ਪੜਚੋਲ ਕਰੋ
Punjabi Singer: ਪੰਜਾਬੀ ਗਾਇਕ ਨੇ ਪਰਿਵਾਰ ਲਈ ਕੈਂਸਰ ਵਰਗੀ ਭਿਆਨਕ ਬਿਮਾਰੀ ਨੂੰ ਹਰਾਇਆ, ਭਾਵੁਕ ਹੋ ਬੋਲੇ...
Punjabi Singer jaz Dhami: ਮਸ਼ਹੂਰ ਪੰਜਾਬੀ ਗਾਇਕ ਜੈਜ਼ ਧਾਮੀ (jaz Dhami) ਵੱਲੋਂ ਹਾਲ ਹੀ ਵਿੱਚ ਹੈਰਾਨ ਕਰਨ ਵਾਲਾ ਖੁਲਾਸਾ ਕੀਤਾ ਗਿਆ। ਜਿਸ ਨੇ ਪ੍ਰਸ਼ੰਸਕਾਂ ਦੇ ਹੋਸ਼ ਉੱਡਾ ਦਿੱਤੇ।

Punjabi Singer jaz Dhami
1/5

ਦਰਅਸਲ, ਪਿਛਲੇ ਲੰਮੇ ਸਮੇਂ ਤੋਂ ਗਾਇਕ ਕੈਂਸਰ ਦੇ ਨਾਲ ਜੰਗ ਲੜ ਰਿਹਾ ਸੀ। ਇਸਦੀ ਜਾਣਕਾਰੀ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਪਰ ਪੋਸਟ ਸ਼ੇਅਰ ਕਰ ਦਿੱਤੀ। ਜਿਸ ਤੋਂ ਬਾਅਦ ਪ੍ਰਸ਼ੰਸਕਾਂ ਦੇ ਨਾਲ-ਨਾਲ ਫਿਲਮੀ ਸਿਤਾਰਿਆਂ ਨੇ ਵੀ ਇਸ ਉੱਪਰ ਪ੍ਰਤੀਕਿਰਿਆ ਦਿੱਤੀ।
2/5

ਇਸ ਵਿਚਾਲੇ ਪੰਜਾਬੀ ਗਾਇਕ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਨਵਾਂ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਉਸ ਨੇ ਆਪਣੇ ਕੈਂਸਰ ਹੋਣ ਤੋਂ ਲੈ ਕੇ ਉਸ ਦੇ ਇਲਾਜ, ਆਪਣੀ ਖੁਰਾਕ ਅਤੇ ਰੋਜ਼ਾਨਾ ਰੁਟੀਨ ਬਾਰੇ ਦੱਸਿਆ ਹੈ।
3/5

ਉਨ੍ਹਾਂ ਨੇ ਦੱਸਿਆ ਕਿ ਕਿਵੇਂ ਕੈਂਸਰ ਦੀ ਬਿਮਾਰੀ ਪਤਾ ਲੱਗਣ ‘ਤੇ ਉਹ ਪੂਰੀ ਤਰ੍ਹਾਂ ਘਬਰਾ ਗਏ ਸੀ ਅਤੇ ਉਸ ਦੀ ਦੁਨੀਆ ਪੂਰੀ ਤਰ੍ਹਾਂ ਹਿੱਲ ਗਈ ਸੀ।
4/5

ਹਾਲਾਂਕਿ ਬਾਅਦ ਵਿੱਚ ਉਨ੍ਹਾਂ ਨੇ ਇਸ ਖਤਰਨਾਕ ਬਿਮਾਰੀ ਨਾਲ ਲੜਨ ਦਾ ਫੈਸਲਾ ਲਿਆ ਅਤੇ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ਦੇ ਲਈ ਆਪਣੀ ਡੇਲੀ ਰੁਟੀਨ ‘ਚ ਬਦਲਾਅ ਕੀਤਾ। ਠੰਢੇ ਪਾਣੀ ‘ਚ ਘੰਟਿਆਂ ਬੱਧੀ ਰਹਿਣ ਅਤੇ ਇੱਕ ਅਨੁਸ਼ਾਸਿਤ ਖੁਰਾਕ ਤੱਕ ਕਈ ਘੰਟੇ ਕਸਰਤ ਦੇ ਕਾਰਨ ਇਸ ਬਿਮਾਰੀ ਤੋਂ ਨਿਜ਼ਾਤ ਪਾਉਣ ‘ਚ ਸਫਲ ਰਹੇ।
5/5

ਦੱਸ ਦਈਏ ਕਿ ਕੁਝ ਦਿਨ ਪਹਿਲਾਂ ਜੈਜ਼ ਧਾਮੀ ਨੇ ਕੈਂਸਰ ਦੇ ਬਾਰੇ ਪੁਸ਼ਟੀ ਕੀਤੀ ਸੀ ਅਤੇ ਦੱਸਿਆ ਸੀ ਕਿ ਕਿਸ ਤਰ੍ਹਾਂ ਉਹ ਆਪਣੇ ਲਈ ਅਤੇ ਆਪਣੇ ਪਰਿਵਾਰ ਦੇ ਲਈ ਇਸ ਗੰਭੀਰ ਬਿਮਾਰੀ ਦੇ ਨਾਲ ਲੜੇ। ਜੈਜ਼ੀ ਧਾਮੀ ਦੇ ਵੱਲੋਂ ਸਾਂਝੇ ਕੀਤੇ ਗਏ ਇਸ ਵੀਡੀਓ ‘ਤੇ ਫੈਨਜ਼ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ।
Published at : 01 Oct 2024 09:00 PM (IST)
View More
Advertisement
Advertisement
Advertisement
ਟਾਪ ਹੈਡਲਾਈਨ
ਸੰਗਰੂਰ
ਦੇਸ਼
ਅੰਮ੍ਰਿਤਸਰ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
