Rana Ranbir: ਰਾਣਾ ਰਣਬੀਰ ਧੀ Seerat ਦੇ ਵਿਆਹ ਦੀਆਂ ਤਿਆਰੀਆਂ 'ਚ ਜੁੱਟੇ, ਤਸਵੀਰ ਸ਼ੇਅਰ ਕਰ ਬੋਲੇ- ਸਾਡੀ ਲਾਡੋ...
ਅਦਾਕਾਰ ਰਾਣਾ ਰਣਬੀਰ ਨੇ ਆਪਣੀ ਧੀ ਸੀਰਤ ਰਾਣਾ ਦੀ ਇੱਕ ਤਸਵੀਰ ਸੋਸ਼ਲ ਮੀਡੀਆ ਹੈਂਡਲ ਉੱਪਰ ਸਾਂਝੀ ਕੀਤੀ ਹੈ।
Download ABP Live App and Watch All Latest Videos
View In Appਇਸ ਤਸਵੀਰ ਨੂੰ ਸ਼ੇਅਰ ਕਰਦਿਆਂ ਰਾਣਾ ਰਣਬੀਰ ਨੇ ਕੈਪਸ਼ਨ ਵਿੱਚ ਲਿਖਿਆ, ਸਾਡੀ ਲਾਡੋ। ਧੀ ਪਿਆਰੀ। ਮਿੱਤਰ। ਉਸਤਾਦ। ਹੌਂਸਲਾ। ਆਜ਼ਾਦੀ। ਖੁਸ਼ਹਾਲੀ। ਸ਼ਾਦ ਵਕਤ। #daughter #daughterlove #karandiseerat...
ਦੱਸ ਦੇਈਏ ਕਿ ਰਾਣਾ ਰਣਬੀਰ ਵੱਲ਼ੋਂ ਸਾਂਝੀ ਕੀਤੀ ਇਸ ਤਸਵੀਰ ਉੱਪਰ ਪ੍ਰਸ਼ੰਸਕ ਅਤੇ ਫਿਲਮੀ ਸਿਤਾਰੇ ਕਮੈਂਟ ਕਰ ਵਧਾਈ ਦੇ ਰਹੇ ਹਨ।
ਪੰਜਾਬੀ ਕਲਾਕਾਰ ਰਘਵੀਰ ਬੋਲੀ ਨੇ ਇਸ ਤਸਵੀਰ ਉੱਪਰ ਕਮੈਂਟ ਕਰ ਲਿਖਿਆ, ਮੁਬਾਰਕਾਂ ਵੀਰੇ, ਬਹੁਤ ਪਿਆਰ ਸੀਰਤ ਨੂੰ.. ਖੁਸ਼ੀਆਂ ਦੇੇਵੇ ਵਾਹਿਗੁਰੂ ਹਮੇਸ਼ਾ...ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਕਮੈਂਟ ਕਰ ਆਪਣਾ ਪਿਆਰ ਲੁੱਟਾ ਰਹੇ ਹਨ।
ਦੱਸ ਦੇਈਏ ਕਿ ਸੀਰਤ ਰਾਣਾ ਵੱਲੋਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪ੍ਰੀ ਵੈਡਿੰਗ ਫੋਟੋਸ਼ੂਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜੋ ਕਿ ਸੋਸ਼ਲ ਮੀਡੀਆ ਉੱਪਰ ਖੂਬ ਵਾਈਰਲ ਹੋ ਰਹੀਆਂ ਹਨ।
ਰਾਣਾ ਰਣਬੀਰ ਦੀ ਧੀ ਵੱਲ਼ੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਣਾ ਰਣਬੀਰ ਆਪਣੀ ਧੀ ਸੀਰਤ ਨਾਲ ਅਕਸਰ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਹਨ। ਜਿਨ੍ਹਾਂ ਨੂੰ ਪ੍ਰਸ਼ੰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਜਾਂਦਾ ਹੈ।