Happy Birthday Manmohan Singh: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਅੱਜ 88ਵਾਂ ਜਨਮਦਿਨ, ਜਾਣੋ ਉਨ੍ਹਾਂ ਬਾਰੇ ਕੁਝ ਖਾਸ ਗੱਲਾਂ
ਮਨਮੋਹਨ ਸਿੰਘ ਨੇ 1998 ਤੋਂ 2004 ਤੱਕ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਜੋਂ ਸੇਵਾ ਨਿਭਾਈ। ਇਸ ਤੋਂ ਬਾਅਦ ਮਨਮੋਹਨ ਸਿੰਘ ਨੇ ਯੂਪੀਏ ਦੀ ਅਗਵਾਈ ਵਿਚ ਅਟਲ ਬਿਹਾਰੀ ਵਾਜਪਾਈ ਦੀ ਐਨਡੀਏ ਸਰਕਾਰ ਨੂੰ ਹਰਾਉਣ ਤੋਂ ਬਾਅਦ 2004 ਤੋਂ 2014 ਦੇ ਵਿਚਾਲੇ ਭਾਰਤ ਦੇ 13ਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਇਸ ਸਮੇਂ ਰਾਜਸਥਾਨ ਤੋਂ ਰਾਜ ਸਭਾ ਮੈਂਬਰ ਹਨ।
Download ABP Live App and Watch All Latest Videos
View In Appਮਨਮੋਹਨ ਸਿੰਘ ਨੇ ਇੱਕ ਭਾਰਤੀ ਅਰਥ ਸ਼ਾਸਤਰੀ ਵਜੋਂ 1982 ਤੋਂ 1985 ਤੱਕ ਰਿਜ਼ਰਵ ਬੈਂਕ ਆਫ਼ ਇੰਡੀਆ (ਆਰਬੀਆਈ) ਦੇ ਗਵਰਨਰ ਵਜੋਂ ਵੀ ਸੇਵਾਵਾਂ ਨਿਭਾਈਆਂ ਸੀ।
ਕਾਂਗਰਸ ਨੇਤਾ ਮਨਮੋਹਨ ਸਿੰਘ 1985 ਤੋਂ 1987 ਤੱਕ ਯੋਜਨਾ ਕਮਿਸ਼ਨ ਦੇ ਮੁਖੀ ਰਹੇ। ਇਸ ਦੇ ਨਾਲ, ਉਹ ਇਸ ਤੋਂ ਪਹਿਲਾਂ 1972 ਤੋਂ 1976 ਦਰਮਿਆਨ ਮੁੱਖ ਆਰਥਿਕ ਸਲਾਹਕਾਰ ਸਮੇਤ ਕਈ ਮੁੱਖ ਅਹੁਦਿਆਂ 'ਤੇ ਰਹਿ ਚੁੱਕੇ ਹਨ।
ਸੰਯੁਕਤ ਰਾਸ਼ਟਰ ਵਿੱਚ 1987 ਤੋਂ 1990 ਤੱਕ ਉਨ੍ਹਾਂ ਦਾ ਦੂਜਾ ਕਾਰਜਕਾਲ ਦੱਖਣੀ ਕਮਿਸ਼ਨ ਦੇ ਸੱਕਤਰ-ਜਨਰਲ ਵਜੋਂ ਰਿਹਾ, ਜੋ ਵਿਕਾਸਸ਼ੀਲ ਅਰਥਚਾਰਿਆਂ ਦੀ ਇੱਕ ਅੰਤਰ-ਸਰਕਾਰੀ ਸੰਸਥਾ ਹੈ।
ਡਾ ਮਨਮੋਹਨ ਸਿੰਘ ਇੱਕ ਵਾਰ ਸੰਯੁਕਤ ਰਾਸ਼ਟਰ ਨਾਲ ਵੀ ਕੰਮ ਕਰ ਚੁੱਕੇ ਹਨ। ਉਹ 1966 - 1969 ਦੇ ਦੌਰਾਨ ਸੰਯੁਕਤ ਰਾਸ਼ਟਰ ਨਾਲ ਜੁੜੇ ਸੀ। ਉਹ ਸੰਯੁਕਤ ਰਾਸ਼ਟਰ ਦੇ ਵਪਾਰ ਅਤੇ ਵਿਕਾਸ ਬਾਰੇ ਸੰਮੇਲਨ (UNCTAD) ਲਈ ਆਰਥਿਕ ਮਾਮਲਿਆਂ ਦੇ ਅਧਿਕਾਰੀ ਵਜੋਂ ਚੁਣੇ ਗਏ ਸੀ।
ਉਨ੍ਹਾਂ ਨੇ ਪੰਜਾਬ ਯੂਨੀਵਰਸਿਟੀ, ਕੈਂਬਰਿਜ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਅਤੇ ਆਕਸਫੋਰਡ ਯੂਨੀਵਰਸਿਟੀ ਤੋਂ ਅਰਥ ਸ਼ਾਸਤਰ ਵਿੱਚ ਡਾਕਟਰੇਟ ਹਾਸਲ ਕੀਤੀ। ਮਨਮੋਹਨ ਸਿੰਘ ਨੇ ਪੰਜਾਬ ਯੂਨੀਵਰਸਿਟੀ ਦੇ ਨਾਲ-ਨਾਲ ਦਿੱਲੀ ਸਕੂਲ ਆਫ਼ ਇਕਨਾਮਿਕਸ ਅਤੇ ਦਿੱਲੀ ਯੂਨੀਵਰਸਿਟੀ ਵਿਚ ਪੜ੍ਹਾਇਆ ਹੈ।
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ ਜਨਮ ਭਾਰਤ ਦੀ ਵੰਡ ਤੋਂ ਪਹਿਲਾਂ 26 ਸਤੰਬਰ 1932 ਨੂੰ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹੋਇਆ ਸੀ।
1991 ਵਿੱਚ ਨਰਸਿਮ੍ਹਾ ਰਾਓ ਸਰਕਾਰ ਦੇ ਸਮੇਂ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਆਧੁਨਿਕ ਭਾਰਤ ਅਤੇ ਦੇਸ਼ ਵਿੱਚ ਆਰਥਿਕ ਸੁਧਾਰਾਂ ਨੂੰ ਅੱਗੇ ਵਧਾਉਣ ਲਈ ਇੱਕ ਰੋਡਮੈਪ ਦੀ ਨੀਂਹ ਰੱਖੀ ਸੀ। ਹਾਲਾਂਕਿ, ਇਸਦੇ ਲਈ ਮਨਮੋਹਨ ਸਿੰਘ ਨੇ ਨਰਸਿਮ੍ਹਾ ਰਾਓ ਨੂੰ ਕ੍ਰੈਡੀਟ ਦਿੱਤਾ ਸੀ।
ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਕਾਂਗਰਸ ਦੇ ਦਿੱਗਜ ਨੇਤਾ ਮਨਮੋਹਨ ਸਿੰਘ ਅੱਜ ਆਪਣਾ 88ਵਾਂ ਜਨਮਦਿਨ ਮਨਾ ਰਹੇ ਹਨ। ਉਹ 2004-2014 ਤੋਂ ਭਾਰਤ ਦੇ ਪ੍ਰਧਾਨ ਮੰਤਰੀ ਰਹੇ। ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਉਹ 1991 ਵਿਚ ਨਰਸਿੰਘ ਰਾਓ ਸਰਕਾਰ ਵਿਚ ਆਰਥਿਕ ਸੁਧਾਰਾਂ ਲਈ ਜਾਣੇ ਜਾਂਦੇ ਸੀ। ਉਹ ਸਾਬਕਾ ਪ੍ਰਧਾਨ ਮੰਤਰੀ ਨਰਸਿਮ੍ਹਾ ਰਾਓ ਦਾ ਵਿੱਤ ਮੰਤਰੀ ਸੀ।
- - - - - - - - - Advertisement - - - - - - - - -