ਸੜਕਾਂ 'ਤੇ ਡਟੇ ਕਿਸਾਨ, ਰਾਹਗੀਰਾਂ ਨੇ ਵੀ ਦਿੱਤਾ ਪੂਰਾ ਸਾਥ
ਪ੍ਰਦਰਸ਼ਨਕਾਰੀ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਸ਼ੁੱਕਰਵਾਰ ਨੂੰ ਹਰਿਆਣਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਖਿਲਾਫ 2 ਘੰਟਿਆਂ ਲਈ ਰੋਡ ਜਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ।
ਅੱਜ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਰਾਸ਼ਟਰੀ ਤੇ ਰਾਜ ਮਾਰਗਾਂ ਨੂੰ ਦੋ ਘੰਟੇ ਲਈ ਬੰਦ ਕਰ ਹਰਿਆਣਾ ਦੇ ਕਿਸਾਨਾਂ ਦੇ ਸੰਘਰਸ਼ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ।
ਪੁਲਿਸ ਪ੍ਰਸ਼ਾਸਨ ਵੱਲੋਂ ਟ੍ਰੈਫਿਕ ਨੂੰ ਕੰਟਰੋਲ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਆਮ ਲੋਕਾਂ ਨੂੰ ਮੁਸ਼ਕਲ ਨਾ ਆਏ।
ਕਿਸਾਨਾਂ ਵੱਲੋਂ ਦੁਪਹਿਰ 12:00 ਵਜੇ ਤੋਂ ਦੁਪਹਿਰ 2:00 ਵਜੇ ਤੱਕ ਸੜਕਾਂ ਜਾਮ ਕਰਨੀਆਂ ਸ਼ੁਰੂ ਕੀਤੀਆਂ ਗਈਆਂ ਜਿਸ ਕਾਰਨ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਦੋ ਘੰਟਿਆਂ ਲਈ ਚੱਕਾ ਜਾਮ ਕੀਤਾ ਗਿਆ। ਖੇਤੀ ਕਾਨੂੰਨਾਂ ਖਿਲਾਫ ਹਰਿਆਣਾ ਦੇ ਕਿਸਾਨਾਂ 'ਤੇ ਪੁਲਿਸ ਲਾਠੀਚਾਰਜ ਖਿਲਾਫ ਪੰਜਾਬ ਦੇ ਕਿਸਾਨਾਂ ਨੇ 12 ਵਜੇ ਤੋਂ 2 ਵਜੇ ਤੱਕ ਚੱਕਾ ਜਾਮ ਕੀਤਾ ਹੈ। ਆਮ ਲੋਕਾਂ ਵੱਲੋਂ ਵੀ ਇਸ ਜਾਮ ਨੂੰ ਕਾਫੀ ਹੁੰਗਾਰਾ ਮਿਲ ਰਿਹਾ ਹੈ।
ਦਰਅਸਲ ਪੰਜਾਬ ਦੇ ਕਿਸਾਨ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਰੇਲਵੇ ਟ੍ਰੈਕਾਂ ਤੇ ਸੜਕਾਂ ਜਾਮ ਕਰਕੇ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਹਰਿਆਣਾ ਵਿੱਚ ਕਿਸਾਨਾਂ ‘ਤੇ ਹੋਏ ਲਾਠੀਚਾਰਜ ਖਿਲਾਫ ਅੱਜ ਪੰਜਾਬ ਦੇ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ।