ਜੈਕਲੀਨ ਤੇ ਰੀਆ ਚੱਕਰਵਰਤੀ ਜਾਂਚ ਏਜੰਸੀਆਂ ਦੇ ਰਾਡਾਰ `ਤੇ, ਦੀਪਿਕਾ ਐਸ਼ਵਰਿਆ ਵੀ ਫ਼ਸ ਚੁੱਕੀਆਂ ਹਨ ਕਾਨੂੰਨੀ ਝਮੇਲੇ `ਚ
ਮਨੋਰੰਜਨ ਉਦਯੋਗ ਵਿੱਚ ਹਰ ਰੋਜ਼ ਕੁਝ ਨਾ ਕੁਝ ਵੱਡਾ ਹੁੰਦਾ ਹੈ। ਜਿਸ ਕਾਰਨ ਬਾਲੀਵੁੱਡ ਅਕਸਰ ਸੁਰਖੀਆਂ ਦਾ ਹਿੱਸਾ ਬਣ ਜਾਂਦਾ ਹੈ। ਜ਼ਰੂਰੀ ਨਹੀਂ ਕਿ ਹਰ ਵਾਰ ਚਰਚਾ 'ਚ ਰਹਿਣ ਦਾ ਕਾਰਨ ਚੰਗਾ ਹੋਵੇ। ਕਈ ਵਾਰ ਸੈਲੇਬਸ ਵਿਵਾਦ ਦਾ ਹਿੱਸਾ ਬਣ ਜਾਂਦੇ ਹਨ। ਕਈ ਮਸ਼ਹੂਰ ਹਸਤੀਆਂ ਨੂੰ ਇਸ ਸਮੇਂ ਕਾਨੂੰਨੀ ਅੜਚਨਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਕੁਝ ਇਸ ਸਮੇਂ ਇਨ੍ਹਾਂ ਮੁਸ਼ਕਲਾਂ ਵਿੱਚ ਵੀ ਫਸ ਜਾਂਦੇ ਹਨ। ਬਾਲੀਵੁੱਡ ਦੀਆਂ ਕਈ ਅਜਿਹੀਆਂ ਅਭਿਨੇਤਰੀਆਂ ਹਨ, ਜਿਨ੍ਹਾਂ ਨੂੰ ਕਾਨੂੰਨ ਦੇ ਸ਼ਿਕੰਜੇ 'ਚੋਂ ਗੁਜ਼ਰਨਾ ਪਿਆ ਹੈ।ਇਸ 'ਚ ਬਾਲੀਵੁੱਡ ਦੀਆਂ ਟਾਪ ਅਭਿਨੇਤਰੀਆਂ ਦੀਪਿਕਾ ਪਾਦੂਕੋਣ ਤੋਂ ਲੈ ਕੇ ਰੀਆ ਚੱਕਰਵਰਤੀ ਤੱਕ ਕਈ ਅਭਿਨੇਤਰੀਆਂ ਸ਼ਾਮਲ ਹਨ। ਇਸ ਸੂਚੀ 'ਚ ਕਈ ਅਜਿਹੀਆਂ ਅਭਿਨੇਤਰੀਆਂ ਵੀ ਹਨ, ਜਿਨ੍ਹਾਂ ਨੂੰ ਜਾਂਚ ਏਜੰਸੀ ਦਾ ਸਾਹਮਣਾ ਵੀ ਕਰਨਾ ਪਿਆ ਹੈ।
Download ABP Live App and Watch All Latest Videos
View In Appਇਸ ਲਿਸਟ 'ਚ ਪਹਿਲਾ ਨਾਂ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਦਾ ਹੈ। ਜੈਕਲੀਨ 'ਤੇ ਕੋਨਮੈਨ ਸੁਕੇਸ਼ ਚੰਦਰਸ਼ੇਖਰ ਤੋਂ ਕਰੋੜਾਂ ਦੇ ਮਹਿੰਗੇ ਤੋਹਫ਼ੇ ਲੈਣ ਦਾ ਦੋਸ਼ ਹੈ। ਇਸ ਮਾਮਲੇ 'ਚ ਈਡੀ ਨੇ ਜੈਕਲੀਨ ਤੋਂ ਪੁੱਛਗਿੱਛ ਕੀਤੀ ਹੈ ਅਤੇ ਉਸ ਦੇ ਖਿਲਾਫ ਚਾਰਜਸ਼ੀਟ ਦਾਇਰ ਕਰਨ ਜਾ ਰਹੀ ਹੈ।
ਸੁਕੇਸ਼ ਚੰਦਰੇਸ਼ਖਰ ਮਨੀ ਲਾਂਡਰਿੰਗ ਮਾਮਲੇ 'ਚ ਜੈਕਲੀਨ ਦੇ ਨਾਲ ਨੋਰਾ ਫਤੇਹੀ ਦਾ ਨਾਂ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਈਡੀ ਨੇ ਨੋਰਾ ਤੋਂ ਵੀ ਪੁੱਛਗਿੱਛ ਕੀਤੀ ਸੀ।
ਸੁਸ਼ਾਂਤ ਸਿੰਘ ਰਾਜਪੂਤ ਖੁਦਕੁਸ਼ੀ ਮਾਮਲੇ 'ਚ ਰੀਆ ਚੱਕਰਵਰਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਈਡੀ ਅਤੇ ਐਨਸੀਬੀ ਦੋਵਾਂ ਨੇ ਰਿਆ ਚੱਕਰਵਰਤੀ ਤੋਂ ਪੁੱਛਗਿੱਛ ਕੀਤੀ ਹੈ। ਹਾਲ ਹੀ 'ਚ NCB ਨੇ ਡਰੱਗਜ਼ ਮਾਮਲੇ 'ਚ ਚਾਰਜਸ਼ੀਟ ਦਾਖਲ ਕੀਤੀ ਹੈ, ਜਿਸ 'ਚ ਰੀਆ ਚੱਕਰਵਰਤੀ ਦਾ ਨਾਂ ਵੀ ਸ਼ਾਮਲ ਹੈ। ਰੀਆ 'ਤੇ ਸੁਸ਼ਾਂਤ ਨੂੰ ਡਰੱਗ ਸਪਲਾਈ ਕਰਨ ਦਾ ਦੋਸ਼ ਹੈ। ਜਿਸ ਤੋਂ ਬਾਅਦ ਰੀਆ ਦੀਆਂ ਮੁਸ਼ਕਿਲਾਂ ਹੋਰ ਵਧ ਸਕਦੀਆਂ ਹਨ।
ਸੁਸ਼ਾਂਤ ਸਿੰਘ ਰਾਜਪੂਤ ਦੀ ਮੌਤ ਤੋਂ ਬਾਅਦ ਬਾਲੀਵੁੱਡ ਡਰੱਗਜ਼ ਕਨੈਕਸ਼ਨ ਦੀ ਜਾਂਚ ਸ਼ੁਰੂ ਹੋਈ ਸੀ। ਇਸ ਮਾਮਲੇ 'ਚ ਦੀਪਿਕਾ ਪਾਦੁਕੋਣ ਤੋਂ ਵੀ ਕਈ ਘੰਟੇ ਪੁੱਛਗਿੱਛ ਕੀਤੀ ਗਈ।
ਬਾਲੀਵੁੱਡ ਡਰੱਗਜ਼ ਮਾਮਲੇ 'ਚ ਕਈ ਮਸ਼ਹੂਰ ਹਸਤੀਆਂ ਫਸ ਗਈਆਂ ਹਨ। ਇਸ ਲਿਸਟ 'ਚ ਸ਼ਰਧਾ ਕਪੂਰ ਵੀ ਸ਼ਾਮਲ ਸੀ। ਐਨਸੀਬੀ ਨੇ ਇਸ ਮਾਮਲੇ ਵਿੱਚ ਸ਼ਰਧਾ ਤੋਂ ਕਈ ਘੰਟੇ ਪੁੱਛਗਿੱਛ ਵੀ ਕੀਤੀ ਸੀ।
ਸਾਲ 2021 'ਚ ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਦੇ ਘਰ ਇਨਕਮ ਟੈਕਸ ਨੇ ਛਾਪਾ ਮਾਰਿਆ ਸੀ। ਤਾਪਸੀ 'ਤੇ ਟੈਕਸ ਚੋਰੀ ਦੇ ਦੋਸ਼ ਲੱਗੇ ਸਨ। ਜਿਸ ਤੋਂ ਬਾਅਦ ਤਾਪਸੀ ਤੋਂ ਕਈ ਦਿਨਾਂ ਤੱਕ ਪੁੱਛਗਿੱਛ ਵੀ ਕੀਤੀ ਗਈ।
ਪਨਾਮਾ ਪੇਪਰਜ਼ ਲੀਕ ਮਾਮਲੇ 'ਚ ਅਮਿਤਾਭ ਬੱਚਨ ਦੀ ਨੂੰਹ ਐਸ਼ਵਰਿਆ ਰਾਏ ਬੱਚਨ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਈਡੀ ਨੇ ਇਸ ਮਾਮਲੇ ਵਿੱਚ ਐਸ਼ਵਰਿਆ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਸੀ।