ਪੜਚੋਲ ਕਰੋ
Advertisement

Satwinder Bugga: ਸਤਵਿੰਦਰ ਬੁੱਗਾ ਦੀ ਲੋਕ ਗਾਇਕ ਸੁਰਿੰਦਰ ਛਿੰਦਾ ਦੇ ਨਾਂਅ ਖਾਸ ਪੋਸਟ, ਬੋਲੇ- ਹਸਪਤਾਲ ਵਿੱਚ ਜੇਰੇ ਇਲਾਜ...
Satwinder Bugga On Surinder Shinda: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਪਿਛਲੇ ਕਈ ਦਿਨਾਂ ਤੋਂ ਤਬੀਅਤ ਠੀਕ ਨਾ ਹੋਣ ਕਾਰਨ ਹਸਪਤਾਲ ਵਿੱਚ ਭਰਤੀ ਹਨ।

Satwinder Bugga On Surinder Shinda
1/7

ਇਸ ਦੌਰਾਨ ਸਿਨੇਮਾ ਜਗਤ ਨਾਲ ਜੁੜੇ ਕਈ ਸਿਤਾਰੇ ਕਲਾਕਾਰ ਦੀ ਸਿਹਤਯਾਬੀ ਦੀ ਦੁਆ ਕਰ ਰਹੇ ਹਨ। ਇਸਦੇ ਨਾਲ ਹੀ ਬੱਬੂ ਮਾਨ ਸਣੇ ਹੌਬੀ ਧਾਲੀਵਾਲ ਵੱਲੋਂ ਹਸਪਤਾਲ ਪਹੁੰਚ ਕਲਾਕਾਰ ਨਾਲ ਮੁਲਾਕਾਤ ਕੀਤੀ ਗਈ।
2/7

ਇਸ ਤੋਂ ਇਲਾਵਾ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਸੁਦੇਸ਼ ਕੁਮਾਰੀ ਸਣੇ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਪੋਸਟ ਸਾਂਝੀ ਕਰ ਸੁਰਿੰਦਰ ਛਿੰਦਾ ਦੀ ਸਿਹਤਯਾਬੀ ਦੀ ਦੁਆ ਕੀਤੀ ਹੈ।
3/7

ਇਸ ਵਿਚਾਲੇ ਹੁਣ ਪੰਜਾਬੀ ਗਾਇਕ ਸਤਵਿੰਦਰ ਬੁੱਗਾ ਵੱਲੋਂ ਸੁਰਦਿੰਰ ਛਿੰਦਾ ਲਈ ਇੱਕ ਖਾਸ ਪੋਸਟ ਸ਼ੇਅਰ ਕੀਤੀ ਗਈ ਹੈ।
4/7

ਉਨ੍ਹਾਂ ਸੁਰਦਿੰਰ ਛਿੰਦਾ ਦੀ ਤਸਵੀਰ ਸ਼ੇਅਰ ਕਰ ਕੈਪਸ਼ਨ ਵਿੱਚ ਲਿਖਿਆ, ਪਿਛਲੇ ਕਈ ਦਿਨਾਂ ਤੋਂ ਸਤਿਕਾਰਯੋਗ ਸੁਰਿੰਦਰ ਛਿੰਦਾ ਜੀ ਦੀ ਤਬੀਅਤ ਠੀਕ ਨਾ ਹੋਣ ਕਰਕੇ ਹਸਪਤਾਲ ਵਿੱਚ ਜੇਰੇ ਇਲਾਜ ਹਨ। ਆਓ ਸਾਰ੍ਹੇ ਓਹਨਾਂ ਦੀ ਸਿਹਤਯਾਬੀ ਲਈ ਅਰਦਾਸ ਕਰੀਏ ਕਿ ਉਹ ਜਲਦੀ ਤੰਦਰੁਸਤ ਹੋ ਕੇ ਆਪਣੇ ਘਰ ਆ ਜਾਣ।
5/7

ਦੱਸ ਦੇਈਏ ਕਿ ਜਦੋਂ ਤੋਂ ਪੰਜਾਬੀ ਲੋਕ ਗਾਇਕ ਸੁਰਦਿੰਰ ਛਿੰਦਾ ਹਸਪਤਾਲ ਵਿੱਚ ਭਰਤੀ ਹੋਏ ਹਨ ਪ੍ਰਸ਼ੰਸਕਾਂ ਦੇ ਨਾਲ-ਨਾਲ ਇੰਡਸਟਰੀ ਨਾਲ ਜੁੜੇ ਸਿਤਾਰੇ ਉਨ੍ਹਾਂ ਦੀ ਸਿਹਤਯਾਬੀ ਦੀ ਮਨੋਕਾਮਨਾ ਕਰ ਰਹੇ ਹਨ।
6/7

ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਨ੍ਹਾਂ ਦਾ ਮਾਮੂਲੀ ਜਿਹਾ ਆਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਇਨਫੈਕਸ਼ਨ ਵੱਧ ਗਈ ਅਤੇ ਸਾਹ ਲੈਣ ਵਿੱਚ ਤਕਲੀਫ਼ ਹੋਣ ਲੱਗ ਗਈ ਸੀ।
7/7

ਇਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉੱਥੇ ਹੀ ਉਨ੍ਹਾਂ ਦੇ ਬਿਮਾਰ ਹੋਣ ਦੀ ਖ਼ਬਰ ਤੋਂ ਬਾਅਦ ਉਨ੍ਹਾਂ ਦੇ ਚਾਹੁਣ ਵਾਲੇ ਸੁਰਿੰਦਰ ਸ਼ਿੰਦਾ ਦੇ ਠੀਕ ਹੋਣ ਲਈ ਅਰਦਾਸ ਕਰ ਰਹੇ ਹਨ।
Published at : 16 Jul 2023 08:20 AM (IST)
View More
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਲੁਧਿਆਣਾ
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
