Sidhu Moosewala: ਸਿੱਧੂ ਮੂਸੇਵਾਲਾ ਦਾ ਗਾਣਾ ‘ਜਾਂਦੀ ਵਾਰ’ ਫਿਰ ਵਿਵਾਦਾਂ ‘ਚ, ਅਦਾਲਤ ਨੇ ਲਾਈ ਰਿਲੀਜ਼ ‘ਤੇ ਰੋਕ
ਪੰਜਾਬ ਦੇ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ 'ਜਾਂਦੀ ਵਾਰ' 'ਤੇ ਵਿਵਾਦ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਕ ਵਾਰ ਫ਼ਿਰ ਰਿਲੀਜਿੰਗ ਤੋਂ ਪਹਿਲਾਂ ਹੀ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ 'ਤੇ ਮਾਨਸਾ ਦੀ ਅਦਾਲਤ ਨੇ ਰੋਕ ਲਗਾ ਦਿੱਤੀ ਹੈ।
Download ABP Live App and Watch All Latest Videos
View In Appਦੱਸ ਦਈਏ ਕਿ ਪਰਿਵਾਰ ਵਲੋਂ ਇਤਰਾਜ਼ ਕਰਨ 'ਤੇ ਅਦਾਲਤ ਸਿੱਧੂ ਮੂਸੇਵਾਲਾ ਦੇ ਕੁੱਝ ਗੀਤਾਂ 'ਤੇ ਪਹਿਲਾਂ ਵੀ ਰੋਕ ਲਗਾ ਚੁੱਕੀ ਹੈ, ਜਿਨ੍ਹਾਂ ਨੂੰ ਪਰਿਵਾਰ ਦੀ ਆਗਿਆ ਤੋਂ ਬਾਅਦ ਹੀ ਰਿਲੀਜ਼ ਕੀਤਾ ਗਿਆ ਸੀ।
ਦੱਸਣਯੋਗ ਹੈ ਕਿ ਮਰਚੈਂਟ ਕੰਪਨੀ ਵਲੋਂ ਆਉਂਦੇ ਦਿਨਾਂ 'ਚ ਮਹਰੂਮ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ 'ਜਾਂਦੀ ਵਾਰ' ਰਿਲੀਜ਼ ਕੀਤਾ ਜਾਣਾ ਹੈ, ਜਿਸ ਨੂੰ ਲੈ ਕੇ ਸੰਗੀਤ ਜਗਤ 'ਚ ਕਾਫ਼ੀ ਚਰਚਾ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਉਸ ਦੇ ਗੀਤਾਂ ਨੂੰ ਯੂਟਿਊਬ ਅਤੇ ਹੋਰ ਮਾਧਿਅਮਾਂ ਰਾਹੀਂ ਧੜੱਲੇ ਨਾਲ ਸੁਣਿਆ ਜਾ ਰਿਹਾ ਹੈ।
ਇਸ ਗੀਤ 'ਤੇ ਹੱਕ ਜਤਾਉਂਦਿਆਂ ਸਿੱਧੂ ਮੂਸੇਵਾਲਾ ਦੀ ਮਾਂ ਚਰਨ ਕੌਰ ਨੇ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਅਪੀਲ ਕੀਤੀ ਕਿ ਕੰਪਨੀ ਅਤੇ ਸੰਗੀਤ ਪ੍ਰਡਿਊਸਰ ਡਾਇਰੈਕਟਰਾਂ ਵਲੋਂ ਇਹ ਗੀਤ ਉਨ੍ਹਾਂ ਦੀ ਮਰਜੀ ਤੋਂ ਬਿਨਾਂ ਰਿਲੀਜ਼ ਨਾ ਕੀਤਾ ਜਾਵੇ।
'ਜਾਂਦੀ ਵਾਰ' ਗੀਤ 'ਤੇ ਅਦਾਲਤ ਨੇ ਕੁੱਝ ਸਮਾਂ ਪਹਿਲਾਂ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਕੰਪਨੀ ਅਤੇ ਪ੍ਰੋਡਿਊਸਰ ਡਾਇਰੈਕਟਰਾਂ ਨੂੰ ਇਸ ’ਤੇ ਆਪਣਾ ਪੱਖ ਰੱਖਣ ਲਈ ਕਿਹਾ ਸੀ, ਜਿਨ੍ਹਾਂ ਵਲੋਂ ਅਜੇ ਤੱਕ ਮਾਣਯੋਗ ਅਦਾਲਤ 'ਚ ਕੋਈ ਪੱਖ ਨਹੀਂ ਰੱਖਿਆ ਗਿਆ।
ਐਡੀਸ਼ਨਲ ਸਿਵਲ ਜੱਜ ਸੀਨੀਅਰ ਡਵੀਜਨ ਸੁਮਿਤ ਭੱਲਾ ਦੀ ਅਦਾਲਤ ਵਲੋਂ ਸਿੱਧੂ ਮੂਸੇਵਾਲਾ ਦੇ ਗੀਤ ‘ਜਾਂਦੀ ਵਾਰ’ ਨੂੰ ਰਿਲੀਜ ਕਰਨ 'ਤੇ 16 ਦਸੰਬਰ ਤੱਕ ਰੋਕ ਲਗਾ ਦਿੱਤੀ ਗਈ ਹੈ।
ਕਾਬਿਲੇਗ਼ੌਰ ਹੈ ਕਿ ਜਾਂਦੀ ਵਾਰ ਗਾਣਾ ਸਿੱਧੂ ਮੂਸੇਵਾਲਾ ਤੇ ਅਫਸਾਨਾ ਖਾਨ ਦੀ ਅਵਾਜ਼ ‘ਚ ਰਿਕਾਰਡ ਹੋਇਆ ਹੈ। ਹਾਲ ਹੀ ਸਲੀਮ ਮਰਚੈਂਟ ਨੇ ਸੋਸ਼ਲ ਮੀਡੀਆ ‘ਤੇ ਐਲਾਨ ਕੀਤਾ ਸੀ ਕਿ ਉਹ ਇਸ ਗਾਣੇ ਨੂੰ ਰਿਲੀਜ਼ ਕਰਨ ਜਾ ਰਹੇ ਹਨ। ਜਿਸ ਤੋਂ ਬਾਅਦ ਇਹ ਵਿਵਾਦ ਸ਼ੁਰੂ ਹੋਇਆ ਸੀ।