Shehnaaz Gill: ਸ਼ਹਿਨਾਜ਼ ਗਿੱਲ ਦੇ ਪਿਤਾ ਨੂੰ ਜਾਨੋਂ ਮਾਰਨ ਦੀ ਧਮਕੀ, ਕਿਹਾ- ਦੀਵਾਲੀ ਤੋਂ ਪਹਿਲਾਂ ਘਰ ਆ ਕੇ ਮਾਰਾਂਗੇ
ਮੀਡੀਆ ਰਿਪੋਰਟਾਂ ਮੁਤਾਬਕ ਕੁਝ ਨੌਜਵਾਨਾਂ ਨੇ ਅਦਾਕਾਰਾ ਦੇ ਪਿਤਾ ਸੰਤੋਖ ਸਿੰਘ ਸੁੱਖ ਨੂੰ ਦੀਵਾਲੀ ਤੋਂ ਪਹਿਲਾਂ ਵਿਦੇਸ਼ੀ ਨੰਬਰ ਤੋਂ ਫੋਨ ਕਰਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ।
Download ABP Live App and Watch All Latest Videos
View In Appਧਮਕੀ ਦੇਣ ਵਾਲਿਆਂ ਨੇ ਅਦਾਕਾਰਾ ਦੇ ਪਿਤਾ ਨੂੰ ਕਿਹਾ ਕਿ ਉਹ ਦੀਵਾਲੀ ਤੋਂ ਪਹਿਲਾਂ ਘਰ ਵਿੱਚ ਦਾਖਲ ਹੋ ਕੇ ਉਸ ਨੂੰ ਮਾਰ ਦੇਵੇਗਾ। ਰਿਪੋਰਟ ਮੁਤਾਬਕ ਸੰਤੋਖ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਵੀ ਦਰਜ ਕਰਵਾਈ ਹੈ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਸੰਤੋਖ ਸਿੰਘ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ। ਸ਼ਹਿਨਾਜ਼ ਦੇ ਪਿਤਾ ਸਾਲ 2021 ਵਿੱਚ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ ਸਨ।
25 ਦਸੰਬਰ ਨੂੰ ਪਾਰਟੀ 'ਚ ਸ਼ਾਮਲ ਹੋਣ ਤੋਂ ਬਾਅਦ ਸੰਤੋਖ 'ਤੇ ਦੋ ਅਣਪਛਾਤੇ ਬਾਈਕ ਸਵਾਰਾਂ ਨੇ ਹਮਲਾ ਕਰ ਦਿੱਤਾ ਸੀ। ਇਨ੍ਹਾਂ ਲੋਕਾਂ ਨੇ ਅਦਾਕਾਰਾ ਦੇ ਪਿਤਾ 'ਤੇ ਗੋਲੀਆਂ ਚਲਾ ਦਿੱਤੀਆਂ ਸਨ। ਅੰਮ੍ਰਿਤਸਰ `ਚ ਵਾਪਰੇ ਹਾਦਸੇ ਵਿੱਚ ਸੰਤੋਖ ਸਿੰਘ ਵਾਲ-ਵਾਲ ਬਚ ਗਏ ਸਨ।
ਸ਼ਹਿਨਾਜ਼ ਗਿੱਲ ਦੀ ਗੱਲ ਕਰੀਏ ਤਾਂ ਟੀਵੀ ਰਿਐਲਿਟੀ ਸ਼ੋਅ 'ਬਿੱਗ ਬੌਸ' ਨਾਲ ਮਸ਼ਹੂਰ ਹੋਈ ਸ਼ਹਿਨਾਜ਼ ਕਈ ਮਿਊਜ਼ਿਕ ਐਲਬਮਾਂ 'ਚ ਵੀ ਨਜ਼ਰ ਆ ਚੁੱਕੀ ਹੈ।
ਸੋਸ਼ਲ ਮੀਡੀਆ 'ਤੇ ਬਹੁਤ ਜ਼ਿਆਦਾ ਫੈਨ ਫਾਲੋਇੰਗ ਰੱਖਣ ਵਾਲੀ ਇਹ ਅਦਾਕਾਰਾ ਜਲਦ ਹੀ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੀ ਹੈ।
ਉਹ ਸਲਮਾਨ ਖਾਨ ਦੀ ਆਉਣ ਵਾਲੀ ਫਿਲਮ 'ਕਿਸ ਕਾ ਭਾਈ ਕਿਸ ਕੀ ਜਾਨ' 'ਚ ਨਜ਼ਰ ਆਵੇਗੀ। ਇਸ ਤੋਂ ਪਹਿਲਾਂ ਉਹ ਹਾਲ ਹੀ 'ਚ ਪੰਜਾਬੀ ਫਿਲਮ 'ਹੌਸਲਾ ਰੱਖ' 'ਚ ਨਜ਼ਰ ਆਈ ਸੀ, ਜਿਸ ਨੂੰ ਪ੍ਰਸ਼ੰਸਕਾਂ ਵਲੋਂ ਖੂਬ ਪਸੰਦ ਕੀਤਾ ਗਿਆ ਸੀ।