Surjit Bindrakhia: ਸੁਰਜੀਤ ਬਿੰਦਰੱਖੀਆ ਦੀ ਡੈਥ ਐਨਿਵਰਸਰੀ ਤੇ ਪੁੱਤਰ ਗੀਤਾਜ਼ ਹੋਇਆ ਭਾਵੁਕ, ਅੱਖਾਂ ਨਮ ਕਰ ਦਏਗੀ ਇਹ ਪੋਸਟ
ਗੀਤਾਜ਼ ਨੇ ਆਪਣੀ ਗਾਇਕੀ ਦੇ ਨਾਲ-ਨਾਲ ਅਦਾਕਾਰੀ ਰਾਹੀਂ ਪ੍ਰਸ਼ੰਸ਼ਕਾਂ ਨੂੰ ਖੂਬ ਪ੍ਰਭਾਵਿਤ ਕੀਤਾ।
Download ABP Live App and Watch All Latest Videos
View In Appਦੱਸ ਦੇਈਏ ਕਿ ਹਾਲ ਹੀ ਵਿੱਚ 17 ਨਵੰਬਰ ਨੂੰ ਗੀਤਾਜ਼ ਬਿੰਦਰੱਖੀਆ ਆਪਣੇ ਪਿਤਾ ਅਤੇ ਗਾਇਕ ਸੁਰਜੀਤ ਬਿੰਦਰੱਖੀਆ ਦੀ ਡੈਥ ਐਨਿਵਰਸਰੀ ਤੇ ਭਾਵੁਕ ਨਜ਼ਰ ਆਏ। ਗੀਤਾਜ਼ ਵੱਲੋਂ ਪਿਤਾ ਦੀ ਯਾਦ ਵਿੱਚ ਇੱਕ ਭਾਵੁਕ ਵੀਡੀਓ ਪੋਸਟ ਕੀਤੀ ਗਈ ਹੈ। ਜਿਸ ਨੂੰ ਵੇਖ ਪ੍ਰਸ਼ੰਸਕਾਂ ਦੀਆਂ ਅੱਖਾਂ ਵੀ ਨਮ ਹੋ ਗਈਆਂ।
ਪੰਜਾਬੀ ਗਾਇਕ ਅਤੇ ਅਦਾਕਾਰ ਗੀਤਾਜ਼ ਬਿੰਦਰੱਖੀਆ ਨੇ ਆਪਣੇ ਸੋਸ਼ਲ ਮੀਡੀਆ ਹੈਡਲ ਉੱਪਰ ਪਿਤਾ ਦੀ ਯਾਦ ਵਿੱਚ ਇੱਕ ਖਾਸ ਵੀਡੀਓ ਸ਼ੇਅਰ ਕੀਤਾ ਹੈ। ਇਸ ਨੂੰ ਸ਼ੇਅਰ ਕਰ ਉਨ੍ਹਾਂ ਕੈਪਸ਼ਨ ਵਿੱਚ ਲਿਖਿਆ, 17 ਨਵੰਬਰ 20 ਸਾਲ ਹੋ ਗਏ ਅੱਜ, ਮਿਸ ਯੂ ਬਾਪੂ...ਤੁਸੀ ਰੂਹ ਹੀ ਹੋਰ ਸੀ... ਐਵੇਂ ਨੀ ਲੈਜੇਂਡ ਬਣ ਗਏ... #surjitbindrakhia
ਕਾਬਿਲੇਗੌਰ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਸੁਰਜੀਤ ਬਿੰਦਰੱਖੀਆ ਟੌਪ ਸਿਤਾਰਿਆਂ ਵਿੱਚ ਗਿਣਿਆ ਜਾਂਦਾ ਸੀ। ਉਨ੍ਹਾਂ ਨੇ ਪੰਜਾਬੀ ਦਰਸ਼ਕਾਂ ਨੂੰ ਕਈ ਸੁਪਰਹਿੱਟ ਗੀਤ ਦਿੱਤੇ।
ਕਲਾਕਾਰ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਨਾ ਸਿਰਫ ਫਿਲਮੀ ਸਿਤਾਰਿਆਂ ਸਗੋਂ ਪ੍ਰਸ਼ੰਸ਼ਕਾਂ ਦੇ ਵੀ ਹੋਸ਼ ਉੱਡਾ ਦਿੱਤੇ ਸੀ। ਹਾਲਾਂਕਿ ਆਪਣੇ ਪਿਤਾ ਸੁਰਜੀਤ ਦੀ ਮੌਤ ਤੋਂ ਬਾਅਦ ਗੀਤਾਜ਼ ਨੇ ਨਾਲ ਸਿਰਫ ਆਪਣੀ ਗਾਇਕੀ ਸਗੋਂ ਅਦਾਕਾਰੀ ਨਾਲ ਵੀ ਪ੍ਰਸ਼ੰਸ਼ਕਾਂ ਵਿੱਚ ਆਪਣਾ ਅਤੇ ਆਪਣੇ ਪਰਿਵਾਰ ਦਾ ਨਾਂ ਰੌਸ਼ਨ ਕੀਤਾ। ਗੀਤਾਜ਼ ਨੇ ਆਪਣੀ ਵਿਰਾਸਤ ਨੂੰ ਕਾਇਮ ਰੱਖਿਆ।
ਵਰਕਫਰੰਟ ਦੀ ਗੱਲ ਕਰਿਏ ਤਾਂ ਗੀਤਾਜ਼ ਫਿਲਮ ਗੋਡੇ ਗੋਡੇ ਚਾਅ ਵਿੱਚ ਨਜ਼ਰ ਆਏ ਸੀ। ਇਸ ਫਿਲਮ ਵਿੱਚ ਸੋਨਮ ਬਾਜਵਾ ਅਤੇ ਤਾਨੀਆਂ ਅਹਿਮ ਭੂਮਿਕਾ ਵਿੱਚ ਦਿਖਾਈ ਦਿੱਤੀਆਂ ਸੀ। ਇਸ ਫਿਲਮ ਨੂੰ ਪ੍ਰਸ਼ੰਸਕਾਂ ਵੱਲੋਂ ਖੂਬ ਪਸੰਦ ਕੀਤਾ ਗਿਆ।