ਕੋਰੋਨਾ ਤੋਂ ਬੇਖੌਫ ਹੋ ਕਿਸਾਨਾਂ ਨੇ ਮੋਦੀ ਸਰਕਾਰ ਨੂੰ ਲਲਕਾਰਿਆ, ਬਰਨਾਲਾ ਰੈਲੀ 'ਚ ਲੋਕਾਂ ਦਾ ਹੜ੍ਹ

ਇਸੇ ਤਰ੍ਹਾਂ ਬਿਜਲੀ ਸੋਧ ਬਿੱਲ 2020 ਰਾਹੀਂ ਬਿਜਲੀ ਦਾ ਕੇਂਦਰੀਕਰਨ ਕਰਨ ਤੇ ਨਿੱਜੀ ਹੱਥਾਂ ਵਿੱਚ ਪੂਰੀ ਤਰ੍ਹਾਂ ਸੌਂਪਣ ਦਾ ਰਾਹ ਪੱਧਰਾ ਕੀਤਾ ਜਾ ਰਿਹਾ ਹੈ। ਬਿਜਲੀ ਕੰਪਨੀਆਂ ਨਾਲ ਕੀਤੇ ਪੰਜਾਬ ਮਾਰੂ ਸਮਝੌਤਿਆਂ ਕਾਰਨ ਬਿਜਲੀ ਦਰਾਂ 10 ਰੁਪਏ ਪ੍ਰਤੀ ਯੂਨਿਟ ਤੋਂ ਵੱਧ ਚੁੱਕੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਰੱਦ ਕੀਤੇ ਜਾਣ, ਕਿਸਾਨਾਂ-ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਖ਼ਤਮ ਕੀਤਾ ਜਾਵੇ।
ਕਿਸਾਨ ਲੀਡਰਾਂ ਦਾ ਕਹਿਣਾ ਹੈ ਕਿ ਆਰਡੀਨੈਂਸ ਰਾਹੀਂ ਪੰਜਾਬ ਦੇ 85% ਕਿਸਾਨਾਂ ਨੂੰ ਜ਼ਮੀਨਾਂ ਤੋਂ ਵਿਰਵਾ ਕਰ ਦਿੱਤਾ ਜਾਵੇਗਾ ਤੇ ਪੰਜਾਬ ਦੀ ਆਰਥਿਕਤਾ ‘ਲੋਟੂ’ ਕੰਪਨੀਆਂ ਦੇ ਰਹਿਮੋ-ਕਰਮ ਉੱਤੇ ਹੋ ਜਾਵੇਗੀ।
ਕੋਰੋਨਾ ਦਾ ਡਰ ਭੁਲਾ ਤੇ ਲਲਕਾਰ ਰੈਲੀ ਵੱਡੀ ਗਿਣਤੀ ਵਿੱਚ ਕਿਸਾਨ, ਮਜ਼ਦੂਰ, ਔਰਤਾਂ, ਨੌਜਵਾਨ ਤੇ ਬਜ਼ੁਰਗ ਲਲਕਾਰ ਰੈਲੀ ਵਿੱਚ ਪੁੱਜੇ।
ਦੇਸ਼ ਪੱਧਰ ਦੀ ਕੁੱਲ ਹਿੰਦ ਕਿਸਾਨ ਸਭਾ ਤੇ 240 ਦੇ ਕਰੀਬ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਤੇ ਹੋਰ 10 ਕਿਸਾਨ ਜਥੇਬੰਦੀਆਂ ਵੱਲੋਂ ਲਲਕਾਰ ਰੈਲੀ ਕੀਤੀ ਗਈ।
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਜਾ ਰਹੇ ਤਿੰਨ ਖੇਤੀ ਆਰਡੀਨੈਂਸਾਂ ਤੇ ਬਿਜਲੀ ਸੋਧ ਬਿੱਲ 2020 ਦੇ ਵਿਰੋਧ ਵਿੱਚ ਬਰਨਾਲਾ ਵਿੱਚ ਕਿਸਾਨਾਂ ਨੇ ਲਲਕਾਰ ਰੈਲੀ ਕੀਤੀ।