Vikram Gokhle: ਬਾਲੀਵੁੱਡ ਦੇ ਦਿੱਗਜ ਅਦਾਕਾਰ ਵਿਕਰਮ ਗੋਖਲੇ ਦਾ ਦੇਹਾਂਤ, 77 ਸਾਲ ਦੀ ਉਮਰ ‘ਚ ਦੁਨੀਆ ਨੂੰ ਕਿਹਾ ਅਲਵਿਦਾ
ਹਿੰਦੀ ਅਤੇ ਮਰਾਠੀ ਸਿਨੇਮਾ ਦੇ ਉੱਘੇ ਅਦਾਕਾਰ ਵਿਕਰਮ ਗੋਖਲੇ ਦਾ ਦਿਹਾਂਤ ਹੋ ਗਿਆ ਹੈ। ਉਹ 5 ਨਵੰਬਰ ਤੋਂ ਪੁਣੇ ਦੇ ਪੰਡਿਤ ਦੀਨਾਨਾਥ ਮੰਗੇਸ਼ਕਰ ਹਸਪਤਾਲ 'ਚ ਭਰਤੀ ਸਨ।
Download ABP Live App and Watch All Latest Videos
View In Appਉਨ੍ਹਾਂ ਦੇ ਸਰੀਰ ਦੇ ਕਈ ਅੰਗਾਂ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਆਈਸੀਯੂ 'ਚ ਵੈਂਟੀਲੇਟਰ 'ਤੇ ਰੱਖਿਆ ਗਿਆ ਸੀ।
ਡਾਕਟਰਾਂ ਦੀਆਂ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਅਦਾਕਾਰ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਉਹ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਕਹਿ ਗਏ।
ਦੱਸ ਦੇਈਏ ਕਿ ਹਾਲ ਹੀ 'ਚ ਵਿਕਰਮ ਗੋਖਲੇ ਦੀ ਮੌਤ ਦੀ ਅਫਵਾਹ ਵੀ ਫੈਲੀ ਸੀ, ਜਿਸ ਤੋਂ ਬਾਅਦ ਸਾਰੇ ਸਿਤਾਰਿਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣੀ ਸ਼ੁਰੂ ਕਰ ਦਿੱਤੀ ਸੀ।
ਬਾਅਦ 'ਚ ਉਨ੍ਹਾਂ ਦੀ ਬੇਟੀ ਨੇ 'ਏਬੀਪੀ ਨਿਊਜ਼' ਨਾਲ ਗੱਲਬਾਤ 'ਚ ਦੱਸਿਆ ਕਿ ਅਦਾਕਾਰ ਦੀ ਹਾਲਤ ਗੰਭੀਰ ਹੈ ਅਤੇ ਉਹ ਆਈਸੀਯੂ 'ਚ ਵੈਂਟੀਲੇਟਰ 'ਤੇ ਹਨ। ਪਰ ਜ਼ਿੰਦਗੀ ਅਤੇ ਮੌਤ ਦੇ ਵਿਚਕਾਰ ਝੂਲ ਰਹੇ ਅਦਾਕਾਰ ਨੇ ਅੱਜ ਆਖਰੀ ਸਾਹ ਲਿਆ ਹੈ।
ਵਿਕਰਮ ਗੋਖਲੇ ਨੇ 26 ਸਾਲ ਦੀ ਉਮਰ ਵਿੱਚ 1971 ਵਿੱਚ ਅਮਿਤਾਭ ਬੱਚਨ ਸਟਾਰਰ ਫਿਲਮ ਪਰਵਾਨਾ ਨਾਲ ਫਿਲਮ ਇੰਡਸਟਰੀ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ।
ਗੋਖਲੇ ਨੇ ਕਈ ਮਰਾਠੀ ਅਤੇ ਬਾਲੀਵੁੱਡ ਫਿਲਮਾਂ ਵਿੱਚ ਕੰਮ ਕੀਤਾ ਹੈ, ਜਿਸ ਵਿੱਚ 1990 ਦੀ ਅਮਿਤਾਭ ਬੱਚਨ ਅਭਿਨੀਤ ਫਿਲਮ 'ਅਗਨੀਪਥ' ਅਤੇ 1999 ਦੀ ਫਿਲਮ 'ਹਮ ਦਿਲ ਦੇ ਚੁਕੇ ਸਨਮ' ਜਿਸ ਵਿੱਚ ਸਲਮਾਨ ਖਾਨ ਅਤੇ ਐਸ਼ਵਰਿਆ ਰਾਏ ਬੱਚਨ ਸਨ।
ਵਿਕਰਮ ਗੋਖਲੇ ਨੂੰ ਆਖਰੀ ਵਾਰ ਅਭਿਮਨਿਊ ਦਸਾਨੀ ਅਤੇ ਸ਼ਿਲਪਾ ਸ਼ੈੱਟੀ-ਸਟਾਰਰ ਫਿਲਮ 'ਨਿਕੰਮਾ' ਵਿੱਚ ਦੇਖਿਆ ਗਿਆ ਸੀ, ਜੋ ਇਸ ਸਾਲ ਜੂਨ ਵਿੱਚ ਸਿਨੇਮਾਘਰਾਂ ਵਿੱਚ ਰਿਲੀਜ਼ ਹੋਈ ਸੀ।