Sarbjit Cheema: ਗਾਇਕ ਸਰਬਜੀਤ ਚੀਮਾ ਨੇ ਪੁੱਤਰ Gurvar ਨੂੰ ਇੰਝ ਕੀਤਾ ਜਨਮਦਿਨ Wish, ਸ਼ੇਅਰ ਕੀਤੀ ਬਚਪਨ ਦੀ ਝਲਕ
Sarbjit Cheema on Son Guruvar Cheema Birthday: ਪੰਜਾਬੀ ਗਾਇਕ ਸਰਬਜੀਤ ਚੀਮਾ ਆਪਣੇ ਸਮੇਂ ਦੇ ਪੰਜਾਬੀ ਇੰਡਸਟਰੀ ਦੇ ਟੌਪ ਗਾਇਕਾਂ ਵਿੱਚੋਂ ਇੱਕ ਹਨ।
Sarbjit Cheema on Son Guruvar Cheema Birthday
1/7
ਉਨ੍ਹਾਂ ਨੇ ਆਪਣੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਅਤੇ ਐਲਬਮਾਂ ਦਿੱਤੀਆਂ ਹਨ। ਸਰਬਜੀਤ ਚੀਮਾ ਉਨ੍ਹਾਂ ਸਿਤਾਰਿਆਂ ਵਿੱਚ ਸ਼ੁਮਾਰ ਹਨ, ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਰਾਹੀਂ ਪ੍ਰਸ਼ੰਸਕਾਂ ਵਿਚਾਲੇ ਐਕਟਿਵ ਰਹਿੰਦੇ ਹਨ।
2/7
ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ ਆਪਣੀਆਂ ਖਾਸ ਵੀਡੀਓ ਅਤੇ ਤਸਵੀਰਾਂ ਪ੍ਰਸ਼ੰਸਕਾਂ ਨਾਲ ਸ਼ੇਅਰ ਕਰਦੇ ਰਹਿੰਦੇ ਹਨ। ਇਸ ਵਿਚਾਲੇ ਕਲਾਕਾਰ ਵੱਲ਼ੋਂ ਆਪਣੇ ਪੁੱਤਰ Guruvar Cheema ਨੂੰ ਖਾਸ ਤਰੀਕੇ ਨਾਲ ਜਨਮਦਿਨ ਦੀ ਵਧਾਈ ਦਿੱਤੀ ਗਈ।
3/7
ਦਰਅਸਲ, ਪੰਜਾਬੀ ਗਾਇਕ ਨੇ ਆਪਣੇ ਪੁੱਤਰ ਦੇ ਬਚਪਨ ਦੀ ਖੂਬਸੂਰਤ ਤਸਵੀਰ ਸ਼ੇਅਰ ਕਰਦੇ ਹੋਏ ਉਸ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ।
4/7
ਪੰਜਾਬੀ ਗਾਇਕ ਨੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਉੱਪਰ ਤਸਵੀਰ ਸ਼ੇਅਰ ਕਰਦਿਆਂ ਲਿਖਿਆ, ਜਨਮ ਦਿਨ ਮੁਬਾਰਕ ਗੁਰਵਰ ਪੁੱਤਰਾ @gurvarcheema Happy Birthday Gurvar 🎂...
5/7
ਕਲਾਕਾਰ ਦੀ ਇਸ ਤਸਵੀਰ ਨੂੰ ਪ੍ਰਸ਼ੰਸਕਾਂ ਵੱਲੋਂ ਵੀ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸਦੇ ਨਾਲ ਹੀ Gurvar ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ।
6/7
ਜੇਕਰ Gurvar ਦੇ ਕਰੀਅਰ ਦੀ ਗੱਲ ਕਰਿਏ ਤਾਂ ਉਹ ਵੀ ਪੰਜਾਬੀ ਸੰਗੀਤ ਜਗਤ ਵਿੱਚ ਆਪਣੀ ਪਛਾਣ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਬਤੌਰ ਗਾਇਕ ਉਸ ਨੇ ਆਪਣੇ ਕਈ ਗੀਤ ਵੀ ਪ੍ਰਸ਼ੰਸਕਾਂ ਸਾਹਮਣੇ ਪੇਸ਼ ਕੀਤੇ।
7/7
ਇਸ ਤੋਂ ਇਲਾਵਾ Gurvar ਆਪਣੇ ਸਟਾਈਲਿਸ਼ ਅੰਦਾਜ਼ ਦੇ ਚੱਲਦੇ ਵੀ ਸੋਸ਼ਲ ਮੀਡੀਆ ਉੱਪਰ ਛਾਏ ਰਹਿੰਦੇ ਹਨ।
Published at : 05 Feb 2024 07:44 AM (IST)