ਪੰਜਾਬ ਦੇ CM ਭਗਵੰਤ ਮਾਨ ਨੂੰ ਮਿਲੀ ਮਿਸ ਯੂਨੀਵਰਸ Harnaaz Kaur Sandhu, ਰਾਘਵ ਚੱਢਾ ਨੇ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਤਸਵੀਰਾਂ
Punjab News: ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ (Harnaaz Kaur Sandhu) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Mann) ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਦੌਰਾਨ ਹਰਨਾਜ਼ ਕੌਰ ਸੰਧੂ ਨੇ ਮੁੱਖ ਮੰਤਰੀ ਨਾਲ ਕਈ ਅਹਿਮ ਮੁੱਦਿਆਂ 'ਤੇ ਚਰਚਾ ਕੀਤੀ। ਹਰਨਾਜ਼ ਕੌਰ ਸੰਧੂ ਨੇ ਸਾਲ 2021 ਵਿੱਚ ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਦੇਸ਼ ਦਾ ਮਾਣ ਵਧਾਇਆ ਹੈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਸਮੇਤ ਕਈ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ।
Download ABP Live App and Watch All Latest Videos
View In Appਰਾਘਵ ਚੱਢਾ ਨੇ ਆਪਣੇ ਟਵਿੱਟਰ ਹੈਂਡਲ ਤੋਂ ਮੁਲਾਕਾਤ ਦੀ ਜਾਣਕਾਰੀ ਦਿੱਤੀ। ਰਾਘਵ ਚੱਢਾ ਨੇ ਲਿਖਿਆ ਕਿ ਮੈਨੂੰ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਨੂੰ ਮਿਲਣ ਦਾ ਮੌਕਾ ਮਿਲਿਆ।
ਉਨ੍ਹਾਂ ਅੱਗੇ ਲਿਖਿਆ ਕਿ ਅੱਜ ਸਵੇਰੇ ਹਰਨਾਜ਼ ਕੌਰ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦਾ ਆਪਣੇ ਕੰਮ ਨੂੰ ਲੈ ਕੇ ਉਤਸ਼ਾਹ, ਦ੍ਰਿੜਤਾ ਤੇ ਦੇਸ਼ ਪ੍ਰਤੀ ਵਚਨਬੱਧਤਾ ਪ੍ਰੇਰਨਾਦਾਇਕ ਹੈ।
ਰਾਘਵ ਚੱਢਾ ਨੇ ਮੁਲਾਕਾਤ ਦੀਆਂ ਤਸਵੀਰਾਂ ਵੀ ਪੋਸਟ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਰਨਾਜ਼ ਕੌਰ ਸੰਧੂ ਮਿਸ ਯੂਨੀਵਰਸ ਦਾ ਤਾਜ ਪਹਿਨੀ ਹੋਈ ਨਜ਼ਰ ਆ ਰਹੀ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੁੱਖ ਮੰਤਰੀ ਨਿਵਾਸ 'ਤੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਦੇਸ਼ ਨੂੰ 21 ਸਾਲ ਬਾਅਦ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ 'ਤੇ ਵਧਾਈ ਦਿੱਤੀ।
ਦਰਅਸਲ 'ਚ ਸਾਲ 2000 'ਚ ਲਾਰਾ ਦੱਤਾ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤਿਆ ਸੀ। 21 ਸਾਲਾਂ ਬਾਅਦ ਹਰਨਾਜ਼ ਸੰਧੂ ਨੇ ਮਿਸ ਯੂਨੀਵਰਸ ਦਾ ਖਿਤਾਬ ਜਿੱਤ ਕੇ ਦੇਸ਼ ਨੂੰ ਮਾਣ ਦਾ ਮੌਕਾ ਦਿੱਤਾ ਹੈ।