ਪੜਚੋਲ ਕਰੋ
Raj Brar: ਗਾਇਕ ਰਾਜ ਬਰਾੜ ਦੀ ਧੀ ਸਵੀਤਾਜ ਹੈ ਬੇਹੱਦ ਖੂਬਸੂਰਤ, ਫਿਲਮ 'ਮੂਸਾ ਜੱਟ' 'ਚ ਸਿੱਧੂ ਮੂਸੇਵਾਲਾ ਨਾਲ ਕਰ ਚੁੱਕੀ ਕੰਮ
Raj Brar daughter Sweetaj : ਪੰਜਾਬੀ ਸੰਗੀਤ ਜਗਤ ਦੇ ਮਸ਼ਹੂਰ ਗਾਇਕ ਰਾਜ ਬਰਾੜ ਦੇ ਨਾਂਅ ਤੋਂ ਤੁਸੀ ਬਖੂਬੀ ਜਾਣੂ ਹੋਵੋਗੇ। ਭਲੇ ਹੀ ਉਹ ਸਾਡੇ ਵਿਚਕਾਰ ਨਹੀਂ ਹਨ ਪਰ ਉਨ੍ਹਾਂ ਦੀਆਂ ਯਾਦਾਂ ਗੀਤਾਂ ਰਾਹੀਂ ਸਾਡੇ ਵਿੱਚ ਹਮੇਸ਼ਾ ਜ਼ਿੰਦਾ ਰਹਿਣਗੀਆਂ।

Raj Brar daughter Sweetaj Kaur Brar
1/7

ਪਰ ਅੱਜ ਅਸੀ ਤੁਹਾਨੂੰ ਮਰਹੂਮ ਗਾਇਕ ਦੀ ਧੀ ਸਵੀਤਾਜ ਬਰਾੜ ਬਾਰੇ ਦੱਸਣ ਜਾ ਰਹੇ ਹਾਂ। ਜੋ ਆਪਣੀ ਖੂਬਸੂਰਤੀ ਦੇ ਨਾਲ-ਨਾਲ ਅਦਾਕਾਰੀ ਅਤੇ ਗਾਇਕੀ ਰਾਹੀਂ ਦਰਸ਼ਕਾਂ ਦੇ ਦਿਲਾਂ ਉੱਪਰ ਰਾਜ ਕਰਦੀ ਹੈ।
2/7

ਦੱਸ ਦੇਈਏ ਕਿ ਸਵੀਤਾਜ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਪੰਜਾਬੀ ਗਾਇਕ ਕੁਲਵਿੰਦਰ ਬਿੱਲਾ ਦੀ ਫਿਲਮ ਗੋਲੇ ਦੀ ਵੇਗੀ ਪੰਜਾਬੀ, ਛਲਾਂਗ (2020), ਅਤੇ ਮੂਸਾ ਜੱਟ ਨਾਲ ਕੀਤੀ। ਗਾਇਕੀ ਅਤੇ ਅਦਾਕਾਰੀ ਤੋਂ ਇਲਾਵਾ ਸਵੀਤਾਜ ਬਰਾੜ ਨੇ ਮਿਸ ਇੰਡੀਆ ਵਿੱਚ ਹਿੱਸਾ ਲਿਆ ਜਿਸ ਵਿੱਚ ਉਹ ਟਾਪ 3 ਵਿੱਚ ਪਹੁੰਚੀ।
3/7

ਸਵੀਤਾਜ ਉਨ੍ਹਾਂ ਅਭਿਨੇਤਰੀਆਂ ਵਿੱਚੋਂ ਇੱਕ ਹੈ ਜੋ ਆਪਣੇ ਸੋਸ਼ਲ ਮੀਡੀਆ ਹੈਂਡਲ ਦੇ ਜਰਿਏ ਪ੍ਰਸ਼ੰਸਕਾਂ ਵਿੱਚ ਹਮੇਸ਼ਾ ਐਕਟਿਵ ਰਹਿੰਦੀ ਹੈ। ਉਹ ਆਪਣੇ ਪਿਤਾ ਦੀਆਂ ਯਾਦਾਂ ਨੂੰ ਹਮੇਸ਼ਾ ਦਰਸ਼ਕਾਂ ਨਾਲ ਸਾਂਝੀਆਂ ਕਰਦੀ ਰਹਿੰਦੀ ਹੈ।
4/7

ਅਦਾਕਾਰਾ ਸਵੀਤਾਜ ਨੇ ਬਹੁਤ ਘੱਟ ਸਮੇਂ ਵਿੱਚ ਆਪਣੀ ਅਦਾਕਾਰੀ, ਗਾਇਕੀ ਅਤੇ ਖੂਬਸੂਰਤੀ ਨਾਲ ਪ੍ਰਸ਼ੰਸਕਾਂ ਦੇ ਦਿਲਾਂ ਵਿੱਚ ਵੱਖਰੀ ਥਾਂ ਬਣਾਈ ਹੈ। ਉਸ ਵੱਲੋਂ ਹਾਲੇ ਤੱਕ ਜਿੰਨੀਆਂ ਵੀ ਫਿਲਮਾਂ ਵਿੱਚ ਕੰਮ ਕੀਤਾ ਗਿਆ ਹੈ ਉਨ੍ਹਾਂ ਵਿੱਚ ਉਸਦੇ ਅੰਦਾਜ਼ ਨੂੰ ਦਰਸ਼ਕਾਂ ਵੱਲੋਂ ਭਰਮਾ ਹੁੰਗਾਰਾ ਮਿਲਿਆ।
5/7

ਦੱਸ ਦੇਈਏ ਕਿ ਹਾਲ ਹੀ ਵਿੱਚ ਸਵੀਤਾਜ ਨੂੰ ਪੰਜਾਬੀ ਗਾਇਕ ਸਿੰਗਾ ਨਾਲ ਫਿਲਮ ਮਾਈਨਿੰਗ ਰੇਤੇ ਤੇ ਕਬਜ਼ਾ ਵਿੱਚ ਦੇਖਿਆ ਗਿਆ ਸੀ। ਇਸ ਫਿਲਮ ਵਿੱਚ ਬਾਲੀਵੁੱਡ ਤੇ ਸਾਉਥ ਖਲਨਾਈਕ ਪ੍ਰਦੀਪ ਸਿੰਘ ਰਾਵਤ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੇ।
6/7

ਅਦਾਕਾਰ ਸਿਮਰਨ ਸਿੰਘ ਹੁੰਦਲ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਫਿਲਮ ਨੂੰ ਦਰਸ਼ਕਾਂ ਦੀ ਮਿਲੀ-ਜੁਲੀ ਪ੍ਰਤੀਕਿਰਿਆ ਮਿਲੀ। ਖਾਸ ਗੱਲ ਇਹ ਹੈ ਕਿ ਇਸ ਫਿਲਮ ਵਿੱਚ ਸਿਮਰਨ ਸਿੰਘ ਹੁੰਦਲ ਨੇ ਆਪਣੇ ਨਿਰਦੇਸ਼ਨ ਦੇ ਨਾਲ-ਨਾਲ ਅਦਾਕਾਰੀ ਨਾਲ ਵੀ ਦਰਸ਼ਕਾਂ ਨੂੰ ਪ੍ਰਭਾਵਿਤ ਕੀਤਾ।
7/7

ਦੱਸ ਦੇਈਏ ਕਿ ਇਹ ਫਿਲਮ 28 ਅਪ੍ਰੈਲ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ। ਜਿਸ ਵਿੱਚ ਸਵੀਤਾਜ ਨੇ ਆਪਣੀ ਅਦਾਕਾਰੀ ਨਾਲ ਦਰਸ਼ਕਾਂ ਦਾ ਮਨ ਮੋਹਿਆ।
Published at : 27 May 2023 12:36 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਚੰਡੀਗੜ੍ਹ
ਪੰਜਾਬ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
