Satinder Sartaaj: ਸਤਿੰਦਰ ਸਰਤਾਜ ਨੇ ਤਸਵੀਰਾਂ ਸ਼ੇਅਰ ਕਰ ਦਿਖਾਏ ਦੁਬਈ ਦੇ ਖੂਬਸੂਰਤ ਨਜ਼ਾਰੇ, ਕੈਪਸ਼ਨ 'ਚ ਕਹੀ ਇਹ ਗੱਲ
ਸਤਿੰਦਰ ਸਰਤਾਜ ਪੰਜਾਬੀ ਇੰਡਸਟਰੀ ਦੇ ਟੌਪ ਕਲਾਕਾਰ ਹਨ। ਉਨ੍ਹਾਂ ਨੇ ਆਪਣੇ ਕਰੀਅਰ 'ਚ ਮਿਊਜ਼ਿਕ ਇੰਡਸਟਰੀ ਨੂੰ ਅਨੇਕਾਂ ਸੁਪਰਹਿੱਟ ਗਾਣੇ ਤੇ ਐਲਬਮਾਂ ਦਿੱਤੀਆਂ ਹਨ। ਸਰਤਾਜ ਇੰਨੀਂ ਦਿਨੀਂ ਦੁਬਈ ਵਿੱਚ ਹਨ ਅਤੇ ਇੱਥੇ ਉਹ ਖੂਬ ਸੁਰਖੀਆਂ ਬਟੋਰ ਰਹੇ ਹਨ।
Download ABP Live App and Watch All Latest Videos
View In Appਦਰਅਸਲ, ਸਰਤਾਜ ਨੇ 29 ਨਵੰਬਰ ਨੂੰ ਦੁਬਈ ਦੇ ਟੈਨਿਸ ਸਟੇਡੀਅਮ 'ਚ ਲਾਈਵ ਪਰਫਾਰਮ ਕੀਤਾ ਹੈ। ਇਸ ਦੇ ਨਾਲ ਨਾਲ ਇੰਨੀਂ ਦਿਨੀਂ ਸਰਤਾਜ ਦੁਬਈ ਦੀ ਸੈਰ ਕਰਦੇ ਵੀ ਨਜ਼ਰ ਆ ਰਹੇ ਹਨ।
ਸਰਤਾਜ ਲਗਾਤਾਰ ਦੁਬਈ ਤੋਂ ਆਪਣੀਆਂ ਬੇਹੱਦ ਖੂਬਸੂਰਤ ਤਸਵੀਰਾਂ ਸ਼ੇਅਰ ਕਰ ਰਹੇ ਹਨ।
ਉਨ੍ਹਾਂ ਨੇ ਆਪਣੀ ਇੱਕ ਤਾਜ਼ਾ ਵੀਡੀਓ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ, ਜਿਸ ਵਿੱਚ ਉਹ ਦੁਬਈ ਦੇ ਖੂਬਸੂਰਤ ਨਜ਼ਾਰਿਆਂ ਦਾ ਅਨੰਦ ਮਾਣਦੇ ਨਜ਼ਰ ਆ ਰਹੇ ਹਨ।
ਬੈਕਗਰਾਊਂਡ 'ਚ ਸਰਤਾਜ ਦਾ ਗਾਣਾ ਚੱਲਦੇ ਹੋਏ ਵੀ ਸੁਣਿਆ ਜਾ ਸਕਦਾ ਹੈ, ਜੋ ਕਿ ਇਸ ਵੀਡੀਓ ਦੀ ਖੂਬਸੂਰਤੀ ਨੂੰ ਹੋਰ ਵਧਾ ਰਿਹਾ ਹੈ।
ਕਾਬਿਲੇਗ਼ੌਰ ਹੈ ਕਿ ਸਰਤਾਜ ਇੰਨੀਂ ਦਿਨੀਂ ਖੂਬ ਸੁਰਖੀਆਂ ਵਿੱਚ ਬਣੇ ਹੋਏ ਹਨ। ਸਰਤਾਜ ਲਈ ਸਾਲ 2023 ਕਾਫੀ ਵਧੀਆ ਰਿਹਾ ਸੀ।
ਉਹ ਨੀਰੂ ਬਾਜਵਾ ਦੇ ਨਾਲ ਆਪਣੀ ਫਿਲਮ 'ਕਲੀ ਜੋਟਾ' ਕਰਕੇ ਖੂਬ ਚਰਚਾ 'ਚ ਰਹੇ ਸੀ। ਨੀਰੂ ਨਾਲ ਸਰਤਾਜ ਦੀ ਆਨ ਸਕ੍ਰੀਨ ਕੈਮਿਸਟਰੀ ਨੂੰ ਕਾਫੀ ਸਲਾਹਿਆ ਗਿਆ ਸੀ।
ਇਸ ਦੇ ਨਾਲ ਹੀ ਸਰਤਾਜ ਫਿਰ ਤੋਂ ਨੀਰੂ ਨਾਲ ਫਿਲਮ 'ਸ਼ਾਇਰ' 'ਚ ਸਕ੍ਰੀਨ ਸ਼ੇਅਰ ਕਰਦੇ ਨਜ਼ਰ ਆਉਣ ਵਾਲੇ ਹਨ। ਇਹ ਫਿਲਮ ਅਗਲੇ ਸਾਲ 19 ਅਪ੍ਰੈਲ ਨੂੰ ਰਿਲੀਜ਼ ਹੋਣ ਵਾਲੀ ਹੈ।
ਇਸ ਤੋਂ ਇਲਾਵਾ ਇਸੇ ਸਾਲ ਸਰਤਾਜ ਦੀ ਐਲਬਮ 'ਸ਼ਾਇਰਾਨਾ ਸਰਤਾਜ' ਵੀ ਰਿਲੀਜ਼ ਹੋਈ ਸੀ, ਜਿਸ ਨੂੰ ਕਾਫੀ ਜ਼ਿਆਦਾ ਪਸੰਦ ਕੀਤਾ ਗਿਆ ਸੀ। ਇਹ ਐਲਬਮ ਦੀ ਬਾਲੀਵੁੱਡ ਦੇ ਮਸ਼ਹੂਰ ਗੀਤਕਾਰ ਤੇ ਲੇਖਕ ਜਾਵੇਦ ਅਖਤਰ ਨੇ ਵੀ ਖੂਬ ਤਾਰੀਫ ਕੀਤੀ ਸੀ।