Surinder Shinda: ਸੁਰਿੰਦਰ ਛਿੰਦਾ ਅੱਜ ਪੰਜ ਤੱਤਾਂ 'ਚ ਹੋਣਗੇ ਵਿਲੀਨ, ਮਰਹੂਮ ਗਾਇਕ ਨਾਲ ਪੰਜਾਬੀ ਸਿਤਾਰਿਆਂ ਦੀਆਂ ਦੇਖੋ ਯਾਦਗਾਰ ਤਸਵੀਰਾਂ
ਦੱਸ ਦੇਈਏ ਕਿ ਪੰਜਾਬੀ ਲੋਕ ਗਾਇਕ ਨੇ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਖੇ ਦਮ ਤੋੜਿਆ। ਇਸ ਖਬਰ ਦ ਸਾਹਮਣੇ ਆਉਂਦੇ ਹੀ ਪੰਜਾਬੀ ਸਟਾਰ ਜਗਤ ਛਿੰਦਾ ਦੇ ਦੇਹਾਂਤ ਤੋਂ ਬਾਅਦ ਗਮਗੀਨ ਹੈ। ਇਸ ਤਸਵੀਰ ਵਿੱਚ ਗਾਇਕਾ ਗੁਰਲੇਜ਼ ਅਖਤਰ ਮਰਹੂਮ ਗਾਇਕ ਛਿੰਦਾ ਨਾਲ ਦਿਖਾਈ ਦੇ ਰਹੀ ਹੈ।
Download ABP Live App and Watch All Latest Videos
View In Appਪੰਜਾਬੀ ਸੰਗੀਤ ਜਗਤ ਦੇ ਸਿਤਾਰੇ ਹਾਲੇ ਤੱਕ ਇਸ ਉੱਪਰ ਸੋਗ ਪ੍ਰਗਟ ਕਰ ਰਹੇ ਹਨ। ਦੱਸ ਦੇਈਏ ਕਿ ਅੱਜ ਕਲਾਕਾਰ ਦਾ ਅੰਤਿਮ ਸੰਸਕਾਰ ਕੀਤਾ ਜਾਣਾ ਹੈ। ਇਸ ਤਸਵੀਰ ਵਿੱਚ ਤੁਸੀ ਹੈਪੀ ਰਾਏ ਕੋਟੀ ਨਾਲ ਪੰਜਾਬੀ ਲੋਕ ਗਾਇਕ ਛਿੰਦਾ ਨੂੰ ਦੇਖ ਸਕਦੇ ਹੋ।
ਪੰਜਾਬੀ ਲੋਕ ਗਾਇਕ ਸੁੱਖਸ਼ਿੰਦਰ ਸ਼ਿੰਦਾ ਇਸ ਤਸਵੀਰ ਵਿੱਚ ਮਰਹੂਮ ਗਾਇਕ ਨਾਲ ਗੀਤ ਗਾਉਂਦੇ ਹੋਏ ਦਿਖਾਈ ਦੇ ਰਹੇ ਹਨ। ਜਾਣਕਾਰੀ ਮੁਤਾਬਕ ਛਿੰਦਾ ਦਾ ਅੰਤਿਮ ਸੰਸਕਾਰ 29 ਜੁਲਾਈ ਯਾਨਿ ਅੱਜ ਲੁਧਿਆਣਾ ਦੇ ਮਾਡਲ ਟਾਊਨ ਐਕਸਟੈਂਸ਼ਨ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਜਾਵੇਗਾ।
ਇਹ ਜਾਣਕਾਰੀ ਮੀਡੀਆ ਨਾਲ ਉਨ੍ਹਾਂ ਦੇ ਛੋਟੇ ਪੁੱਤਰ ਮਨਿੰਦਰ ਛਿੰਦਾ ਨੇ ਸਾਂਝੀ ਕੀਤੀ ਸੀ। ਇਸ ਦੀ ਵਜ੍ਹਾ ਇਹ ਹੈ ਕਿ ਛਿੰਦਾ ਦਾ ਦੂਜਾ ਪੁੱਤਰ ਸਿਮਰਨ ਛਿੰਦਾ ਕੈਨੇਡਾ ਤੋਂ ਵੀਰਵਾਰ ਨੂੰ ਦੁਪਹਿਰ ਬਾਅਦ ਭਾਰਤ ਆਇਆ। ਇਸ ਤਸਵੀਰ ਵਿੱਚ ਜੈਜ਼ੀ ਬੀ ਛਿੰਦਾ ਨਾਲ ਦਿਖਾਈ ਦੇ ਰਹੇ ਹਨ।
ਜਦਕਿ ਉਨ੍ਹਾਂ ਦੀ ਬੇਟੀ ਸ਼ੁੱਕਰਵਾਰ ਦੀ ਸ਼ਾਮ ਨੂੰ ਕੈਨੇਡਾ ਤੋਂ ਲੁਧਿਆਣਾ ਪਰਤੀ। ਇਸ ਸਭ ਨੂੰ ਧਿਆਨ 'ਚ ਰੱਖਦਿਆਂ ਹੀ ਅੰਤਿਮ ਸਸਕਾਰ 29 ਜੁਲਾਈ ਨੂੰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਦੱਸ ਦੇਈਏ ਕਿ ਕੁਲਦੀਪ ਮਾਣਕ ਨਾਲ ਇਹ ਤਸਵੀਰ ਉਨ੍ਹਾਂ ਦੇ ਪੁੱਤਰ ਯੁੱਧਵੀਰ ਮਾਣਕ ਵੱਲੋਂ ਸਾਂਝੀ ਕੀਤੀ ਗਈ ਹੈ। ਜਿਸ ਵਿੱਚ ਛਿੰਦਾ ਅਤੇ ਕੁਲਦੀਪ ਮਾਣਕ ਇਕੱਠੇ ਦਿਖਾਈ ਦੇ ਰਹੇ ਹਨ।
ਇਸ ਤਸਵੀਰ ਵਿੱਚ ਪੰਜਾਬੀ ਗਾਇਕ ਸਰਬਜੀਤ ਚੀਮਾ ਮਰਹੂਮ ਗਾਇਕ ਛਿੰਦਾ ਨਾਲ ਦਿਖਾਈ ਦੇ ਰਹੇ ਹਨ। ਇਸ ਯਾਦ ਨੂੰ ਸਾਂਝਾ ਕਰਦਿਆਂ ਉਨ੍ਹਾਂ ਲਿਖਿਆ, ਯਕੀਨ ਨਈਂ ਆ ਰਿਹਾ, ਰੱਬ ਦੀ ਰਜ਼ਾ ਦੇ ਵਿੱਚ ਹੀ ਰਹਿਣਾ ਪੈਂਦਾ ਹੈ, ਸ਼ਿੰਦਾ ਭਾਜੀ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ, ਪੰਜਾਬੀ ਸੰਗੀਤ ਇੰਡਸਟਰੀ ਨੂੰ ਕਦੇ ਵੀ ਨਾਂ ਪੂਰਾ ਹੋਣ ਵਾਲਾ ਘਾਟਾ ਪੈ ਗਿਆ, ਰੱਬ ਉਹਨਾਂ ਦੀ ਰੂਹ ਨੂੰ ਸ਼ਾਂਤੀ ਦੇਵੇ, ਪਰਿਵਾਰ ਨੂੰ ਭਾਣਾ ਮੰਨਣ ਦਾ ਬੱਲ ਬਖਸ਼ੇ 🙏🏻
ਪੰਜਾਬੀ ਲੋਕ ਗਾਇਕ ਪੰਮੀ ਬਾਈ ਇਸ ਤਸਵੀਰ ਵਿੱਚ ਛਿੰਦਾ ਨਾਲ ਦਿਖਾਈ ਦੇ ਰਹੇ ਹਨ। ਕਾਬਿਲੇਗ਼ੌਰ ਹੈ ਕਿ ਸੁਰਿੰਦਰ ਛਿੰਦਾ ਪੰਜਾਬੀ ਇੰਡਸਟਰੀ ਦੇ ਲੈਜੇਂਡਰੀ ਗਾਇਕ ਸਨ। ਉਨ੍ਹਾਂ ਦੇ ਗਾਏ ਗੀਤ ਅੱਜ ਤੱਕ ਲੋਕਾਂ ਦੀ ਜ਼ੁਬਾਨ 'ਤੇ ਹਨ। ਉਹ ਪਿਛਲੇ ਲੰਬੇ ਸਮੇਂ ਤੋਂ ਬੀਮਾਰ ਚੱਲ ਰਹੇ ਸੀ। ਉਨ੍ਹਾਂ ਦੇ ਕਰੀਅਰ ਬਾਰੇ ਗੱਲ ਕਰੀਏ ਤਾਂ ਉਨ੍ਹਾਂ ਦਾ ਸੰਗੀਤਕ ਸਫਰ ਬੜਾ ਹੀ ਕਮਾਲ ਦਾ ਰਿਹਾ ਹੈ। ਉਨ੍ਹਾਂ ਨੇ ਆਪਣੇ ਗਾਇਕੀ ਦੇ ਕਰੀਅਰ 'ਚ ਇੰਡਸਟਰੀ ਨੂੰ ਬੇਸ਼ੁਮਾਰ ਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ।