Great News! ਸੋਨਮ ਕਪੂਰ ਤੋਂ ਲੈ ਕੇ ਭਾਰਤੀ ਸਿੰਘ ਤਕ ਦੇਣਗੀਆਂ ਪਹਿਲੇ ਬੱਚੇ ਨੂੰ ਜਨਮ, 2022 'ਚ ਬਣਨਗੀਆਂ 'ਮਾਂ'
ਬਾਲੀਵੁੱਡ ਅਭਿਨੇਤਰੀ ਸੋਨਮ ਕਪੂਰ ਨੇ ਹਾਲ ਹੀ 'ਚ ਪੋਸਟ ਸ਼ੇਅਰ ਕਰ ਕੇ ਪ੍ਰਸ਼ੰਸਕਾਂ ਨੂੰ ਪ੍ਰੈਗਨੈਂਸੀ ਬਾਰੇ ਜਾਣਕਾਰੀ ਦਿੱਤੀ ਹੈ, ਜਿਸ ਨੂੰ ਲੈ ਕੇ ਉਨ੍ਹਾਂ ਦੇ ਪ੍ਰਸ਼ੰਸਕ ਕਾਫੀ ਖੁਸ਼ ਹਨ ਪਰ 2022 'ਚ ਮਾਂ ਬਣਨ ਵਾਲੀ ਇਸ ਸੂਚੀ 'ਚ ਸੋਨਮ ਇਕੱਲੀ ਨਹੀਂ। ਸਗੋਂ ਭਾਰਤੀ ਸਿੰਘ, ਦੇਬੀਨਾ ਬੈਨਰਜੀ, ਕਾਜਲ ਅਗਰਵਾਲ, ਸੰਜਨਾ ਗਲਰਾਨੀ ਤੇ ਰਿਹਾਨਾ ਵੀ ਇਸ ਸੂਚੀ ਵਿੱਚ ਸ਼ਾਮਲ ਹਨ।
Download ABP Live App and Watch All Latest Videos
View In Appਸੋਨਮ ਕਪੂਰ ਤੇ ਆਨੰਦ ਆਹੂਜਾ ਸਾਲ 2018 ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇ ਸਨ। ਹੁਣ ਵਿਆਹ ਦੇ ਚਾਰ ਸਾਲ ਬਾਅਦ ਇਸ ਜੋੜੇ ਦੇ ਘਰ ਬੱਚੇ ਦੀ ਲਿਲਕਾਰੀ ਗੂੰਜਣ ਵਾਲੀ ਹੈ। ਸੋਨਮ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਖੁਦ ਆਪਣੇ ਪ੍ਰਸ਼ੰਸਕਾਂ ਨੂੰ ਦੱਸਿਆ ਕਿ 2022 'ਚ ਉਹ ਬੱਚੇ ਨੂੰ ਜਨਮ ਦੇਵੇਗੀ।
ਜਲਦ ਹੀ ਕਾਜਲ ਅਗਰਵਾਲ ਦੇ ਘਰ ਇੱਕ ਛੋਟਾ ਮਹਿਮਾਨ ਵੀ ਆਉਣ ਵਾਲਾ ਹੈ। ਕੁਝ ਦਿਨ ਪਹਿਲਾਂ ਕਾਜਲ ਨੇ ਸੋਸ਼ਲ ਮੀਡੀਆ 'ਤੇ ਬੇਬੀ ਸ਼ਾਵਰ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਕਾਮੇਡੀਅਨ ਭਾਰਤੀ ਸਿੰਘ ਇਨ੍ਹੀਂ ਦਿਨੀਂ ਆਪਣੀ ਪ੍ਰੈਗਨੈਂਸੀ ਦੀਆਂ ਖਬਰਾਂ ਨੂੰ ਲੈ ਕੇ ਕਾਫੀ ਸੁਰਖੀਆਂ ਬਟੋਰ ਰਹੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਅਪ੍ਰੈਲ 'ਚ ਬੱਚੇ ਨੂੰ ਜਨਮ ਦੇਣ ਵਾਲੀ ਹੈ।
ਸਾਊਥ ਅਦਾਕਾਰਾ ਸੰਜਨਾ ਗਲਰਾਨੀ ਇਸ ਸਾਲ ਹੀ ਮਾਂ ਬਣਨ ਜਾ ਰਹੀ ਹੈ। ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕਰਕੇ ਉਨ੍ਹਾਂ ਨੇ ਪ੍ਰਸ਼ੰਸਕਾਂ ਨੂੰ ਇਸ ਦੀ ਜਾਣਕਾਰੀ ਦਿੱਤੀ।
ਮਸ਼ਹੂਰ ਪੌਪਸਟਾਰ ਰਿਹਾਨਾ ਵੀ ਪ੍ਰੈਗਨੈਂਸੀ ਨੂੰ ਲੈ ਕੇ ਸੁਰਖੀਆਂ ਬਟੋਰ ਚੁੱਕੀ ਹੈ। ਰਿਹਾਨਾ ਨੂੰ ਸੋਸ਼ਲ ਮੀਡੀਆ 'ਤੇ ਅਕਸਰ ਬੇਬੀ ਬੰਪ ਫਲਾਂਟ ਕਰਦੇ ਦੇਖਿਆ ਜਾਂਦਾ ਹੈ।
ਟੀਵੀ ਦੀ ਮਸ਼ਹੂਰ ਜੋੜੀ ਦੇਬੀਨਾ ਬੈਨਰਜੀ ਅਤੇ ਗੁਰਮੀਤ ਚੌਧਰੀ ਨੇ ਇਸ ਸਾਲ ਫਰਵਰੀ ਵਿੱਚ ਪ੍ਰਸ਼ੰਸਕਾਂ ਨੂੰ ਸੂਚਿਤ ਕੀਤਾ ਸੀ ਕਿ ਉਹ ਮਾਤਾ-ਪਿਤਾ ਬਣਨ ਜਾ ਰਹੇ ਹਨ। ਇਸ ਜੋੜੀ ਨੂੰ ਜੂਨੀਅਰ ਚੌਧਰੀ ਦਾ ਬੇਸਬਰੀ ਨਾਲ ਇੰਤਜ਼ਾਰ ਹੈ।