ਕਿਸਾਨਾਂ ਦਾ ਚੱਕਾ ਜਾਮ ਅਸਰਦਾਰ, ਸ਼ੰਭੂ ਬੈਰੀਅਰ ਤੇ ਵੱਡੀ ਗਿਣਤੀ 'ਚ ਪਹੁੰਚੇ ਕਿਸਾਨ, ਵੇਖੋ ਤਸਵੀਰਾਂ

ਤਸਵੀਰਾਂ ਸ਼ੰਭੂ ਬਾਰਡਰ ਤੋਂ
Download ABP Live App and Watch All Latest Videos
View In App

ਪੰਜਾਬ ਵਿੱਚ ਵੱਖ-ਵੱਖ ਥਾਂ ਚੱਕ ਜਾਮ ਜਾਰੀ ਹੈ।ਫਿਰੋਜ਼ਪੁਰ-ਫਾਜ਼ਿਲਕਾ ਮੁੱਖ ਮਾਰਗ 'ਤੇ ਪਿੰਡ ਕਰੀ ਕਲਾਂ ਗੁ. ਢਾਬਸਰ ਦੇ ਸਾਹਮਣੇ ਕਿਸਾਨਾਂ ਨੇ ਮੁੱਖ ਮਾਰਗ ਨੂੰ ਜਾਮ ਕਰ ਦਿੱਤਾ ਹੈ।ਮਮਦੋਟ-ਫਿਰੋਜ਼ਪੁਰ ਰੋਡ 'ਤੇ ਸਥਿਤ ਖਾਣੀ ਟੀ-ਪੁਆਇੰਟ ਤੇ ਵੀ ਧਰਨਾ ਲਾ ਕੇ ਜਾਮ ਕੀਤਾ ਗਿਆ ਹੈ।
ਸ਼ਾਹਜਹਾਨਪੁਰ, ਗੁਰੂਗ੍ਰਾਮ, ਲੁਧਿਆਣਾ, ਜੀਂਦ, ਜੰਮੂ-ਪਠਾਨਕੋਟ ਹਾਈਵੇ, ਬੰਗਲੌਰ ਵਿੱਚ ਕਿਸਾਨਾਂ ਨੇ ਚੱਕਾ ਜਾਮ ਕੀਤਾ ਹੋਇਆ ਹੈ।ਇਸ ਦੇ ਨਾਲ ਹੀ ਦਿੱਲੀ ਅਤੇ ਪੂਰੇ ਦੇਸ਼ ਵਿੱਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।ਦਿੱਲੀ ਦੇ ਟਿੱਕਰੀ ਬਾਰਡਰ 'ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ।ਕਿਸਾਨਾਂ ਦੇ ਚੱਕਾ ਜਾਮ ਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਠੋਸ ਪ੍ਰਬੰਧ ਕੀਤੇ ਗਏ।
ਗਾਜ਼ੀਪੁਰ ਸਰਹੱਦ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਅੱਜ ਹਰ ਪਾਸੇ ਚੱਕਾ ਜਾਮ ਸ਼ਾਂਤੀਪੂਰਨ ਢੰਗ ਨਾਲ ਕੀਤਾ ਜਾ ਰਿਹਾ ਹੈ। ਜੇਕਰ ਕੋਈ ਅਣਸੁਖਾਵੀਂ ਘਟਨਾ ਵਾਪਰਦੀ ਹੈ ਤਾਂ ਸਜ਼ਾ ਦਿੱਤੀ ਜਾਵੇਗੀ।
ਦਿੱਲੀ ਪੁਲਿਸ ਅਨੁਸਾਰ ਲਗਭਗ 55 ਤੋਂ 60 ਪ੍ਰਦਰਸ਼ਨਕਾਰੀਆਂ ਨੂੰ ਸ਼ਹੀਦੀ ਪਾਰਕ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਕੁਝ ਐਸ.ਐਫ.ਆਈ ਪ੍ਰਦਰਸ਼ਨਕਾਰੀ ਸ਼ਹੀਦੀ ਪਾਰਕ ਵੱਲ ਭੱਜੇ ਸੀ ਜਿਥੇ ਉਨ੍ਹਾਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।
ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੀ ਸਰਹੱਦ ਸ਼ੰਭੂ ਬੈਰੀਅਰ ਤੇ ਵੀ ਕਿਸਾਨਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਚੱਕਾ ਜਾਮ ਕੀਤਾ।
ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਨੇ ਅੱਜ ਦੇਸ਼ ਵਿਆਪੀ 'ਚੱਕਾ ਜਾਮ' ਕੀਤਾ। ਸੰਯੁਕਤ ਕਿਸਾਨ ਮੋਰਚਾ ਨੇ ਦੇਸ਼ ਭਰ ਵਿੱਚ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਸੀ।
- - - - - - - - - Advertisement - - - - - - - - -