Sidhu Moosewala ਦੇ ਗੀਤਾਂ ਦਾ ਵੱਡਾ ਭੰਡਾਰ, ਜਲਦ ਰਿਲੀਜ਼ ਹੋਏਗਾ ਗੀਤ ‘ਜਾਂਦੀ ਵਾਰ’
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਹੈ ਕਿ ਸ਼ੁਭਦੀਪ ਸਿੰਘ ਦੇ ਰਿਲੀਜ਼ ਹੋਏ ਨਵੇਂ ਗੀਤ ‘ਮੇਰਾ ਨਾਂ’ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਬੇਹਿਸਾਬ ਪਿਆਰ ਦਿੱਤਾ ਗਿਆ ਹੈ। ਇਹੀ ਗੱਲ ਉਨ੍ਹਾਂ ਲਈ ਸਭ ਤੋਂ ਵੱਡੀ ਹਿੰਮਤ ਬਣੀ ਹੋਈ ਹੈ।
Download ABP Live App and Watch All Latest Videos
View In Appਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਗੀਤਾਂ ਦਾ ਵੱਡਾ ਭੰਡਾਰ ਉਨ੍ਹਾਂ ਕੋਲ ਹੈ ਤੇ ਪੜਾਅ ਦਰ ਪੜਾਅ ਇਹ ਗੀਤ ਰਿਲੀਜ਼ ਕੀਤੇ ਜਾਣਗੇ ਤਾਂ ਜੋ ਸ਼ੁਭਦੀਪ ਦੇ ਪ੍ਰਸ਼ੰਸਕਾਂ ਨੂੰ ਉਸ ਦੀ ਆਵਾਜ਼ ਸੁਣਦੀ ਰਹੇ
ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦਾ ਗੀਤ ‘ਜਾਂਦੀ ਵਾਰ’ ਹਾਲੇ ਕਾਨੂੰਨੀ ਪ੍ਰਕਿਰਿਆ ਵਿੱਚ ਹੈ, ਉਮੀਦ ਹੈ ਕਿ ਉਸ ਨੂੰ ਆਉਂਦੇ ਦਿਨਾਂ ਵਿੱਚ ਰਿਲੀਜ਼ ਕੀਤਾ ਜਾ ਸਕੇਗਾ।
ਦੱਸ ਦਈਏ ਕਿ ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਮੁੜ ਸੋਸ਼ਲ ਮੀਡੀਆ ਉੱਪਰ ਛਾਏ ਹੋਏ ਹਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਸ਼ੁੱਕਰਵਾਰ ਨੂੰ ਉਨ੍ਹਾਂ ਦਾ ਤੀਜਾ ਗੀਤ 'ਮੇਰਾ ਨਾਮ' ਲਾਂਚ ਕੀਤਾ ਗਿਆ। ਲੋਕਾਂ ਲਈ ਸਿੱਧੂ ਮੂਸੇਵਾਲਾ ਲਈ ਪਿਆਰ ਦਾ ਅੰਦਾਜਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਗੀਤ ਰਿਲੀਜ਼ ਹੁੰਦੇ ਹੀ ਵਿਊਜ਼ ਮਿਲੀਅਨਾਂ ਵਿੱਚ ਪਹੁੰਚ ਗਏ। ਗੀਤ ਵਿੱਚ ਨਾਈਜੀਰੀਅਨ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ।
ਇਸ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ 8 ਨਵੰਬਰ ਨੂੰ ਸਿੱਧੂ ਮੂਸੇਵਾਲਾ ਦਾ ਦੂਜਾ ਗੀਤ 'ਵਾਰ' ਲਾਂਚ ਕੀਤਾ ਗਿਆ ਸੀ। ਇਸ ਗੀਤ ਨੂੰ ਲਾਂਚ ਹੋਣ ਤੋਂ ਬਾਅਦ ਹੁਣ ਤੱਕ 44 ਮਿਲੀਅਨ ਵਿਊਜ਼ ਮਿਲ ਚੁੱਕੇ ਹਨ। ਸਿੱਧੂ ਮੂਸੇਵਾਲਾ ਨੇ ਪੰਜਾਬ ਦੇ ਮਹਾਨ ਸਿੱਖ ਯੋਧੇ ਹਰੀ ਸਿੰਘ ਨਲਵਾ 'ਤੇ ਇਹ ਗੀਤ ਗਾਇਆ ਸੀ। ਸਰਦਾਰ ਹਰੀ ਸਿੰਘ ਨਲਵਾ ਮਹਾਰਾਜਾ ਰਣਜੀਤ ਸਿੰਘ ਦਾ ਜਰਨੈਲ ਸੀ। ਮਹਾਨ ਯੋਧਾ ਹਰੀ ਸਿੰਘ ਨਲਵਾ ਨੇ ਪਠਾਣਾਂ ਵਿਰੁੱਧ ਕਈ ਲੜਾਈਆਂ ਦੀ ਅਗਵਾਈ ਕੀਤੀ ਤੇ ਮਹਾਰਾਜਾ ਰਣਜੀਤ ਸਿੰਘ ਨੂੰ ਜਿੱਤ ਦਿਵਾਈ ਸੀ।