Diljit Dosanjh: ਦਿਲਜੀਤ ਦੋਸਾਂਝ- ਨਿਮਰਤ ਦੀ ਫਿਲਮ 'ਜੋੜੀ' ਸੁਰਖੀਆਂ 'ਚ ਕਿਉਂ, ਜਾਣੋ ਦਿਲਚਸਪ ਵਜ੍ਹਾ
Diljit Dosanjh- Nimrat khaira s film Jodi: ਪੰਜਾਬੀ ਗਾਇਕ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਫਿਲਮ ਜੋੜੀ ਲਗਾਤਾਰ ਸੁਰਖੀਆਂ ਵਿੱਚ ਬਣੀ ਹੋਈ ਹੈ। ਖਾਸ ਗੱਲ ਇਹ ਹੈ ਕਿ ਦਿਲਜੀਤ ਅਤੇ ਨਿਮਰਤ ਦੀ ਜੋੜੀ ਨੂੰ ਪਰਦੇ ਉੱਪਰ ਦੇਖਣ ਲਈ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਇਸ ਵਿਚਕਾਰ ਅਸੀ ਤੁਹਾਨੂੰ ਫਿਲਮ ਜੋੜੀ ਤੋਂ ਦੋਵੇਂ ਕਲਾਕਾਰਾਂ ਦੀਆਂ ਕੁਝ ਖਾਸ ਤਸਵੀਰਾਂ ਦਿਖਾਉਣ ਜਾ ਰਹੇ ਹਾਂ। ਜੋ ਪ੍ਰਸ਼ੰਸ਼ਕਾਂ ਦਾ ਧਿਆਨ ਆਪਣੇ ਵੱਲ ਖਿੱਚ ਰਹੀਆਂ ਹਨ।
Download ABP Live App and Watch All Latest Videos
View In Appਦੱਸ ਦੇਈਏ ਕਿ ਦਿਲਜੀਤ ਦੋਸਾਂਝ ਅਤੇ ਨਿਮਰਤ ਖਹਿਰਾ ਦੀ ਰੋਮਾਂਟਿਕ-ਕਾਮੇਡੀ ਪੀਰੀਅਡ ਫਿਲਮ ਜੋੜੀ ਅੰਬਰਦੀਪ ਸਿੰਘ ਦੁਆਰਾ ਲਿਖੀ ਅਤੇ ਨਿਰਦੇਸ਼ਿਤ ਕੀਤੀ ਗਈ ਹੈ।
ਖਾਸ ਗੱਲ ਇਹ ਹੈ ਕਿ ਇਸ ਦਾ ਸਹਿ-ਨਿਰਮਾਣ ਅਮਰਿੰਦਰ ਗਿੱਲ ਅਤੇ ਕਾਰਜ ਗਿੱਲ ਦੁਆਰਾ ਰਿਦਮ ਬੁਆਏਜ਼ ਐਂਟਰਟੇਨਮੈਂਟ ਦੇ ਨਾਲ ਦਲਮੋਰਾ ਫਿਲਮਜ਼ ਨਾਲ ਅਤੇ ਦਿਲਜੀਤ ਦੁਸਾਂਝ ਨੇ ਦੁਸਾਂਝਵਾਲਾ ਪ੍ਰੋਡਕਸ਼ਨ ਅਧੀਨ ਕੀਤਾ ਹੈ।
ਫਿਲਮ ਦੇ ਰਿਲੀਜ਼ ਤੋਂ ਪਹਿਲਾਂ ਹੀ ਦਿਲਜੀਤ ਅਤੇ ਨਿਮਰਤ ਦੀ ਲੁੱਕ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਚੁੱਕੀ ਹੈ।
ਦਿਲਜੀਤ ਅਤੇ ਨਿਮਰਤ ਦੀ ਦੋਗਾਣਾ ਜੋੜੀ ਨੇ ਇੱਕ ਵਾਰ ਫਿਰ ਤੋਂ ਪੰਜਾਬੀ ਵਿਰਸੇ ਨੂੰ ਯਾਦ ਕਰਵਾ ਦਿੱਤਾ ਹੈ।
ਦਰਅਸਲ, ਪੁਰਾਣੇ ਸਮੇਂ ਵਿੱਚ ਪਿੰਡਾਂ ਵਿੱਚ ਸਟੇਜ਼ ਸ਼ੋਅ ਲਗਾਏ ਜਾਂਦੇ ਸੀ। ਜਿੱਥੇ ਪਿੰਡਾਂ ਦੇ ਲੋਕ ਵੱਧ-ਚੜ੍ਹ ਕੇ ਹਿੱਸਾ ਲੈਂਦੇ ਸੀ।
ਜਾਣਕਾਰੀ ਮੁਤਾਬਕ ਇਹ ਜੋੜੀ ਪਰਦੇ ਉੱਪਰ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਦੇ ਕਿਰਦਾਰ ਨੂੰ ਜ਼ਿੰਦਾ ਕਰਨਗੇ। ਦੱਸ ਦੇਈਏ ਕਿ ਇਹ ਫਿਲਮ 5 ਮਈ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਜਾ ਰਹੀ ਹੈ।
ਦਿਲਜੀਤ ਦੋਸਾਂਝ ਨਾਲ ਨਿਮਰਤ ਖਹਿਰਾ ਦੀ ਲੁੱਕ ਨੂੰ ਜਿਵੇਂ ਪਿਆਰ ਮਿਲ ਰਿਹਾ ਹੈ। ਉਸ ਹਿਸਾਬ ਨਾਲ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਦੀ ਫਿਲਮ ਜੋੜੀ ਨੂੰ ਵੀ ਦਰਸ਼ਕਾਂ ਦਾ ਭਰਮਾ ਹੁੰਗਾਰਾ ਮਿਲੇਗਾ।