Karan Aujla: ਕਰਨ ਔਜਲਾ ਜਨਮਦਿਨ 'ਤੇ ਫੈਨਜ਼ ਨੂੰ ਦੇਣਗੇ ਖਾਸ ਸਰਪ੍ਰਾਈਜ਼, ਕੀਤਾ ਇਹ ਐਲਾਨ
ਪੰਜਾਬੀ ਗਾਇਕ ਕਰਨ ਔਜਲਾ (Karan Aujla) ਮਿਊਜ਼ਿਕ ਇੰਡਸਟਰੀ ਦਾ ਜਾਣਿਆ ਪਹਿਚਾਣਿਆ ਨਾਮ ਹੈ। ਉਨ੍ਹਾਂ ਦੀ ਗਾਇਕੀ ਦੇ ਚਰਚੇ ਨਾ ਸਿਰਫ ਦੇਸ਼ ਸਗੋਂ ਵਿਦੇਸ਼ ਵਿੱਚ ਵੀ ਸੁਣਨ ਨੂੰ ਮਿਲਦੇ ਹਨ। ਇਸ ਤੋਂ ਇਲਾਵਾ ਕਰਨ ਅਜਿਹੇ ਕਲਾਕਾਰ ਹਨ ਜੋ ਆਪਣੇ ਪ੍ਰਸ਼ੰਸ਼ਕਾਂ ਨਾਲ ਹਮੇਸ਼ਾ ਜੁੜੇ ਰਹਿੰਦੇ ਹਨ।
Download ABP Live App and Watch All Latest Videos
View In Appਇਸ ਵਿਚਕਾਰ ਕਲਾਕਾਰ ਵੱਲੋਂ ਫੈਨਜ਼ ਲਈ ਖਾਸ ਐਲਾਨ ਕੀਤਾ ਗਿਆ ਹੈ। ਜਿਸ ਦਾ ਖੁਲਾਸਾ ਉਹ ਆਪਣੇ ਜਨਮਦਿਨ ਉੱਪਰ ਯਾਨਿ 18 ਜਨਵਰੀ ਨੂੰ ਕਰਨਗੇ। ਗਾਇਕ ਦੇ ਇਸ ਐਲਾਨ ਤੋਂ ਬਾਅਦ ਉਨ੍ਹਾਂ ਦੇ ਤੋਹਫ਼ੇ ਦਾ ਪ੍ਰਸ਼ੰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।
ਦਰਅਸਲ, ਕਲਾਕਾਰ ਵੱਲੋਂ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਅਕਾਊਂਟ ਇੰਸਟਾਗ੍ਰਾਮ ਦੀ ਸਟੋਰੀ ਵਿੱਚ ਇੱਕ ਛੋਟੀ ਜਿਹੀ ਵੀਡੀਓ ਕਲਿੱਪ ਸ਼ੇਅਰ ਕੀਤੀ ਗਈ ਹੈ।
ਜਿਸ ਵਿੱਚ ਉਹ ਇਹ ਕਹਿੰਦੇ ਹੋਏ ਨਜ਼ਰ ਆ ਰਹੇ ਹਨ ਕਿ ਈਪੀ ਦਾ ਪੋਸਟਰ ਪਾਉਣ ਲੱਗਾ... ਹੁਣੇ ਨਹੀਂ ਮੇਰੇ ਜਨਮਦਿਨ ਤੇ...ਔਕੇ ਬਾਏ... ਇਸ ਵੀਡੀਓ ਵਿੱਚ ਕਰਨ ਸਿਰ ਉੱਪਰ ਪੱਗ ਬੰਨ੍ਹੇ ਨਜ਼ਰ ਆ ਰਹੇ ਹਨ।
ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਕਰਨ ਔਜਲਾ ਦਾ ਰੈਪਰ ਬਾਦਸ਼ਾਹ ਨਾਲ ਗੀਤ ਪਲੇਅਰਜ਼ ਰਿਲੀਜ਼ ਹੋਇਆ। ਜਿਸਨੂੰ ਪ੍ਰਸ਼ੰਸ਼ਕਾਂ ਦਾ ਭਰਪੂਰ ਪਿਆਰ ਮਿਲਿਆ।
ਪ੍ਰਸ਼ੰਸ਼ਕਾਂ ਨੂੰ ਦੋਵਾਂ ਦੀ ਧਮਾਕੇਦਾਰ ਕੈਮਿਸਟ੍ਰੀ ਬੇਹੱਦ ਪਸੰਦ ਆ ਰਹੀ ਹੈ। ਫਿਲਹਾਲ ਫੈਨਜ਼ ਕਰਨ ਦੇ ਤੋਹਫ਼ੇ ਦਾ ਇੰਤਜ਼ਾਰ ਕਰ ਰਹੇ ਹਨ। ਕਲਾਕਾਰ ਦੇ ਜਨਮਦਿਨ ਉੱਪਰ ਕੀ ਧਮਾਕਾ ਹੁੰਦਾ ਹੈ ਇਹ ਦੇਖਣਾ ਮਜ਼ੇਦਾਰ ਰਹੇਗਾ।