Kulhad Pizza Couple: ਕੁੱਲ੍ਹੜ ਪੀਜ਼ਾ ਕਪਲ ਦਾ ਇੰਸਟਾਗ੍ਰਾਮ Hack ਕਰਨ ਪਿੱਛੇ ਇਸ ਸ਼ਖਸ਼ ਦਾ ਹੱਥ, ਵਿਦੇਸ਼ 'ਚ ਬੈਠ ਕੀਤੀ ਅਜਿਹੀ ਹਰਕਤ
ਇਸਦੀ ਜਾਣਕਾਰੀ ਹੁਣ ਸਾਹਮਣੇ ਆ ਗਈ ਹੈ। ਦਰਅਸਲ, ਗੁਰਪ੍ਰੀਤ ਵੱਲੋਂ ਆਪਣੇ ਸੋਸ਼ਲ ਅਕਾਊਂਟ ਉੱਪਰ ਵੀਡੀਓ ਸ਼ੇਅਰ ਕਰ ਇਸਦੀ ਜਾਣਕਾਰੀ ਦਿੱਤੀ ਗਈ ਹੈ।
Download ABP Live App and Watch All Latest Videos
View In Appਉਨ੍ਹਾਂ ਨੇ ਵੀਡੀਓ ਸ਼ੇਅਰ ਕਰਦੇ ਹੋਏ ਕਿਹਾ ਕਿ ਹਾਲ ਹੀ ਵਿੱਚ ਕੁਝ ਲੋਕਾਂ ਨੂੰ ਪਤਾ ਹੋਏਗਾ ਕਿ ਦੋ ਦਿਨ ਪਹਿਲਾਂ ਮੇਰੀ ਇੰਸਟਾਗ੍ਰਾਮ ਆਈਡੀ ਹੈਕ ਕਰ ਲਈ ਗਈ ਸੀ, ਜੋ ਕਿ ਤੁਰਕੀ ਵਿੱਚ ਕੀਤੀ ਗਈ ਸੀ।
ਇਸਦੇ ਨਾਲ ਹੀ ਉਨ੍ਹਾਂ ਵੱਲੋਂ ਆਈਡੀ ਨੂੰ ਰਿਕਵਰ ਕਰਵਾਉਣ ਵਾਲਿਆਂ ਦਾ ਵੀ ਧੰਨਵਾਦ ਕੀਤਾ ਹੈ।
ਦੱਸ ਦੇਈਏ ਕਿ ਹਾਲ ਹੀ ਵਿੱਚ ਕਿਸੇ ਅਣਜਾਣ ਸ਼ਖਸ਼ ਨੇ ਸਹਿਜ ਅਰੋੜਾ ਦੀ ਪਤਨੀ ਗੁਰਪ੍ਰੀਤ ਕੌਰ ਦੇ ਇੰਸਟਾਗ੍ਰਾਮ ਅਕਾਊਂਟ ਤੋਂ ਤਸਵੀਰਾਂ ਪੋਸਟ ਕੀਤੀਆਂ ਗਈਆਂ। ਜੋ ਕਿ ਤੁਰਕੀ ਦਾ ਰਹਿਣ ਵਾਲਾ ਹੈ।
ਇਸ ਤੋਂ ਬਾਅਦ ਇੰਟਰਨੈੱਟ ਉੱਪਰ ਤਰਥੱਲੀ ਮੱਚ ਗਈ ਸੀ। ਜਦੋਂ ਹੀ ਇਨ੍ਹਾਂ ਤਸਵੀਰਾਂ ਨੂੰ ਯੂਜ਼ਰਸ ਨੇ ਦੇਖਿਆ ਤਾਂ ਜੋੜੇ ਦਾ ਅਕਾਊਂਟ ਹੈਕ ਹੋਣ ਦੀ ਚਰਚਾ ਹਰ ਪਾਸੇ ਹੋਣ ਲੱਗੀ। ਹਾਲਾਂਕਿ ਕੁਝ ਹੀ ਮਿੰਟਾਂ ਵਿੱਚ ਫਿਰ ਇਨ੍ਹਾਂ ਨੂੰ ਡਿਲੀਟ ਕਰ ਦਿੱਤਾ ਗਿਆ।
ਦੱਸ ਦੇਈਏ ਕਿ ਹਾਲ ਹੀ ਵਿੱਚ ਜਲੰਧਰ ਦੇ ਕੁੱਲ੍ਹੜ ਪੀਜ਼ਾ ਕਪਲ ਨੂੰ ਸੁਰੱਖਿਆ ਦਿੱਤੀ ਗਈ ਹੈ। ਉਨ੍ਹਾਂ ਦੀ ਸੁਰੱਖਿਆ ਵਿੱਚ 2 ਤੈਨਾਤ ਰਹਿਣਗੇ। ਇੱਕ ਪੀਸੀਆਰ ਦੀ ਗੱਡੀ ਵੀ ਉਹਨਾਂ ਦੇ ਘਰ ਅਤੇ ਰੈਸਟੋਰੈਂਟ ਦੀ ਰਖਵਾਲੀ ਕਰੇਗੀ ਅਤੇ ਪੁਲਿਸ ਦੀ ਨਜ਼ਰ ਇਨ੍ਹਾਂ ਤੇ ਬਣੀ ਰਹੇਗੀ।