Punjabi Singer Wedding Pics: ਪੰਜਾਬੀ ਗਾਇਕ ਨੇ ਦੋ ਰੀਤੀ-ਰਿਵਾਜਾਂ ਨਾਲ ਕਰਵਾਇਆ ਵਿਆਹ, ਇੰਟਰਨੈੱਟ 'ਤੇ ਖਿੱਚ ਦਾ ਕੇਂਦਰ ਬਣੀਆਂ ਖੂਬਸੂਰਤ ਤਸਵੀਰਾਂ

Punjabi Singer Wedding Pics: ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਅਤੇ ਸੰਗੀਤ ਨਿਰਮਾਤਾ ਸੁੱਖ-ਏ ਮਿਊਜ਼ੀਕਲ ਡਾਕਟਰਜ਼ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ।

Punjabi Singer Wedding Pics

1/4
ਉਨ੍ਹਾਂ ਨੇ ਆਪਣੀ ਪ੍ਰੇਮਿਕਾ ਐਲਾ ਨਾਲ ਵਿਆਹ ਕਰਵਾ ਲਿਆ ਹੈ। ਉਨ੍ਹਾਂ ਦੇ ਵਿਆਹ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਜਿਨ੍ਹਾਂ ਉੱਪਰ ਪ੍ਰਸ਼ੰਸਕ ਸਣੇ ਫਿਲਮੀ ਸਿਤਾਰੇ ਵੀ ਆਪਣਾ ਪਿਆਰ ਲੁੱਟਾ ਰਹੇ ਹਨ।
2/4
ਸੁੱਖ-ਈ ਨੇ ਹਿੰਦੂ ਅਤੇ ਸਿੱਖ ਦੋਵਾਂ ਰੀਤੀ-ਰਿਵਾਜਾਂ ਅਨੁਸਾਰ ਵਿਆਹ ਕਰਵਾਇਆ ਹੈ। ਉਨ੍ਹਾਂ ਨੇ ਖੁਦ ਇੰਸਟਾਗ੍ਰਾਮ 'ਤੇ ਇਸ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਇਸ ਮੌਕੇ 'ਤੇ ਪੰਜਾਬੀ ਸੰਗੀਤ ਇੰਡਸਟਰੀ ਦੇ ਕਈ ਵੱਡੇ ਕਲਾਕਾਰ ਵੀ ਮੌਜੂਦ ਸਨ।
3/4
ਗਾਇਕ ਦੀਆਂ ਤਸਵੀਰਾਂ ਉੱਪਰ ਪ੍ਰਸ਼ੰਸਕ ਕਮੈਂਟ ਕਰ ਵਧਾਈਆਂ ਦੇ ਰਹੇ ਹਨ। ਇਸਦੇ ਨਾਲ ਹੀ ਯੂਜ਼ਰਸ ਵੱਲੋਂ ਹਾਰਟ ਇਮੋਜ਼ੀ ਵੀ ਸ਼ੇਅਰ ਕੀਤੇ ਜਾ ਰਹੇ ਹਨ।
4/4
ਤੁਹਾਨੂੰ ਦੱਸ ਦੇਈਏ ਕਿ ਸੁੱਖ-ਏ ਨੇ 'ਕੋਕਾ', 'ਮੋਰਨੀ', 'ਵਾਹ ਵੀ ਵਾਹ' ਆਦਿ ਸਮੇਤ ਕਈ ਮਸ਼ਹੂਰ ਗੀਤ ਗਾਏ ਹਨ ਜਿਨ੍ਹਾਂ ਨੂੰ ਅਜੇ ਵੀ ਲੋਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ।
Sponsored Links by Taboola