ਪੜਚੋਲ ਕਰੋ
Punjabi Singer Wedding: ਮਸ਼ਹੂਰ ਪੰਜਾਬੀ ਗਾਇਕ ਨੇ ਕੈਨੇਡਾ 'ਚ ਗੁੱਪ-ਚੁੱਪ ਕਰਵਾਇਆ ਵਿਆਹ, ਤਸਵੀਰਾਂ ਵਾਇਰਲ
Punjabi Singer Wedding: ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਸਰਬਜੀਤ ਚੀਮਾ (Sarbjit Cheema) ਇਨ੍ਹੀਂ ਦਿਨੀਂ ਸੁਰਖੀਆਂ ਵਿੱਚ ਬਣੇ ਹੋਏ ਹਨ।

Punjabi Singer Wedding
1/6

ਦੱਸ ਦੇਈਏ ਕਿ ਇਸਦੀ ਵਜ੍ਹਾ ਉਨ੍ਹਾਂ ਦਾ ਕੋਈ ਨਵਾਂ ਗੀਤ ਜਾਂ ਫਿਲਮ ਨਹੀਂ ਬਲਕਿ ਉਨ੍ਹਾਂ ਦੇ ਪੁੱਤਰ ਦਾ ਵਿਆਹ ਹੈ। ਦਰਅਸਲ, ਗਾਇਕ ਸਰਬਜੀਤ ਦਾ ਪੁੱਤਰ ਸੁਖਮਨ ਚੀਮਾ ਦਾ ਵਿਆਹ ਦੇ ਬੰਧਨ ਵਿੱਚ ਬੱਝ ਗਿਆ ਹੈ।
2/6

ਉਨ੍ਹਾਂ ਦੇ ਵਿਆਹ ਦੀਆਂ ਕਈ ਤਸਵੀਰਾਂ ਅਤੇ ਵੀਡੀਓ ਸੋਸ਼ਲ ਮੀਡੀਆ ਉੱਪਰ ਤੇਜ਼ੀ ਨਾਲ ਵਾਇਰਲ ਹੋ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਰਿਸੈਪਸ਼ਨ ਦੀ ਖੂਬਸੂਰਤ ਝਲਕ ਵੀ ਸ਼ੇਅਰ ਕੀਤੀ ਹੈ।
3/6

ਸੋਸ਼ਲ ਮੀਡੀਆ ਉੱਪਰ ਵਾਇਰਲ ਹੋ ਰਹੀਆਂ ਇਨ੍ਹਾਂ ਤਸਵੀਰਾਂ ‘ਚ ਤੁਸੀਂ ਵੇਖ ਸਕਦੇ ਹੋ ਕਿ ਸੁਖਮਨ ਚੀਮਾ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ‘ਚ ਲਾਵਾਂ ਲੈਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ਅਤੇ ਵੀਡੀਓ ਦੇ ਸਾਹਮਣੇ ਆਉਂਦੇ ਹੀ ਗਾਇਕ ਨੂੰ ਪ੍ਰਸ਼ੰਸਕਾਂ ਵੱਲੋਂ ਲਗਾਤਾਰ ਵਧਾਈਆਂ ਦਿੱਤੀਆਂ ਜਾ ਰਹੀਆਂ ਹਨ।
4/6

ਜਾਣਕਾਰੀ ਮੁਤਾਬਕ ਸੁਖਮਨ ਚੀਮਾ ਕੈਨੇਡਾ ਦੇ ਵੈਨਕੁਵਰ ਸ਼ਹਿਰ ਦੇ ਇੱਕ ਗੁਰਦੁਆਰਾ ਸਾਹਿਬ ‘ਚ ਵਿਆਹ ਦੇ ਬੰਧਨ ‘ਚ ਬੱਝੇ ਹਨ। ਇੱਕ ਤਸਵੀਰ ‘ਚ ਗਾਇਕ ਸਰਬਜੀਤ ਚੀਮਾ ਆਪਣੇ ਪਰਿਵਾਰ ਦੇ ਨਾਲ ਪੁੱਤਰ ਤੇ ਨੂੰਹ ਨੂੰ ਆਸ਼ੀਰਵਾਦ ਦਿੰਦੇ ਹੋਏ ਨਜ਼ਰ ਆ ਰਹੇ ਹਨ। ਇਸ ਤੋਂ ਇਲਾਵਾ ਗਾਇਕ ਨੇ ਪੁੱਤਰ ਅਤੇ ਨੂੰਹ ਦੇ ਰਿਸੈਪਸ਼ਨ ਲੁੱਕ ਨੂੰ ਵੀ ਸ਼ੇਅਰ ਕੀਤਾ ਹੈ।
5/6

ਸਰਬਜੀਤ ਚੀਮਾ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤਾਂ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਆ ਰਹੇ ਹਨ।
6/6

ਸਰਬਜੀਤ ਚੀਮਾ ਨੇ ਜਿੱਥੇ ਪੰਜਾਬੀ ਗਾਇਕੀ ਨਾਲ ਪ੍ਰਸ਼ੰਸਕਾਂ ਦਾ ਮਨ ਮੋਹਿਆ ਉੱਥੇ ਹੀ ਅਦਾਕਾਰੀ ਦੇ ਖੇਤਰ ਵਿੱਚ ਵੀ ਝੰਡੇ ਗੱਡੇ। ਉਨ੍ਹਾਂ ਨੇ ਹਾਲ ਹੀ ‘ਚ ਫ਼ਿਲਮ ਲੈਂਬਰਗਿੰਨੀ ‘ਚ ਵੀ ਕੰਮ ਕੀਤਾ ਹੈ। ਇਸ ਤੋਂ ਇਲਾਵਾ ਉਹ ਯੋਗਰਾਜ ਸਿੰਘ ਦੇ ਨਾਲ ਹਾਲ ਹੀ ‘ਚ ਫ਼ਿਲਮ ‘ਉੱਚਾ ਦਰ ਬਾਬੇ ਨਾਨਕ ਦਾ’ ‘ਚ ਵੀ ਨਜ਼ਰ ਆਉਣ ਵਾਲੇ ਹਨ।
Published at : 15 Jul 2024 08:37 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਆਈਪੀਐਲ
ਸਿਹਤ
Advertisement
ਟ੍ਰੈਂਡਿੰਗ ਟੌਪਿਕ
