Singer Singga: ਗਾਇਕ ਸਿੰਗਾ ਦੀ ਲਵ ਲਾਈਫ ਦਾ ਖੁਲਾਸਾ, ਆਪਣੀ ਗਰਲਫ੍ਰੈਂਡ ਨਾਲ ਸ਼ੇਅਰ ਕੀਤੀਆਂ ਤਸਵੀਰਾਂ!

Singer Singga Girlfriend: ਪੰਜਾਬੀ ਗਾਇਕ ਸਿੰਗਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਏ ਹਨ। ਇਸਦੀ ਵਜ੍ਹਾ ਉਨ੍ਹਾਂ ਦੀ ਨਵੀਂ ਲੁੱਕ ਜਾਂ ਗੀਤ ਨਹੀਂ ਬਲਕਿ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਤਸਵੀਰਾਂ ਹਨ।

Singer Singga Girlfriend

1/6
ਦਰਅਸਲ, ਗਾਇਕ ਸਿੰਗਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਵਿੱਚ ਕੁਝ ਮਸਤੀ ਭਰੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਸ ਵਿੱਚ ਉਹ ਕਿਸੇ ਰੈਸਟੋਰੈਂਟ ਵਿੱਚ ਬੈਠੇ ਵਿਖਾਈ ਦੇ ਰਹੇ ਹਨ।
2/6
ਖਾਸ ਗੱਲ ਇਹ ਹੈ ਕਿ ਇਨ੍ਹਾਂ ਵਿੱਚੋਂ ਇੱਕ ਤਸਵੀਰ ਵਿੱਚ ਇੱਕ ਕੁੜੀ ਬੈਠੇ ਹੋਏ ਵੀ ਨਜ਼ਰ ਆ ਰਹੀ ਹੈ। ਜਿਸ ਤੋਂ ਬਾਅਦ ਫੈਨਜ਼ ਨੇ ਸਿੰਗਾ ਨੂੰ ਵਧਾਈਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।
3/6
ਸਿੰਗਾ ਦੀਆਂ ਇਨ੍ਹਾਂ ਤਸਵੀਰਾਂ ਉੱਪਰ ਫੈਨਜ਼ ਵੱਲੋਂ ਲਗਾਤਾਰ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ। ਇੱਕ ਯੂਜ਼ਰ ਨੇ ਕਮੈਂਟ ਕਰ ਲਿਖਿਆ, ਬਾਈ ਜੀ ਨਾਲ ਕੌਣ ਹੈ ਤੁਹਾਡੇ... ਭਾਬੀ ਜੀ ਹੈ।
4/6
ਇਸ ਤੋਂ ਇਲਾਵਾ ਇੱਕ ਹੋਰ ਯੂਜ਼ਰ ਨੇ ਕਮੈਂਟ ਕਰ ਕਿਹਾ ਪਹਿਲੀ ਤਸਵੀਰ ਬੇਸਟ ਆ...
5/6
ਦੱਸ ਦੇਈਏ ਕਿ ਸਿੰਗਾ ਦੀਆਂ ਇਨ੍ਹਾਂ ਤਸਵੀਰਾਂ ਤੋਂ ਇਹ ਲੱਗ ਰਿਹਾ ਹੈ ਕਿ ਉਹ ਆਪਣੇ ਕਿਸੇ ਅਗਲੇ ਪ੍ਰੋਜੈਕਟ ਦੀ ਤਿਆਰੀ ਵਿੱਚ ਜੁੱਟੇ ਹੋਏ ਹਨ। ਇਹ ਕਿਸੇ ਗਾਣੇ ਦਾ ਹਿੱਸਾ ਹੋ ਸਕਦੀਆਂ ਹਨ।
6/6
ਫਿਲਹਾਲ ਇਨ੍ਹਾਂ ਤਸਵੀਰਾਂ ਵਿੱਚ ਸਿੰਗਾ ਅਤੇ ਕੁੜੀ ਦੀ ਰੋਮਾਂਟਿਕ ਕੈਮਿਸਟ੍ਰੀ ਹਰ ਕਿਸੇ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
Sponsored Links by Taboola