇ ਪਹਿਲੇ ਬੱਚੇ ਨੇ ਜਨਮ ਲਿਆ, ਜਿਸ ਦਾ ਨਾਂ ਉਸ ਨੇ ਨਿਸ਼ਾਨ ਸਿੰਘ ਰੱਖਿਆ।
ਕਲਾਕਾਰ ਦੀ ਇਸ ਪੋਸਟ ਉੱਪਰ ਪ੍ਰਸ਼ੰਸਕ ਵੀ ਕਮੈਂਟ ਕਰ ਵਧਾਈਆਂ ਦੇ ਰਹੇ ਹਨ, ਅਤੇ ਜੋੜੇ ਉੱਪਰ ਖੂਬ ਪਿਆਰ ਦੀ ਬਰਸਾਤ ਕਰ ਰਹੇ ਹਨ।
ਕਾਬਿਲੇਗ਼ੌਰ ਹੈ ਕਿ ਨਿੰਜਾ ਪੰਜਾਬੀ ਸੰਗੀਤ ਜਗਤ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ। ਗਾਇਕ ਦੀ ਸੋਸ਼ਲ ਮੀਡੀਆ 'ਤੇ ਜ਼ਬਰਦਸਤ ਫੈਨ ਫਾਲੋਇੰਗ ਹੈ।